25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਅਕਾਲ ਗਲੈਕਸੀ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਪ੍ਰਾਪਤ ਕੀਤਾ ਚਾਂਦੀ ਦਾ ਤਗਮਾ

ਸੁਲਤਾਨਪੁਰ ਲੋਧੀ, 25 ਅਕਤੂਬਰ (ਨਰੇਸ਼ ਹੈਪੀ)-ਸੈਕਰਡ ਹਾਰਟ ਪਬਲਿਕ ਸਕੂਲ ਕਪੂਰਥਲਾ ਵਿਖੇ ਆਯੋਜਿਤ ‘ਕਪੂਰਥਲਾ ਸਹੋਦਿਆ ਇੰਟਰ-ਸਕੂਲ ਬਾਸਕਟਬਾਲ ਟੂਰਨਾਮੈਂਟ’ (ਸੈਸ਼ਨ 2026-27) ਕਰਵਾਇਆ, ਜਿਸ ਵਿਚ ਕਪੂਰਥਲਾ ਜ਼ਿਲ੍ਹੇ ਦੇ 9 ਸਕੂਲਾਂ ਨੇ ਭਾਗ ਲਿਆ। ਜਿਸ ’ਚ ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਦੇ ਵਿਦਿਆਰਥੀਆਂ ਨੇ ਅੰਡਰ 19 ਲਡ਼ਕੀਆਂ ਦੇ ਬਾਸਕਟਬਾਲ ਮੁਕਾਬਲਿਆਂ ’ਚ ਕਪਤਾਨ ਗੁਰਲੀਨ ਕੌਰ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਦੂਸਰਾ ਸਥਾਨ ਹਾਸਿਲ ਕੀਤਾ ਹੈ।

Ad Position 21
No active advertisement
ਕਪੂਰਥਲਾ ਸਹੋਦਿਆ ਇੰਟਰ ਸਕੂਲ ਬਾਸਕਟਬਾਲ ਟੂਰਨਾਮੈਂਟ’ ਮੁਕਾਬਲਿਆਂ ’ਚ ਚਾਂਦੀ ਦਾ ਤਗਮਾ ਪ੍ਰਾਪਤ ਕਰਨ ਵਾਲਿਆਂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰ: ਮੋਨਾ ਘਈ ਤੇ ਹੋਰ ਸਟਾਫ਼। ਤਸਵੀਰ : ਲਾਡੀ ਸਟੂਡੀਓ 26-10-2026
ਸੁਲਤਾਨਪੁਰ ਲੋਧੀ, 25 ਅਕਤੂਬਰ (ਨਰੇਸ਼ ਹੈਪੀ)-ਸੈਕਰਡ ਹਾਰਟ ਪਬਲਿਕ ਸਕੂਲ ਕਪੂਰਥਲਾ ਵਿਖੇ ਆਯੋਜਿਤ ‘ਕਪੂਰਥਲਾ ਸਹੋਦਿਆ ਇੰਟਰ-ਸਕੂਲ ਬਾਸਕਟਬਾਲ ਟੂਰਨਾਮੈਂਟ’ (ਸੈਸ਼ਨ 2026-27) ਕਰਵਾਇਆ, ਜਿਸ ਵਿਚ ਕਪੂਰਥਲਾ ਜ਼ਿਲ੍ਹੇ ਦੇ 9 ਸਕੂਲਾਂ ਨੇ ਭਾਗ ਲਿਆ। ਜਿਸ ’ਚ ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਦੇ ਵਿਦਿਆਰਥੀਆਂ ਨੇ ਅੰਡਰ 19 ਲਡ਼ਕੀਆਂ ਦੇ ਬਾਸਕਟਬਾਲ ਮੁਕਾਬਲਿਆਂ ’ਚ ਕਪਤਾਨ ਗੁਰਲੀਨ ਕੌਰ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਦੂਸਰਾ ਸਥਾਨ ਹਾਸਿਲ ਕੀਤਾ ਹੈ। ਜੇਤੂ ਖਿਡਾਰੀਆਂ ਨੂੰ ਕਪੂਰਥਲਾ ਸਹੋਦਿਆ ਇੰਟਰ-ਸਕੂਲ ਵਲੋਂ ਚਾਂਦੀ ਦਾ ਤਗਮਾ ਤੇ ਸਰਟੀਫਿਕੇਟ ਨਾਲ਼ ਸਨਮਾਨਿਤ ਕੀਤਾ। ਅਮਨਦੀਪ ਕੌਰ ਡੀ. ਪੀ. ਈ. ਤੇ ਮਿਸਟਰ ਅਮਰਦੀਪ ਕੁਮਾਰ ਡੀ. ਪੀ. ਈ. ਵਲੋਂ ਵਿਦਿਆਰਥੀਆਂ ਦੇ ਮੈਚ ਕਰਵਾਉਣ ਵਿਚ ਆਪਣਾ ਵਿਸ਼ੇਸ਼ ਯੋਗਦਾਨ ਪਾਇਆ। ਪ੍ਰਿੰਸੀਪਲ ਮੋਨਾ ਘਈ ਵਲੋਂ ਜੇਤੂ ਵਿਦਿਆਰਥੀਆਂ ਤੇ ਮੈਡਮ ਅਮਨਦੀਪ ਕੌਰ ਡੀ. ਪੀ. ਈ. ਤੇ ਮਿਸਟਰ ਅਮਰਦੀਪ ਕੁਮਾਰ ਡੀ. ਪੀ. ਈ. ਦਾ ਸਕੂਲ ਆਉਣ ’ਤੇ ਵਿਸ਼ੇਸ਼ ਸਵਾਗਤ ਕੀਤਾ ਅਤੇ ਵਿਦਿਆਰਥੀਆਂ ਨੂੰ ਪਡ਼੍ਹਾਈ ਦੇ ਨਾਲ ਨਾਲ ਖੇਡਾਂ ’ਚ ਵੀ ਹਿੱਸਾ ਲੈਂਦੇ ਰਹਿਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਹ ਪ੍ਰਾਪਤੀ ਸਾਡੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ ਤੇ ਸਾਨੂੰ ਸਾਰਿਆਂ ਨੂੰ ਇਸ ਸਫਲਤਾ ’ਤੇ ਮਾਣ ਹੈ। ਇਸ ਮੌਕੇ ਅਕਾਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਐਮ. ਡੀ. ਸੁਖਦੇਵ ਸਿੰਘ ਜੱਜ, ਵਾਇਸ ਪੈ੍ਜ਼ੀਡੈਂਟ ਕੁਲਵਿੰਦਰ ਸਿੰਘ ਜੱਜ, ਪ੍ਰਿੰਸੀਪਲ ਮਧੂ ਸ਼ਰਮਾ (ਜੂਨੀਅਰ ਵਿੰਗ), ਅਸਿਸਟੈਂਟ ਮੈਨੇਜਿੰਗ ਡਾਇਰੈਕਟਰ ਪ੍ਰਗਟ ਸਿੰਘ ਜੱਜ, ਸਕੂਲ ਦੇ ਕੋਆਰਡੀਨੇਟਰਸ, ਐਕਟੀਵਿਟੀ ਇੰਚਾਰਜ, ਹਾਊਸ ਇੰਚਾਰਜ ਅਤੇ ਸਟਾਫ਼ ਮੈਂਬਰ ਵਿਦਿਆਰਥੀਆਂ ਨਾਲ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ‘ ਆਪ’ ਨੇ ਦਲਜੀਤ ਰਾਜੂ ਨੂੰ ਸੌਂਪੀ ਜ਼ਿਲ੍ਹਾ ਕਪੂਰਥਲਾ ਦੀ ਕਮਾਨ, ਚੋਣਾਂ ਤੋਂ ਪਹਿਲਾਂ ਫੇਰਬਦਲ ਅਗਲੀ ਖ਼ਬਰ ਸਰਕਾਰੀ ਕਾਲਜ ਵਿਖੇ ਨੈਤਿਕ ਸਿੱਖਿਆ ਸੰਬੰਧੀ ਵਿਦਿਆਰਥੀਆਂ ਦੀ ਲਿਖਤੀ ਪ੍ਰੀਖਿਆ ਕਰਵਾਈ
Ad Position 24