27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਭਲਕੇ ਲਾਟੀਆਂਵਾਲ ਅਤੇ ਤੋਤੀ ਦੀਆਂ ਯੂਥ ਟੀਮਾਂ ਵਿਚਕਾਰ ਹੋਵੇਗਾ ਕ੍ਰਿਕਟ ਮੈਚ

ਸੁਲਤਾਨਪੁਰ ਲੋਧੀ, 26 ਅਕਤੂਬਰ (ਥਿੰਦ)-ਕਪੂਰਥਲਾ ਜ਼ਿਲ੍ਹੇ ਦੇ ਨਸ਼ਿਆਂ ਤੋਂ ਪ੍ਰਭਾਵਿਤ ਪਿੰਡਾਂ ਵਿਚ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵਲੋਂ 28 ਅਕਤੂਬਰ ਨੂੰ ਲਾਟੀਆਂਵਾਲ ਅਤੇ ਤੋਤੀ ਪਿੰਡਾਂ ਦੇ ਨੌਜਵਾਨਾਂ ਦੀਆਂ ਟੀਮਾਂ ਵਿਚਕਾਰ ਕ੍ਰਿਕਟ ਮੈਚ ਕਰਵਾਇਆ ਜਾਵੇਗਾ। ਇਸ ਪਹਿਲਕਦਮੀ ਦਾ ਮਕਸਦ ਨਸ਼ਾ ਮੁਕਤ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਨੂੰ ਉਤਸ਼ਾਹਿਤ ਕਰਨਾ ਹੈ।

Ad Position 21
No active advertisement
ਅਜੀਤ ਡੈਸਕ 27-10-2026
ਸੁਲਤਾਨਪੁਰ ਲੋਧੀ, 26 ਅਕਤੂਬਰ (ਥਿੰਦ)-ਕਪੂਰਥਲਾ ਜ਼ਿਲ੍ਹੇ ਦੇ ਨਸ਼ਿਆਂ ਤੋਂ ਪ੍ਰਭਾਵਿਤ ਪਿੰਡਾਂ ਵਿਚ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵਲੋਂ 28 ਅਕਤੂਬਰ ਨੂੰ ਲਾਟੀਆਂਵਾਲ ਅਤੇ ਤੋਤੀ ਪਿੰਡਾਂ ਦੇ ਨੌਜਵਾਨਾਂ ਦੀਆਂ ਟੀਮਾਂ ਵਿਚਕਾਰ ਕ੍ਰਿਕਟ ਮੈਚ ਕਰਵਾਇਆ ਜਾਵੇਗਾ। ਇਸ ਪਹਿਲਕਦਮੀ ਦਾ ਮਕਸਦ ਨਸ਼ਾ ਮੁਕਤ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਨੂੰ ਉਤਸ਼ਾਹਿਤ ਕਰਨਾ ਹੈ।ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਉਪ ਮੰਡਲ ਮੈਜਿਸਟ੍ਰੇਟ ਸੁਲਤਾਨਪੁਰ ਲੋਧੀ ਜਸਜੀਤ ਸਿੰਘ ਅਤੇ ਏ.ਐਸ.ਪੀ. ਧੀਰੇਂਦਰ ਵਰਮਾ ਨੇ ਦੱਸਿਆ ਕਿ ਇਹ ਮੈਚ ਦੁਪਹਿਰ 2 ਵਜੇ ਅਕਾਲ ਇੰਟਰਨੈਸ਼ਨਲ ਸਟੇਡੀਅਮ ਵਿਖੇ ਸ਼ੁਰੂ ਹੋਵੇਗਾ। ਉਨ੍ਹਾਂ ਕਿਹਾ ਕਿ ਖੇਡ ਗਤੀਵਿਧੀਆਂ ਨੌਜਵਾਨਾਂ ਨੂੰ ਉਸਾਰੂ ਕਾਰਜਾਂ ਨਾਲ ਜੋਡ਼ਨ, ਉਨ੍ਹਾਂ ਵਿਚ ਅਨੁਸ਼ਾਸਨ ਅਤੇ ਟੀਮ ਭਾਵਨਾ ਪੈਦਾ ਕਰਨ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਸਮੇਤ ਹੋਰ ਸਕਾਰਾਤਮਕ ਗਤੀਵਿਧੀਆਂ ਵਿਚ ਹਿੱਸਾ ਲੈਣ ਲਈ ਉਤਸ਼ਾਹਿਤ ਕਰਨਾ ਹੈ। ਐਸ.ਡੀ.ਐਮ. ਅਤੇ ਏ.ਐਸ.ਪੀ. ਨੇ ਦੱਸਿਆ ਕਿ ਇਹ ਮੈਚ ਲਾਟੀਆਂਵਾਲ ਅਤੇ ਤੋਤੀ ਪਿੰਡਾਂ ਦੇ ਸਰਪੰਚਾਂ ਅਤੇ ਗ੍ਰਾਮ ਪੰਚਾਇਤਾਂ ਦੇ ਮੈਂਬਰਾਂ ਦੇ ਵਿਸ਼ੇਸ਼ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਸ਼ਾਹ ਸੁਲਤਾਨ ਕ੍ਰਿਕਟ ਕਲੱਬ ਵੱਲੋਂ ਵੀ ਸਹਿਯੋਗ ਦਿੱਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਪਰਾਲੀ ਸਾਡ਼ਨ ਦੀਆਂ ਘਟਨਾਵਾਂ ਰੋਕਣ ਲਈ ਐਸ.ਡੀ.ਐਮ. ਭੁਲੱਥ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਅਗਲੀ ਖ਼ਬਰ ਮੈਂ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਦਾ ਯਤਨ ਕਰਾਂਗਾ-ਮਲਵਿੰਦਰ ਸਿੰਘ ਚਾਹਲ
Ad Position 24