25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਡੀ.ਟੀ.ਐਫ. ਦੇ ਆਗੂ ਜੈਮਲ ਸਿੰਘ ਦੀ ਮਾਤਾ ਬੀਬੀ ਗੁਰਮੀਤ ਕੌਰ ਨਮਿਤ ਸ਼ਰਧਾਂਜਲੀ ਸਮਾਗਮ

ਕਪੂਰਥਲਾ, 25 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਡੀ. ਟੀ.

Ad Position 21
No active advertisement
ਸ਼ਰਧਾਂਜਲੀ ਸਮਾਗਮ ਦੌਰਾਨ ਭਾਈ ਨਰੈਣ ਸਿੰਘ ਦਾ ਜਥਾ ਕੀਰਤਨ ਕਰਦਾ ਹੋਇਆ (ਹੇਠਾਂ) ਨਾਲ ਹਾਜ਼ਰ ਸੰਗਤਾਂ। ਤਸਵੀਰ: ਤਿਲਕਰਾਜ 26-10-2026
ਕਪੂਰਥਲਾ, 25 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਡੀ.ਟੀ.ਐਫ. ਦੇ ਸੀਨੀਅਰ ਆਗੂ ਤੇ ਸ਼ੇਖੂਪੁਰ ਦੇ ਸੈਂਟਰ ਹੈੱਡ ਟੀਚਰ ਜੈਮਲ ਸਿੰਘ ਦੀ ਮਾਤਾ ਬੀਬੀ ਗੁਰਮੀਤ ਕੌਰ ਜੋ ਪਿਛਲੇ ਦਿਨੀਂ ਸੰਖੇਪ ਬਿਮਾਰੀ ਪਿੱਛੋਂ ਗੁਰੂ ਚਰਨਾ ਵਿਚ ਜਾ ਬਿਰਾਜੇ ਸਨ ਨਮਿਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ | ਉਪਰੰਤ ਗੁਰਦੁਆਰਾ ਸ੍ਰੀ ਦੇਵੀ ਤਲਾਬ ਦੇ ਹਜ਼ੂਰੀ ਰਾਗੀ ਭਾਈ ਨਰੈਣ ਸਿੰਘ ਦੇ ਜਥੇ ਨੇ ਵੈਰਾਗਮਈ ਕੀਰਤਨ ਕੀਤਾ | ਇਸ ਮੌਕੇ ਉੱਘੇ ਲੇਖਕ ਤੇ ਚਿੰਤਕ ਪ੍ਰੋ. ਕੁਲਵੰਤ ਸਿੰਘ ਔਜਲਾ, ਡੀ.ਟੀ.ਐਫ. ਦੇ ਸੂਬਾਈ ਆਗੂ ਸਰਵਣ ਸਿੰਘ ਔਜਲਾ, ਡੀ.ਟੀ.ਐਫ. ਦੇ ਆਗੂ ਅਵਤਾਰ ਸਿੰਘ ਨੇ ਬੀਬੀ ਗੁਰਮੀਤ ਕੌਰ ਨੂੰ ਸ਼ਰਧਾਂਜਲੀ ਭੇਟ ਕੀਤੀ | ਪ੍ਰੋ. ਔਜਲਾ ਨੇ ਮਨੁੱਖ ਦੇ ਜੀਵਨ ਵਿਚ ਮਾਂ ਦੇ ਯੋਗਦਾਨ ਬਾਰੇ ਵਡਮੁੱਲੇ ਵਿਚਾਰ ਪੇਸ਼ ਕੀਤੇ | ਸਮਾਗਮ ਵਿਚ ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਰਛਪਾਲ ਸਿੰਘ, ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ, ਜਨਰਲ ਸਕੱਤਰ ਗੁਰਦੀਪ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਬਲਵਿੰਦਰ ਸਿੰਘ ਮੱਟੂ, ਪੈਨਸ਼ਨਰ ਐਸੋਸੀਏਸ਼ਨ ਦੇ ਆਗੂ ਵਿਨੋਦ ਕਪੂਰ, ਕੱਪੜਾ ਵਪਾਰੀ ਨਰੇਸ਼ ਕੁਮਾਰ ਸੂਜੋਕਾਲੀਆ, ਬੀ.ਪੀ.ਈ.ਓ. ਰਜੇਸ਼ ਕੁਮਾਰ, ਬੀ.ਪੀ.ਈ.ਓ. ਸੰਜੀਵ ਹਾਂਡਾ, ਬਾਬਾ ਇੰਦਰਪਾਲ ਸਿੰਘ ਲੱਖਣ ਕਲਾਂ, ਡੀ.ਟੀ.ਐਫ. ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਅੱਲੂਵਾਲ, ਸੈਂਟਰ ਹੈੱਡ ਟੀਚਰ ਬਲਬੀਰ ਸਿੰਘ, ਪਵਨ ਕੁਮਾਰ, ਬਲਵਿੰਦਰ ਸਿੰਘ ਭੰਡਾਲ, ਥਾਣਾ ਭੁਲੱਥ ਦੇ ਐਸ.ਐਚ.ਓ. ਹਰਜਿੰਦਰ ਸਿੰਘ, ਮਾਸਟਰ ਗੁਰਵਿੰਦਰ ਸਿੰਘ, ਰਾਜੇਸ਼ ਮੈਂਗੀ, ਸੰਤੋਖ ਸਿੰਘ ਮੱਲ੍ਹੀ, ਨੀਰੂ ਬਾਲਾ, ਅਜੀਤ ਸਿੰਘ, ਰਜਨੀਸ਼ ਕੁਮਾਰ, ਗੁਰਵਿੰਦਰ ਸਿੰਘ, ਪ੍ਰਵੀਨ ਕੁਮਾਰ, ਹਰਪ੍ਰੀਤ ਸਿੰਘ, ਕੁਲਦੀਪ ਸਿੰਘ, ਨਰਿੰਦਰ ਔਜਲਾ, ਬਲਵਿੰਦਰ ਭੰਡਾਲ, ਅਵਤਾਰ ਸਿੰਘ ਗਿੱਲ, ਤਜਿੰਦਰ ਸਿੰਘ, ਸੁਖਪਾਲ ਸਿੰਘ, ਮਲਕੀਤ ਸਿੰਘ, ਪਵਨ ਕੁਮਾਰ, ਰੋਹਿਤ ਸ਼ਰਮਾ, ਗੁਰਦੀਪ ਧੰਮ, ਹਰਮਿੰਦਰ ਸਿੰਘ ਜੋਸਨ, ਅੰਜਨਾ ਕੁਮਾਰੀ, ਮੀਨਾਕਸ਼ੀ, ਨੀਤੂ ਆਨੰਦ, ਕੁਲਦੀਪ ਕੌਰ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲਾਸ ਏਂਜਲਸ ਇੰਟਰਨੈਸ਼ਨਲ ਸਕੂਲ ਬੇਗੋਵਾਲ ’ਚ ਸਵੱਛ ਭਾਰਤ ਤਹਿਤ ਪੋਸਟਰ ਮੇਕਿੰਗ ਮੁਕਾਬਲੇ ਕਰਾਏ ਅਗਲੀ ਖ਼ਬਰ ਭਗਵਾਨ ਵਾਲਮੀਕ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸ਼ੋਭਾ ਯਾਤਰਾ ਸਜਾਈ
Ad Position 24