‘ ਬੇਗਮਪੁਰਾ ਦਾ ਸੰਕਲਪ’ ਨਗਰ ਕੀਰਤਨ ਦਾ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਲੋਂ ਭਰਵਾਂ ਸਵਾਗਤ
ਫਗਵਾਡ਼ਾ, 26 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਬੇਗਮਪੁਰਾ ਦਾ ਸੰਕਲਪ’ ਇਤਿਹਾਸਕ ਨਗਰ ਕੀਰਤਨ ਦੇ ਰਾਤਰੀ ਵਿਸ਼ਰਾਮ ਲਈ ਸੱਚਖੰਡ ਪੰਡਵਾ ਪਹੁੰਚਣ ਸਮੇਂ ਸ਼੍ਰੋਮਣੀ ਅਕਾਲੀ ਦਲ ਐਸ. ਸੀ.
ਫਗਵਾਡ਼ਾ, 26 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਬੇਗਮਪੁਰਾ ਦਾ ਸੰਕਲਪ’ ਇਤਿਹਾਸਕ ਨਗਰ ਕੀਰਤਨ ਦੇ ਰਾਤਰੀ ਵਿਸ਼ਰਾਮ ਲਈ ਸੱਚਖੰਡ ਪੰਡਵਾ ਪਹੁੰਚਣ ਸਮੇਂ ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਜ਼ਿਲ੍ਹਾ ਕਪੂਰਥਲਾ ਪ੍ਰਧਾਨ ਜਥੇਦਾਰ ਸਰੂਪ ਸਿੰਘ ਖਲਵਾਡ਼ਾ , ਸ਼੍ਰੋਮਣੀ ਅਕਾਲੀ ਦਲ ਹਲਕਾ ਦਿਹਾਤੀ ਦੇ ਇੰਚਾਰਜ ਰਜਿੰਦਰ ਸਿੰਘ ਚੰਦੀ ਅਤੇ ਸ਼ਹਿਰੀ ਇੰਚਾਰਜ ਰਣਜੀਤ ਸਿੰਘ ਖੁਰਾਨਾ, ਧਾਰਮਿਕ ਆਗੂ ਗੁਰਦੀਪ ਸਿੰਘ ਖੇਡ਼ਾ ਸਮੇਤ ਵੱਡੀ ਗਿਣਤੀ ’ਚ ਅਕਾਲੀ ਦਲ ਦਿਹਾਤੀ ਅਤੇ ਸ਼ਹਿਰੀ ਵਰਕਰਾਂ ਅਤੇ ਆਗੂਆਂ ਵਲੋਂ ਜੀ.ਐੱਸ. ਟਾਇਲ ਫ਼ੈਕਟਰੀ ਗੋਬਿੰਦਪੁਰਾ ਰੋਡ ਵਿਖੇ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਸਮੂਹ ਅਕਾਲੀ ਆਗੂਆਂ ਨੇ ਸੁੰਦਰ ਪਾਲਕੀ ਵਿਚ ਸੁਸ਼ੋਭਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਰੁਮਾਲਾ ਸਾਹਿਬ ਭੇਂਟ ਕੀਤੇ ਅਤੇ ਨਤਮਸਤਕ ਹੁੰਦਿਆਂ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਅਕਾਲੀ ਆਗੂ ਗੁਰਦੀਪ ਸਿੰਘ ਖੇਡ਼ਾ ਦੇ ਪਰਿਵਾਰ ਵਲੋਂ ਸੰਗਤਾਂ ਦੀ ਸੇਵਾ ਵਿਚ ਠੰਢੇ ਜਲ ਅਤੇ ਫਲਾਂ ਦਾ ਲੰਗਰ ਸੇਵਾ ਭਾਵਨਾ ਨਾਲ ਵਰਤਾਇਆ ਗਿਆ। ਜਾਣਕਾਰੀ ਦਿੰਦੇ ਹੋਏ ਰਜਿੰਦਰ ਸਿੰਘ ਚੰਦੀ, ਰਣਜੀਤ ਸਿੰਘ ਖੁਰਾਣਾ, ਗੁਰਦੀਪ ਸਿੰਘ ਖੇਡ਼ਾ ਅਤੇ ਸਰੂਪ ਸਿੰਘ ਖਲਵਾਡ਼ਾ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਇਤਿਹਾਸਕ ਨਗਰ ਕੀਰਤਨ ਸਮਾਜ ਵਿਚ ਧਾਰਮਿਕ ਸਾਂਝ, ਭਾਈਚਾਰਕ ਏਕਤਾ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਦਾ ਸੰਦੇਸ਼ ਲੈ ਕੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ, ਪਿੰਡ ਪਮਾਲੀ, ਜ਼ਿਲ੍ਹਾ ਲੁਧਿਆਣਾ ਤੋਂ ਆਰੰਭ ਹੋਇਆ ਹੈ ਜੋ ਕਿ ਸ੍ਰੀ ਗੁਰੂ ਰਵਿਦਾਸ ਅਸਥਾਨ, ਸੱਚਖੰਡ ਪੰਡਵਾ ਵਿਖੇ ਰਾਤਰੀ ਵਿਸ਼ਰਾਮ ਉਪਰੰਤ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਹੋਇਆ। ਇਸ ਮੌਕੇ ਬਿੰਦਰ ਸਿੰਘ ਰਾਵਲਪਿੰਡੀ, ਰਣਜੀਤ ਸਿੰਘ ਜੀਤੀ, ਅਵਤਾਰ ਸਿੰਘ ਮੰਗੀ, ਸੁਰਿੰਦਰ ਸ਼ਿੰਦਾ, ਸੁਖਦੇਵ ਸਿੰਘ ਪੀਪਾਰੰਗੀ, ਜਸਵਿੰਦਰ ਸਿੰਘ ਕਾਂਸ਼ੀ ਨਗਰ, ਗਿਆਨ ਸਿੰਘ ਖੇਡ਼ਾ, ਸਰਬਜੀਤ ਕੌਰ ਸਾਬਕਾ ਕੌਂਸਲਰ ਭਗਤਪੁਰਾ, ਸੁਰਿੰਦਰ ਸਿੰਘ ਰਾਵਲਪਿੰਡੀ, ਕੁਲਵਿੰਦਰ ਕਿੰਦਾ ਸਾਬਕਾ ਕੌਂਸਲਰ, ਪਰਮਿੰਦਰ ਸਿੰਘ ਜੰਡੂ ਆਦਿ ਹਾਜ਼ਰ ਸਨ।