27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਗੁਰਦੁਆਰਾ ਸੰਤਸਰ ਸਾਹਿਬ ਭੁਲੱਥ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਭੁਲੱਥ, 27 ਅਕਤੂਬਰ (ਮਨਜੀਤ ਸਿੰਘ ਰਤਨ)-ਗੁਰਦੁਆਰਾ ਸੰਤਸਰ ਸਾਹਿਬ ਭੁਲੱਥ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬਡ਼ੀ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ ।

Ad Position 21
No active advertisement
ਅਜੀਤ ਡੈਸਕ 28-10-2026
ਭੁਲੱਥ, 27 ਅਕਤੂਬਰ (ਮਨਜੀਤ ਸਿੰਘ ਰਤਨ)-ਗੁਰਦੁਆਰਾ ਸੰਤਸਰ ਸਾਹਿਬ ਭੁਲੱਥ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬਡ਼ੀ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ । ਸਮਾਗਮ ਦੀ ਸ਼ੁਰੂਆਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਪਾਉਣ ਨਾਲ ਹੋਈ ਉਪਰੰਤ ਰਾਗੀ ਜਥਿਆਂ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਅਤੇ ਕਥਾ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋਡ਼ਿਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਡਾ. ਮਾਨ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਸਿੱਖ ਧਰਮ ਲਈ ਪਾਏ ਮਹਾਨ ਯੋਗਦਾਨ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਸਾਨੂੰ ਨਿਮਰਤਾ, ਸੇਵਾ, ਸਿਮਰਨ, ਆਪਸੀ ਪਿਆਰ ਅਤੇ ਮਨੁੱਖਤਾ ਦੀ ਭਲਾਈ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਦੇ ਨਾਲ-ਨਾਲ ਉਨ੍ਹਾਂ ਵਲੋਂ ਦਰਸਾਏ ਗਏ ਸੱਚ, ਸੇਵਾ ਅਤੇ ਸਦਭਾਵਨਾ ਦੇ ਮਾਰਗ ’ਤੇ ਚੱਲਣ ਦਾ ਪ੍ਰਣ ਵੀ ਕਰਨਾ ਚਾਹੀਦਾ ਹੈ। ਇਸ ਮੌਕੇ ਬਲਜਿੰਦਰ ਸਿੰਘ ਪ੍ਰਧਾਨ, ਡਾ. ਮਾਨ ਸਿੰਘ ਸਕੱਤਰ, ਕੈਸ਼ੀਅਰ ਚਰਨਜੀਤ ਸਿੰਘ, ਕੈਪਟਨ ਸੁਖਵਿੰਦਰ ਸਿੰਘ ਨੰਬਰਦਾਰ ਰਣਜੀਤ ਸਿੰਘ ਰਿੰਪੀ, ਕਰਨੈਲ ਸਿੰਘ, ਹਰਪ੍ਰੀਤ ਸਿੰਘ ਗੋਲਡੀ, ਸੂਬੇਦਾਰ ਨਿਸ਼ਾਨ ਸਿੰਘ, ਹਰਜਿੰਦਰ ਸਿੰਘ ਘੋਤਡ਼ਾ, ਮਹਿੰਦਰ ਸਿੰਘ ਘੋਤਡ਼ਾ, ਸ਼ਰਨ ਸਿੰਘ, ਬਲਜੀਤ ਸਿੰਘ ਕਮਰਾਏ, ਧਿਆਨ ਸਿੰਘ, ਮਾਨ ਸਿੰਘ, ਮਲਕੀਤ ਸਿੰਘ, ਮਾਸਟਰ ਹਰਜਿੰਦਰ ਸਿੰਘ, ਪ੍ਰਿੰਸੀਪਲ ਜਸਵੰਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਅਕਾਲ ਅਕੈਡਮੀ ਰਾਏਪੁਰ ਪੀਰ ਬਖਸ਼ਵਾਲਾ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਭੁਲੱਥ, (ਮਨਜੀਤ ਸਿੰਘ ਰਤਨ)-ਅਕਾਲ ਅਕੈਡਮੀ ਰਾਏਪੁਰ ਪੀਰ ਬਖਸ਼ ਵਾਲਾ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬਹੁਤ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ। ਪ੍ਰੋਗਰਾਮ ਦੀ ਸ਼ੁਰੂਆਤ ਵਿਦਿਆਰਥੀਆਂ ਦੁਆਰਾ ਨਿਤਨੇਮ ਦੇ ਪਾਠ ਨਾਲ ਹੋਈ, ਇਸ ਤੋਂ ਬਾਅਦ ਚੌਥੇ ਸਿੱਖ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ, ਸਿੱਖਿਆਵਾਂ ਅਤੇ ਯੋਗਦਾਨ ਨੂੰ ਉਜਾਗਰ ਕਰਦੇ ਹੋਏ ਭਾਵਪੂਰਨ ਸ਼ਬਦ ਕੀਰਤਨ ਅਤੇ ਭਾਸ਼ਨ ਦਿੱਤੇ ਗਏ। ਇਸ ਮੌਕੇ ਵਿਦਿਆਰਥੀਆਂ ਨੇ ਗੁਰੂ ਸਾਹਿਬ ਦੀਆਂ ਨਿਮਰਤਾ, ਨਿਰਸਵਾਰਥ ਸੇਵਾ, ਸ਼ਰਧਾ ਅਤੇ ਸਮਾਨਤਾ ਦੀਆਂ ਸਿੱਖਿਆਵਾਂ ਸਾਂਝੀਆਂ ਕੀਤੀਆਂ। ਅਧਿਆਤਮਿਕ ਮਾਹੌਲ ਨੇ ਸਾਰਿਆਂ ਨੂੰ ਸੱਚ, ਦਿਆਲਤਾ ਅਤੇ ਮਨੁੱਖਤਾ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਸਮੇਂ ਪ੍ਰਿੰਸੀਪਲ ਸੋਨੂੰ ਸ਼ਰਮਾ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ ਅਤੇ ਇਸ ਮੌਕੇ ’ਤੇ ਆਪਣੇ ਕੀਮਤੀ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੀਆਂ ਸਿੱਖਿਆਵਾਂ ਦੀ ਪਾਲਣਾ ਕਰਨ ਅਤੇ ਆਪਣੇ ਰੋਜ਼ਾਨਾ ਜੀਵਨ ’ਚ ਨਿਮਰਤਾ, ਦਇਆ ਅਤੇ ਨਿਰਸਵਾਰਥ ਸੇਵਾ ਦਾ ਅਭਿਆਸ ਕਰਨ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਤੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਘਰੇਲੂ ਝਗਡ਼ੇ ਕਾਰਨ ਔਰਤ ਨੇ ਜ਼ਹਿਰੀਲੀ ਚੀਜ਼ ਖਾਧੀ ਅਗਲੀ ਖ਼ਬਰ ਅਕਾਲ ਗਲੈਕਸੀ ਕਾਨਵੈਂਟ ਸਕੂਲ ਦੇ 13 ਬੱਚਿਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ
Ad Position 24