ਬੋਲੈਰੋ ਦੀ ਟੱਕਰ ਤੋਂ ਬਾਅਦ ਵਾਹਨ ਹੇਠਾਂ ਆਉਣ ਕਾਰਨ ਬੱਚੀ ਦੀ ਮੌਤ
ਚਹੇੜੂ ਨੇੜੇ ਜੀ.ਟੀ. ਰੋਡ ’ਤੇ ਵਾਪਰਿਆ ਭਿਆਨਕ ਹਾਦਸਾ
ਫਗਵਾੜਾ, 27 ਅਕਤੂਬਰ (ਹਰਜੋਤ ਸਿੰਘ ਚਾਨਾ)-ਅੱਜ ਇੱਥੇ ਜੀ. ਟੀ.
ਫਗਵਾੜਾ, 27 ਅਕਤੂਬਰ (ਹਰਜੋਤ ਸਿੰਘ ਚਾਨਾ)-ਅੱਜ ਇੱਥੇ ਜੀ.ਟੀ. ਰੋਡ ’ਤੇ ਚਹੇੜੂ ਨੇੜੇ ਵਾਪਰੇ ਸੜਕ ਹਾਦਸੇ ’ਚ ਇੱਕ ਡੇਢ ਸਾਲ ਦੀ ਬੱਚੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ, ਪਤੀ-ਪਤਨੀ ਆਪਣੀ ਧੀ ਸਮੇਤ ਦੋਪਹੀਆ ਵਾਹਨ ’ਤੇ ਸਵਾਰ ਹੋ ਕੇ ਆ ਰਹੇ ਸਨ ਕਿ ਇਸ ਦੌਰਾਨ ਇੱਕ ਬੋਲੈਰੋ ਗੱਡੀ ਨੇ ਉਨ੍ਹਾਂ ਦੇ ਵਾਹਨ ਨੂੰ ਟੱਕਰ ਮਾਰ ਦਿੱਤੀ। ਟੱਕਰ ਕਾਰਨ ਦੋਪਹੀਆ ਵਾਹਨ ਬੇਕਾਬੂ ਹੋ ਕੇ ਸੜਕ ’ਤੇ ਫਿਸਲ ਗਿਆ ਅਤੇ ਬੱਚੀ ਆਪਣੇ ਮਾਪਿਆਂ ਤੋਂ ਵੱਖ ਹੋ ਕੇ ਸੜਕ ’ਤੇ ਡਿੱਗ ਪਈ। ਇਸ ਦੌਰਾਨ ਵਾਹਨ ਦੇ ਉੱਪਰੋਂ ਲੰਘਣ ਕਾਰਨ ਬੱਚੀ ਦੀ ਮੌਤ ਹੋ ਗਈ। ਮ੍ਰਿਤਕ ਬੱਚੀ ਦੀ ਪਛਾਣ ਮਨਪ੍ਰੀਤ ਕੌਰ ਪੁੱਤਰੀ ਯਸ਼ਪਾਲ ਵਜੋਂ ਹੋਈ ਹੈ। ਸਿਵਲ ਹਸਪਤਾਲ ਵਿੱਚ ਡਿਊਟੀ ’ਤੇ ਤਾਇਨਾਤ ਡਾਕਟਰ ਨੇ ਦੱਸਿਆ ਕਿ ਬੱਚੀ ਨੂੰ ਹਸਪਤਾਲ ਲਿਆਂਦਾ ਗਿਆ ਸੀ, ਪਰ ਉਸ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਪੁਲਿਸ ਨੇ ਬੋਲੈਰੋ ਚਾਲਕ ਨੂੰ ਕਾਬੂ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।