27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਬਜ਼ੁਰਗਾਂ ਲਈ ਮੈਡੀਕਲ ਜਾਂਚ ਕੈਂਪ ਦਾ ਮੈਂਬਰ ਪਾਰਲੀਮੈਂਟ ਨੇ ਉਦਘਾਟਨ ਕੀਤਾ

ਫਗਵਾਡ਼ਾ, 27 ਅਕਤੂਬਰ (ਹਰਜੋਤ ਸਿੰਘ ਚਾਨਾ)-ਪੰਜਾਬ ਸਰਕਾਰ ਦੇ ‘ਸਾਡਾ ਬਜ਼ੁਰਗ, ਸਾਡਾ ਮਾਣ’ ਪ੍ਰੋਗਰਾਮ ਤਹਿਤ ਫਗਵਾਡ਼ਾ ’ਚ ਬਜ਼ੁਰਗ ਨਾਗਰਿਕਾਂ ਲਈ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਕੀਤਾ।

Ad Position 21
No active advertisement
ਅਜੀਤ ਡੈਸਕ 28-10-2026
ਫਗਵਾਡ਼ਾ, 27 ਅਕਤੂਬਰ (ਹਰਜੋਤ ਸਿੰਘ ਚਾਨਾ)-ਪੰਜਾਬ ਸਰਕਾਰ ਦੇ ‘ਸਾਡਾ ਬਜ਼ੁਰਗ, ਸਾਡਾ ਮਾਣ’ ਪ੍ਰੋਗਰਾਮ ਤਹਿਤ ਫਗਵਾਡ਼ਾ ’ਚ ਬਜ਼ੁਰਗ ਨਾਗਰਿਕਾਂ ਲਈ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਕੀਤਾ। ਪ੍ਰੋਗਰਾਮ ਦਾ ਮੁੱਖ ਉਦੇਸ਼ ਬਜ਼ੁਰਗਾਂ ਦੀ ਸਿਹਤ ਤੇ ਤੰਦਰੁਸਤੀ ਨੂੰ ਉਤਸ਼ਾਹਿਤ ਕਰਨਾ ਤੇ ਉਨ੍ਹਾਂ ਨੂੰ ਲੋਡ਼ੀਂਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਇਸ ਮੌਕੇ ਚੱਬੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਬਜ਼ੁਰਗਾਂ ਨੂੰ ਸੁਰੱਖਿਅਤ, ਸਿਹਤਮੰਦ ਅਤੇ ਸਨਮਾਨਜਨਕ ਜੀਵਨ ਪ੍ਰਦਾਨ ਕਰਨ ਲਈ ਵਚਨਬੱਧ ਹੈ। ਕੈਂਪ ਦੌਰਾਨ ਗੈਰ-ਸੰਚਾਰੀ ਬਿਮਾਰੀਆਂ (ਐੱਨਸੀਡੀ) ਦੀ ਜਾਂਚ, ਮੋਤੀਆਬਿੰਦ ਦੇ ਆਪ੍ਰੇਸ਼ਨਾਂ ਲਈ ਮੁੱਢਲਾ ਮੁਲਾਂਕਣ, ਕੈਂਸਰ ਦੀ ਜਾਂਚ, ਹੱਡੀਆਂ ਤੇ ਜੋਡ਼ਾਂ ਨਾਲ ਸਬੰਧਿਤ ਸਮੱਸਿਆਵਾਂ ਦੀ ਜਾਂਚ, ਅੱਖਾਂ ਦੀ ਜਾਂਚ ਅਤੇ ਫਿਜ਼ੀਓਥੈਰੇਪੀ ਦੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ (ਡੀਐੱਸਐੱਸਓ) ਰਾਜੀਵ ਧਾਂਡਾ, ਬਾਲ ਵਿਕਾਸ ਪ੍ਰਾਜੈਕਟ ਅਫ਼ਸਰ (ਸੀਡੀਪੀਓ) ਰਾਜਵਿੰਦਰ ਕੌਰ ਸਮੇਤ ਹੋਰ ਸ਼ਖ਼ਸੀਅਤਾਂ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਸ੍ਰੀ ਸਤਨਰਾਇਣ ਮੰਦਰ ਨੇਡ਼ਲਾ ਕੂਡ਼ੇ ਦਾ ਡੰਪ ਤੁਰੰਤ ਹਟਾਇਆ ਜਾਵੇ-ਬ... ਅਗਲੀ ਖ਼ਬਰ ਪਰਾਲੀ ਸਾਡ਼ਨ ਨਾਲ ਹੋਣ ਵਾਲੇ ਨੁਕਸਾਨਾ ਪ੍ਰਤੀ ਜਾਗਰੂਕ ਕੀਤਾ
Ad Position 24