27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਗੁਰੂ ਅਮਰਦਾਸ ਪਬਲਿਕ ਸਕੂਲ ’ਚ ਕਰਵਾਇਆ ਸਾਲਾਨਾ ਸਪੋਰਟਸ ਮੀਟ ਸੰਬੰਧੀ ਸਮਾਗਮ

ਕਪੂਰਥਲਾ, 27 ਅਕਤੂਬਰ (ਅਮਰਜੀਤ ਕੋਮਲ)-ਗੁਰੂ ਅਮਰਦਾਸ ਪਬਲਿਕ ਸਕੂਲ ਗੋਇੰਦਵਾਲ ਸਾਹਿਬ ਰੋਡ ਕਪੂਰਥਲਾ ’ਚ ਸਾਲਾਨਾ ਸਪੋਰਟਸ ਮੀਟ ਸੰਬੰਧੀ ਇਕ ਸਮਾਗਮ ਕਰਵਾਇਆ ਗਿਆ । ਜਿਸ ’ਚ ਅੰਤਰਰਾਸ਼ਟਰੀ ਹਾਕੀ ਖਿਡਾਰੀ ਨਵਜੋਤ ਕੌਰ ਮੁੱਖ ਮਹਿਮਾਨ ਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਡਾ .

Ad Position 21
No active advertisement
ਸਪੋਰਟਸ ਮੀਟ ’ਚ ਜੇਤੂ ਰਹੇ ਵਿਦਿਆਰਥੀਆਂ ਨੂੰ ਮੈਡਲ ਨਾਲ ਸਨਮਾਨਿਤ ਕਰਨ ਤੋਂ ਬਾਅਦ ਮੁੱਖ ਮਹਿਮਾਨ ਨਵਜੋਤ ਕੌਰ, ਡਾ. ਰਕੇਸ਼ ਭਾਰਤੀ, ਡਾ. ਜਤਿੰਦਰਪਾਲ ਸਿੰਘ ਰੰਧਾਵਾ, ਪ੍ਰਿੰਸੀਪਲ ਸਾਕਸ਼ੀ ਚੋਪਡ਼ਾ ਤੇ ਹੋਰ ਸਟਾਫ਼ ਮੈਂਬਰਾਂ ਨਾਲ। ਅਜੀਤ ਤਸਵੀਰ 28-10-2026
ਕਪੂਰਥਲਾ, 27 ਅਕਤੂਬਰ (ਅਮਰਜੀਤ ਕੋਮਲ)-ਗੁਰੂ ਅਮਰਦਾਸ ਪਬਲਿਕ ਸਕੂਲ ਗੋਇੰਦਵਾਲ ਸਾਹਿਬ ਰੋਡ ਕਪੂਰਥਲਾ ’ਚ ਸਾਲਾਨਾ ਸਪੋਰਟਸ ਮੀਟ ਸੰਬੰਧੀ ਇਕ ਸਮਾਗਮ ਕਰਵਾਇਆ ਗਿਆ । ਜਿਸ ’ਚ ਅੰਤਰਰਾਸ਼ਟਰੀ ਹਾਕੀ ਖਿਡਾਰੀ ਨਵਜੋਤ ਕੌਰ ਮੁੱਖ ਮਹਿਮਾਨ ਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਡਾ . ਰਕੇਸ਼ ਭਾਰਤੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਮੁੱਖ ਮਹਿਮਾਨ ਨੇ ਮਿਸਾਲ ਜਗਾ ਕੇ ਤੇ ਰੰਗ ਬਿਰੰਗੇ ਗੁਬਾਰੇ ਛੱਡ ਕੇ ਸਪੋਰਟਸ ਮੀਟ ਦਾ ਉਦਘਾਟਨ ਕੀਤਾ। ਬਾਅਦ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਮਾਰਚ ਪਾਸਟ ਕੀਤਾ ਤੇ ਖੇਡਾਂ ’ਚ ਇਮਾਨਦਾਰੀ ਨਾਲ ਭਾਗ ਲੈਣ ਦਾ ਪ੍ਰਣ ਲਿਆ। ਸਕੂਲ ਦੇ ਵਿਦਿਆਰਥੀਆਂ ਨੇ ਮਾਸ ਡਰਿੱਲ, ਪੀ.ਟੀ., ਕਰਾਟੇ ਤੇ ਡਾਂਸ ਦੀ ਪੇਸ਼ਕਾਰੀ ਸਮਾਗਮ ਦਾ ਮੁੱਖ ਆਕਰਸ਼ਨ ਰਹੀ। ਸਪੋਰਟਸ ਮੀਟ ’ਚ ਦੂਜੀ ਜਮਾਤ ਤੋਂ ਲੈ ਕੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਬਲੈਸਿੰਗ ਬਾਲ, ਸਪੂਨ ਰੇਸ, ਹਰਡਲ ਰੇਸ, ਜਿੰਗ ਜੈਗ ਰੇਸ, ਕੋਨ ਰੇਸ, ਸੈਕ ਰੇਸ, ਬੈਕ ਰੇਸ, ਬਾਲ ਵਿਦ ਹੂਪਲਾ, ਸਾਟ ਪੁੱਟ, ਰੱਸਾਕਸ਼ੀ, ਲਾਂਗ ਜੰਪ, ਰਿਲੇਅ ਰੇਸ ਤੋਂ ਇਲਾਵਾ 100 ਮੀਟਰ, 200 ਮੀਟਰ, 400 ਮੀਟਰ ਤੇ 800 ਮੀਟਰ ਦੌਡ਼ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਅਧਿਆਪਕਾਂ ਤੇ ਬੱਚਿਆਂ ਦੇ ਮਾਪਿਆਂ ਦੀਆਂ ਵੀ ਖੇਡਾਂ ਕਰਵਾਈਆਂ ਗਈਆਂ, ਜਿਸ ਵਿਚ ਉਨ੍ਹਾਂ ਉਤਸ਼ਾਹ ਨਾਲ ਭਾਗ ਲਿਆ। ਖੇਡ ਸਮਾਗਮ ਵਿਚ ਪਹਿਲੇ, ਦੂਜੇ ਤੇ ਤੀਜੇ ਸਥਾਨ ’ਤੇ ਰਹਿਣ ਵਾਲੇ ਖਿਡਾਰੀਆਂ ਬੈੱਸਟ ਐਥਲੀਟ ਨੂੰ ਮੈਡਲਾਂ ਨਾਲ ਤੇ ਬੈੱਸਟ ਹਾਊਸ ਨੂੰ ਟਰਾਫ਼ੀ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੋਲਦਿਆਂ ਨਵਜੋਤ ਕੌਰ ਤੇ ਡਾ. ਰਕੇਸ਼ ਭਾਰਤੀ ਨੇ ਵਿਦਿਆਰਥੀਆਂ ਦੇ ਜੀਵਨ ਵਿਚ ਖੇਡਾਂ ਦੇ ਮਹੱਤਵ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ। ਉਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਬੁਲਾਰਿਆਂ ਨੇ ਸਕੂਲ ਦੀ ਪ੍ਰਬੰਧਕ ਕਮੇਟੀ ਵਲੋਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਤੇ ਉਨ੍ਹਾਂ ਨੂੰ ਬਹੁਤ ਹੀ ਉੱਚ ਪਾਏ ਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਪ੍ਰਬੰਧਕ ਕਮੇਟੀ ਦੀ ਸ਼ਲਾਘਾ ਕੀਤੀ। ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਜਸਪਾਲ ਸਿੰਘ ਰੰਧਾਵਾ, ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ, ਪ੍ਰਿੰਸੀਪਲ ਸਾਕਸ਼ੀ ਚੋਪਡ਼ਾ, ਵਿਦਿਆਰਥੀ ਤੇ ਉਨ੍ਹਾਂ ਦੇ ਮਾਤਾ ਪਿਤਾ ਤੇ ਹੋਰ ਕਈ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲ ਗਲੈਕਸੀ ਕਾਨਵੈਂਟ ਸਕੂਲ ਦੇ 13 ਬੱਚਿਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ ਅਗਲੀ ਖ਼ਬਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਸ੍ਰੀ ਸਤਨਰਾਇਣ ਮੰਦਰ ਨੇਡ਼ਲਾ ਕੂਡ਼ੇ ਦਾ ਡੰਪ ਤੁਰੰਤ ਹਟਾਇਆ ਜਾਵੇ-ਬ...
Ad Position 24