ਐਸ.ਡੀ.ਐਮ. ਜਸਜੀਤ ਸਿੰਘ ਦੀ ਨਿਵੇਕਲੀ ਪਹਿਲ, ਪਰਾਲੀ ਨਾ ਸਾਡ਼ਨ ਵਾਲੇ ਪਿੰਡਾਂ ਦੇ ਬੱਚਿਆਂ ਨੂੰ ਮਿਲੇਗਾ ਸੁਨਹਿਰੀ ਭਵਿੱਖ ਦਾ ਤੋਹਫ਼ਾ
ਸੁਲਤਾਨਪੁਰ ਲੋਧੀ, 27 ਅਕਤੂਬਰ (ਨਰੇਸ਼ ਹੈਪੀ, ਥਿੰਦ)-ਪਰਾਲੀ ਸਾਡ਼ਨ ਦੀ ਸਮੱਸਿਆ ਨਾਲ ਨਜਿੱਠਣ ਲਈ ਜਿੱਥੇ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਂਦੀ ਹੈ, ਉੱਥੇ ਹੀ ਐਸ. ਡੀ.
ਅ
ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਸੁਲਤਾਨਪੁਰ ਲੋਧੀ ਦੇ ਐਸ.ਡੀ.ਐਮ. ਜਸਜੀਤ ਸਿੰਘ, ਨਾਲ ਏਐਸਪੀ ਧੀਰੇਂਦਰ ਵਰਮਾ ਤੇ ਹੋਰ ਅਧਿਕਾਰੀ। ਤਸਵੀਰ : ਲਾਡੀ ਸਟੂਡੀਓ
28-10-2026
ਸੁਲਤਾਨਪੁਰ ਲੋਧੀ, 27 ਅਕਤੂਬਰ (ਨਰੇਸ਼ ਹੈਪੀ, ਥਿੰਦ)-ਪਰਾਲੀ ਸਾਡ਼ਨ ਦੀ ਸਮੱਸਿਆ ਨਾਲ ਨਜਿੱਠਣ ਲਈ ਜਿੱਥੇ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਂਦੀ ਹੈ, ਉੱਥੇ ਹੀ ਐਸ.ਡੀ.ਐਮ. ਸੁਲਤਾਨਪੁਰ ਲੋਧੀ ਜਸਜੀਤ ਸਿੰਘ ਪੀ . ਸੀ.ਐਸ. ਦੀ ਅਗਵਾਈ ਹੇਠ ਸਬ ਡਿਵੀਜ਼ਨ ਪ੍ਰਸ਼ਾਸਨ ਨੇ ਵਾਤਾਵਰਨ ਦੀ ਸੁਰੱਖਿਆ ਨੂੰ ਸਿੱਖਿਆ ਅਤੇ ਨੌਜਵਾਨਾਂ ਦੇ ਸੁਨਹਿਰੀ ਭਵਿੱਖ ਨਾਲ ਜੋਡ਼ਦਿਆਂ ਆਪਣੀ ਕਿਸਮ ਦੀ ਪਹਿਲੀ ਤੇ ਨਿਵੇਕਲੀ ਪਹਿਲਕਦਮੀ ਕੀਤੀ ਹੈ। ਇਸ ਮੁਹਿੰਮ ਤਹਿਤ ਜਿਹਡ਼ੇ ਪਿੰਡਾਂ ਵਿਚ ਇਸ ਸੀਜ਼ਨ ਦੌਰਾਨ ਪਰਾਲੀ ਸਾਡ਼ਨ ਦੀ ਇੱਕ ਵੀ ਘਟਨਾ ਸਾਹਮਣੇ ਨਹੀਂ ਆਵੇਗੀ, ਉਨ੍ਹਾਂ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਾਸਟਰ ਕਲਾਸਿਜ਼ ਪਟਿਆਲਾ ਵਲੋਂ ਵੱਖ-ਵੱਖ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਮੁਫ਼ਤ ਦਾਖ਼ਲਾ ਅਤੇ ਕੋਚਿੰਗ ਮੁਹੱਈਆ ਕਰਵਾਈ ਜਾਵੇਗੀ। ਇਸ ਸੰਬੰਧੀ ਸੁਲਤਾਨਪੁਰ ਲੋਧੀ ਵਿਖੇ ਕਰਵਾਈ ਗਈ ਪ੍ਰੈੱਸ ਕਾਨਫ਼ਰੰਸ ਦੌਰਾਨ ਐਸ.ਡੀ.ਐਮ. ਜਸਜੀਤ ਸਿੰਘ ਨੇ ਇਸ ਪਹਿਲਕਦਮੀ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਾਫ਼ ਹਵਾ ’ਚ ਸਾਹ ਲੈਣਾ ਹਰ ਵਿਅਕਤੀ ਦਾ ਮੁੱਢਲਾ ਅਧਿਕਾਰ ਹੈ ਅਤੇ ਪਰਾਲੀ ਸਾਡ਼ਨ ਨਾਲ ਪੈਦਾ ਹੋਣ ਵਾਲਾ ਧੂੰਆਂ ਸਮੁੱਚੇ ਸਮਾਜ ਨੂੰ ਪ੍ਰਭਾਵਿਤ ਕਰਦਾ ਹੈ। ਐਸ.ਡੀ.ਐਮ. ਨੇ ਕਿਹਾ ਕਿ ਮਾਸਟਰ ਕਲਾਸਿਜ਼ ਪਟਿਆਲਾ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਜਾ ਰਹੀ ਇਹ ਮੁਹਿੰਮ ਸਿਰਫ਼ ਪਰਾਲੀ ਨਾ ਸਾਡ਼ਨ ਲਈ ਪ੍ਰੇਰਿਤ ਕਰਨ ਤੱਕ ਸੀਮਤ ਨਹੀਂ, ਬਲਕਿ ਪਿੰਡਾਂ ਦੇ ਨੌਜਵਾਨਾਂ ਨੂੰ ਆਪਣੇ ਪੈਰਾਂ ’ਤੇ ਖਡ਼੍ਹੇ ਹੋਣ ਅਤੇ ਸਰਕਾਰੀ ਨੌਕਰੀਆਂ ਲਈ ਤਿਆਰੀ ਕਰਨ ਦਾ ਮੌਕਾ ਦੇਣ ਵੱਲ ਵੀ ਇੱਕ ਮਹੱਤਵਪੂਰਨ ਕਦਮ ਹੈ। ਮਾਸਟਰ ਕਲਾਸਿਜ਼ ਪਟਿਆਲਾ ਦੇ ਨੁਮਾਇੰਦੇ ਗੁਰਸ਼ਰਨ ਸਿੰਘ ਨੇ ਦੱਸਿਆ ਕਿ ਸੰਸਥਾ ਵੱਲੋਂ ਸੁਲਤਾਨਪੁਰ ਲੋਧੀ ਪ੍ਰਸ਼ਾਸਨ ਨਾਲ ਮਿਲ ਕੇ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਸਬ ਡਿਵੀਜ਼ਨ ਦੇ ਉਨ੍ਹਾਂ ਪਿੰਡਾਂ ਦੇ ਸਾਰੇ ਯੋਗ ਵਿਦਿਆਰਥੀਆਂ ਨੂੰ ਸੰਸਥਾ ਦੇ ਕੋਰਸਾਂ ਵਿਚ ਮੁਫ਼ਤ ਦਾਖ਼ਲਾ ਦਿੱਤਾ ਜਾਵੇਗਾ, ਜਿੱਥੇ ਪਰਾਲੀ ਸਾਡ਼ਨ ਦੀ ਕੋਈ ਘਟਨਾ ਦਰਜ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਜਿਹਡ਼ੇ ਵਿਦਿਆਰਥੀ ਆਈ ਏ ਐਸ, ਪੀ ਸੀ ਐਸ, ਪਟਵਾਰੀ, ਪੁਲਿਸ ਸਬ-ਇੰਸਪੈਕਟਰ ਅਤੇ ਹੋਰ ਸਰਕਾਰੀ ਭਰਤੀਆਂ ਲਈ ਤਿਆਰੀ ਕਰਨਾ ਚਾਹੁੰਦੇ ਹਨ, ਉਹ ਇਸ ਸਹੂਲਤ ਦਾ ਲਾਭ ਲੈ ਸਕਣਗੇ। ਗੁਰਸ਼ਰਨ ਸਿੰਘ ਨੇ ਦੱਸਿਆ ਕਿ ਇਸ ਲਡ਼ੀ ਦਾ ਕਰੀਅਰ ਗਾਈਡੈਂਸ ਸੈਸ਼ਨ 10 ਨਵੰਬਰ ਨੂੰ ਸਵੇਰੇ 11 ਵਜੇ ਬ੍ਰਿਟਿਸ਼ ਵਿਕਟੋਰੀਆ ਸਕੂਲ, ਸੁਲਤਾਨਪੁਰ ਲੋਧੀ ਵਿਖੇ ਕਰਵਾਇਆ ਜਾਵੇਗਾ, ਜਿਸ ਵਿਚ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਮਾਰਗ ਦਰਸ਼ਨ ਦਿੱਤਾ ਜਾਵੇਗਾ। ਮੀਟਿੰਗ ਵਿਚ ਸ਼ਾਮਲ ਸੈਂਟਰਲ ਪਲੂਸ਼ਨ ਕੰਟਰੋਲ ਬੋਰਡ ਦੇ ਅਧਿਕਾਰੀ ਡਾ. ਬ੍ਰਜੇਸ਼ ਸ਼੍ਰੀਵਾਸਤਵ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਲਈ ਅਜਿਹੀ ਪਹਿਲਕਦਮੀ ਦਾ ਹਿੱਸਾ ਬਣਨਾ ਮਾਣ ਵਾਲੀ ਗੱਲ ਹੈ, ਜਿਸ ਵਿਚ ਵਾਤਾਵਰਣ ਦੀ ਸੁਰੱਖਿਆ ਦੇ ਨਾਲ-ਨਾਲ ਪਿੰਡਾਂ ਦੇ ਨੌਜਵਾਨਾਂ ਦੇ ਭਵਿੱਖ ਨੂੰ ਵੀ ਤਰਜੀਹ ਦਿੱਤੀ ਜਾ ਰਹੀ ਹੈ।