ਸਹਾਇਕ ਰਜਿਸਟਰਾਰ ਕੁਲਦੀਪ ਸਿੰਘ ਨੇ ਕਿਸਾਨ ਜਾਗਰੂਕਤਾ ਕੈਂਪ ਲਗਾ ਕੇ ਪਰਾਲੀ ਨਾ ਸਾਡ਼ਨ ਦਾ ਦਿੱਤਾ ਸੁਨੇਹਾ
ਫਗਵਾਡ਼ਾ, 26 ਅਕਤੂਬਰ: (ਅਸ਼ੋਕ ਕੁਮਾਰ ਵਾਲੀਆ)-ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਫਗਵਾਡ਼ਾ ਵਲੋਂ ਏ. ਆਰ.
ਫਗਵਾਡ਼ਾ, 26 ਅਕਤੂਬਰ: (ਅਸ਼ੋਕ ਕੁਮਾਰ ਵਾਲੀਆ)-ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਫਗਵਾਡ਼ਾ ਵਲੋਂ ਏ.ਆਰ. ਕੁਲਦੀਪ ਸਿੰਘ ਦੀ ਅਗਵਾਈ ਵਿਚ ਅਠੌਲੀ, ਭਾਣੋਕੀ, ਮਾਨਾਂਵਾਲੀ, ਠੱਕਰਕੀ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾ ਕੇ ਪਰਾਲੀ ਨਾ ਸਾਡ਼ਨ ਦਾ ਸੁਨੇਹਾ ਦਿੱਤਾ। ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕੁਲਦੀਪ ਸਿੰਘ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਫਗਵਾਡ਼ਾ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਨੂੰ ਖੇਤਾਂ ਵਿਚ ਹੀ ਮਿਲਾ ਕੇ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਇੰਸਪੈਕਟਰ ਮਨਜਿੰਦਰ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਸਾਡ਼ਨ ’ਤੇ ਹੋਣ ਵਾਲੀ ਕਾਨੂੰਨੀ ਕਾਰਵਾਈ ਅਤੇ ਜੁਰਮਾਨੇ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਤੇ ਅਠੌਲੀ ਸੁਸਾਇਟੀ ਦੇ ਪ੍ਰਧਾਨ ਮੇਜਰ ਸਿੰਘ, ਵਿਜੈ ਕੁਮਾਰ ਅਠੌਲੀ , ਗੁਰਜੀਤ ਸਿੰਘ ਮਹੇਡ਼ੂ ਤੋ ਇਲਾਵਾ ਕਿਸਾਨ ਹਾਜ਼ਰ ਸਨ।