27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

2027 ਦੀਆਂ ਚੋਣਾਂ ’ਚ ‘ਆਪ’ ਸਰਕਾਰ ਬਣਾਉਣ ਲਈ ਮਹਿਲਾਵਾਂ ਦਾ ਵੱਡਾ ਯੋਗਦਾਨ ਹੋਵੇਗਾ-ਸੱਜਣ ਸਿੰਘ ਚੀਮਾ ਜ਼ਿਲ੍ਹਾ ਪ੍ਰਧਾਨ ਕਿਰਨਜੀਤ ਕੌਰ ਦੀ ਅਗਵਾਈ ਹੇਠ ਸੁਲਤਾਨਪੁਰ ਲੋਧੀ ’ਚ ਅਹਿਮ ਮੀਟਿੰਗ

ਸੁਲਤਾਨਪੁਰ ਲੋਧੀ,27 ਅਕਤੂਬਰ (ਥਿੰਦ)-2027 ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੁਬਾਰਾ ਸੱਤਾ ਵਿਚ ਲਿਆਉਣ ਲਈ ਪੰਜਾਬ ਦੀਆਂ ਮਹਿਲਾਵਾਂ ਦਾ ਵੱਡਾ ਯੋਗਦਾਨ ਹੋਵੇਗਾ। ਇਹ ਪ੍ਰਗਟਾਵਾ ਇੰਪਰੂਵਮੈਂਟ ਟਰੱਸਟ ਕਪੂਰਥਲਾ ਦੇ ਚੇਅਰਮੈਨ ਅਤੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਅਰਜਨਾ ਐਵਾਰਡੀ ਨੇ ਸੁਲਤਾਨਪੁਰ ਲੋਧੀ ਵਿਖੇ ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਦੀ ਜ਼ਿਲ੍ਹਾ ਕਪੂਰਥਲਾ ਪ੍ਰਧਾਨ ਕਿਰਨਜੀਤ ਕੌਰ ਦੀ ਅਗਵਾਈ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀਆਂ ਮਹਿਲਾਵਾਂ ਨੂੰ ‘ਆਪ’ ਸਰਕਾਰ ਨੇ ਵੱਡਾ ਮਾਣ ਦਿੱਤਾ ਹੈ।

Ad Position 21
No active advertisement
ਅਜੀਤ ਡੈਸਕ 28-10-2026
ਸੁਲਤਾਨਪੁਰ ਲੋਧੀ,27 ਅਕਤੂਬਰ (ਥਿੰਦ)-2027 ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੁਬਾਰਾ ਸੱਤਾ ਵਿਚ ਲਿਆਉਣ ਲਈ ਪੰਜਾਬ ਦੀਆਂ ਮਹਿਲਾਵਾਂ ਦਾ ਵੱਡਾ ਯੋਗਦਾਨ ਹੋਵੇਗਾ। ਇਹ ਪ੍ਰਗਟਾਵਾ ਇੰਪਰੂਵਮੈਂਟ ਟਰੱਸਟ ਕਪੂਰਥਲਾ ਦੇ ਚੇਅਰਮੈਨ ਅਤੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਅਰਜਨਾ ਐਵਾਰਡੀ ਨੇ ਸੁਲਤਾਨਪੁਰ ਲੋਧੀ ਵਿਖੇ ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਦੀ ਜ਼ਿਲ੍ਹਾ ਕਪੂਰਥਲਾ ਪ੍ਰਧਾਨ ਕਿਰਨਜੀਤ ਕੌਰ ਦੀ ਅਗਵਾਈ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀਆਂ ਮਹਿਲਾਵਾਂ ਨੂੰ ‘ਆਪ’ ਸਰਕਾਰ ਨੇ ਵੱਡਾ ਮਾਣ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਹਲਕੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਵਿਚ ਮਹਿਲਾ ‘ਆਪ’ ਵਰਕਰਾਂ ਨੂੰ ਵਿਸ਼ੇਸ਼ ਜ਼ਿੰਮੇਵਾਰੀ ਸੌਂਪੀ ਜਾਵੇਗੀ । ਇਸ ਦੇ ਨਾਲ ਹੀ ਉਨ੍ਹਾਂ ਨੂੰ ਅਹਿਮ ਅਹੁਦੇ ਵੀ ਸੌਂਪੇ ਜਾਣਗੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਕਿਰਨਜੀਤ ਕੌਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਮਹਿਲਾਵਾਂ ਦੀ ਭਲਾਈ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣਾ ਸਮੇਂ ਦੀ ਅਹਿਮ ਲੋਡ਼ ਹੈ। ਉਨ੍ਹਾਂ ਮਹਿਲਾਵਾਂ ਦੀ ਭਾਗੀਦਾਰੀ ਵਧਾਉਣ ਅਤੇ ਉਨ੍ਹਾਂ ਨੂੰ ਆਪਣੇ ਹੱਕਾਂ ਤੇ ਸਰਕਾਰੀ ਯੋਜਨਾਵਾਂ ਬਾਰੇ ਜਾਗਰੂਕ ਕਰਨ ’ਤੇ ਵੀ ਜ਼ੋਰ ਦਿੱਤਾ।ਇਸ ਮੌਕੇ ਬਲਾਕ ਕੋਆਰਡੀਨੇਟਰ ਗੁਰਵਿੰਦਰ ਕੌਰ ਸਰਪੰਚ,ਹਲਕਾ ਵਾਈਸ ਕੋਆਰਡੀਨੇਟਰ ਕਮਲਜੀਤ ਕੌਰ , ਹਲਕਾ ਕੋਆਰਡੀਨੇਟਰ ਗੁਰਵਿੰਦਰ ਕੌਰ , ਸਰੋਜ ਬਾਲਾ, ਮਲਕੀਤ ਕੌਰ ਸਮੇਤ ਮਹਿਲਾ ਵਿੰਗ ਦੀਆਂ ਹੋਰ ਵਰਕਰਾਂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪਰਾਲੀ ਸਾਡ਼ਨ ਨਾਲ ਹੋਣ ਵਾਲੇ ਨੁਕਸਾਨਾ ਪ੍ਰਤੀ ਜਾਗਰੂਕ ਕੀਤਾ ਅਗਲੀ ਖ਼ਬਰ ਰਿਹਾਣਾ ਜੱਟਾਂ ਦਾ ਚੌਥਾ ਮੀਰੀ ਪੀਰੀ ਛਿੰਝ ਮੇਲਾ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ
Ad Position 24