ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਦੀ 15ਵੀਂ ਕਾਨਵੋਕੇਸ਼ਨ ਸੰਬੰਧੀ ਸਮਾਗਮ ਅੱਜ
ਕਪੂਰਥਲਾ, 26 ਅਕਤੂਬਰ (ਅਮਰਜੀਤ ਕੋਮਲ)-ਆਈ. ਕੇ.
ਕਪੂਰਥਲਾ, 26 ਅਕਤੂਬਰ (ਅਮਰਜੀਤ ਕੋਮਲ)-ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਕਪੂਰਥਲਾ ਦੀ 15ਵੀਂ ਕਨਵੋਕੇਸ਼ਨ ਸਬੰਧੀ ਸਮਾਗਮ 27 ਅਕਤੂਬਰ ਨੂੰ ਸਵੇਰੇ 10 ਵਜੇ ਯੂਨੀਵਰਸਿਟੀ ਦੇ ਕੈਂਪਸ ਵਿਚ ਸਥਿਤ ਸ੍ਰੀ ਗੁਰੂ ਨਾਨਕ ਦੇਵ ਆਡੀਟੋਰੀਅਮ ਵਿਚ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਨਵਦੀਪਕ ਸੰਧੂ ਰਜਿਸਟਰਾਰ ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਨੇ ਦੱਸਿਆ ਕਿ ਇਸ ਸਮਾਗਮ ਵਿਚ ਗੁਲਾਬ ਚੰਦ ਕਟਾਰੀਆ ਰਾਜਪਾਲ ਪੰਜਾਬ ਮੁੱਖ ਮਹਿਮਾਨ ਵਜੋਂ ਤੇ ਹਰਜੋਤ ਸਿੰਘ ਬੈਂਸ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਮੰਤਰੀ ਪੰਜਾਬ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਡਾ. ਅਰਵਿੰਦ ਕੁਮਾਰ ਬਾਂਸਲ ਕਨਵੋਕੇਸ਼ਨ ਸਮਾਗਮ ਤੇ ਸਾਲਾਨਾ ਰਿਪੋਰਟ ਪੇਸ਼ ਕਰਨਗੇ।