ਪਰਾਲੀ ਸਾਡ਼ਨ ਦੀਆਂ ਘਟਨਾਵਾਂ ਰੋਕਣ ਲਈ ਐਸ.ਡੀ.ਐਮ. ਭੁਲੱਥ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ
ਭੁਲੱਥ, 26 ਅਕਤੂਬਰ (ਮਨਜੀਤ ਸਿੰਘ ਰਤਨ)-ਪਰਾਲੀ ਸਾਡ਼ਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਐੱਸ. ਡੀ.
ਭੁਲੱਥ, 26 ਅਕਤੂਬਰ (ਮਨਜੀਤ ਸਿੰਘ ਰਤਨ)-ਪਰਾਲੀ ਸਾਡ਼ਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਐੱਸ.ਡੀ.ਐੱਮ. ਭੁਲੱਥ ਰਵਿੰਦਰ ਸਿੰਘ ਅਰੋਡ਼ਾ ਵੱਲੋਂ ਤਹਿਸੀਲ ਭੁਲੱਥ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਖੇਤਾਂ ਵਿਚ ਅੱਗ ਲੱਗਣ ਦੀਆਂ ਕੱੁਝ ਘਟਨਾਵਾਂ ਵਾਲੀਆਂ ਥਾਵਾਂ ’ਤੇ ਖ਼ੁਦ ਪਹੁੰਚ ਕੇ ਅੱਗ ਬੁਝਾਈ ਅਤੇ ਕਿਸਾਨਾਂ ਨੂੰ ਪਰਾਲੀ ਨਾ ਸਾਡ਼ਨ ਦੀ ਅਪੀਲ ਕੀਤੀ। ਇਸ ਮੌਕੇ ਐੱਸ.ਡੀ.ਐਮ ਅਰੋਡ਼ਾ ਨੇ ਕਿਹਾ ਕਿ ਪਰਾਲੀ ਸਾਡ਼ਨ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਮਿੱਟੀ ਵਿਚ ਮੌਜੂਦ ਲਾਭਦਾਇਕ ਜੀਵ ਨਸ਼ਟ ਹੁੰਦੇ ਹਨ ਅਤੇ ਇਸ ਦਾ ਲੋਕਾਂ ਦੀ ਸਿਹਤ ’ਤੇ ਵੀ ਮਾਡ਼ਾ ਅਸਰ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦਾ ਸੁਚੱਜਾ ਪ੍ਰਬੰਧਨ ਕਰਨਾ ਸਮੇਂ ਦੀ ਮੁੱਖ ਲੋਡ਼ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਦੇ ਪ੍ਰਬੰਧਨ ਲਈ ਆਧੁਨਿਕ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਅਤੇ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ। ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਪ੍ਰਦੂਸ਼ਣ-ਮੁਕਤ ਰੱਖਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਇਸ ਲਈ ਕਿਸਾਨ ਪ੍ਰਸ਼ਾਸਨ ਦਾ ਸਹਿਯੋਗ ਦੇਣ।