29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਮਾਡਰਨ ਜੇਲ੍ਹ ਦੇ ਹਵਾਲਾਤੀਆਂ ਨੇ ਜੇਲ੍ਹ ਗਾਰਦ ਨਾਲ ਕੀਤੀ ਤਕਰਾਰ-ਤਿੰਨ ਵਿਰੁੱਧ ਕੇਸ ਦਰਜ

ਕਪੂਰਥਲਾ, 28 ਅਕਤੂਬਰ (ਅਮਰਜੀਤ ਸਿੰਘ ਸਡਾਨਾ)-ਜੇਲ੍ਹ ਕਰਮਚਾਰੀਆਂ ਨਾਲ ਬਦਸਲੂਕੀ ਕਰਨ ਤੇ ਤਲਾਸ਼ੀ ਕਰਵਾਉਣ ਤੋਂ ਇਨਕਾਰੀ ਹੋਣ ਤੇ ਧਮਕੀਆਂ ਦੇਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਤਿੰਨ ਹਵਾਲਾਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਆਪਣੀ ਸ਼ਿਕਾਇਤ ਵਿਚ ਸਹਾਇਕ ਸੁਪਰਡੈਂਟ ਧੀਰਜ ਕੁਮਾਰ ਨੇ ਦੱਸਿਆ ਕਿ ਜੇਲ੍ਹ ਅੰਦਰ ਤਲਾਸ਼ੀ ਦੌਰਾਨ ਹਵਾਲਾਤੀ ਅਸ਼ੀਸ਼ ਕੁਮਾਰ ਵਾਸੀ ਫ਼ਿਰੋਜ਼ਪੁਰ, ਰਣਜੀਤ ਸਿੰਘ ਵਾਸੀ ਤਰਨ ਤਾਰਨ ਤੇ ਮਨਦੀਪ ਸਿੰਘ ਵਾਸੀ ਮੁੰਡਾ ਪਿੰਡ ਜ਼ਿਲ੍ਹਾ ਤਰਨ ਤਾਰਨ ਨੇ ਜੇਲ੍ਹ ਕਰਮਚਾਰੀਆਂ ਨਾਲ ਬਦਸਲੂਕੀ ਕੀਤੀ, ਤਲਾਸ਼ੀ ਕਰਵਾਉਣ ਤੋਂ ਇਨਕਾਰੀ ਹੋਏ ਤੇ ਗਾਰਦ ਨੂੰ ਧਮਕੀਆਂ ਦਿੱਤੀਆਂ।

Ad Position 21
No active advertisement
ਅਜੀਤ ਡੈਸਕ 29-10-2026
ਕਪੂਰਥਲਾ, 28 ਅਕਤੂਬਰ (ਅਮਰਜੀਤ ਸਿੰਘ ਸਡਾਨਾ)-ਜੇਲ੍ਹ ਕਰਮਚਾਰੀਆਂ ਨਾਲ ਬਦਸਲੂਕੀ ਕਰਨ ਤੇ ਤਲਾਸ਼ੀ ਕਰਵਾਉਣ ਤੋਂ ਇਨਕਾਰੀ ਹੋਣ ਤੇ ਧਮਕੀਆਂ ਦੇਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਤਿੰਨ ਹਵਾਲਾਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਆਪਣੀ ਸ਼ਿਕਾਇਤ ਵਿਚ ਸਹਾਇਕ ਸੁਪਰਡੈਂਟ ਧੀਰਜ ਕੁਮਾਰ ਨੇ ਦੱਸਿਆ ਕਿ ਜੇਲ੍ਹ ਅੰਦਰ ਤਲਾਸ਼ੀ ਦੌਰਾਨ ਹਵਾਲਾਤੀ ਅਸ਼ੀਸ਼ ਕੁਮਾਰ ਵਾਸੀ ਫ਼ਿਰੋਜ਼ਪੁਰ, ਰਣਜੀਤ ਸਿੰਘ ਵਾਸੀ ਤਰਨ ਤਾਰਨ ਤੇ ਮਨਦੀਪ ਸਿੰਘ ਵਾਸੀ ਮੁੰਡਾ ਪਿੰਡ ਜ਼ਿਲ੍ਹਾ ਤਰਨ ਤਾਰਨ ਨੇ ਜੇਲ੍ਹ ਕਰਮਚਾਰੀਆਂ ਨਾਲ ਬਦਸਲੂਕੀ ਕੀਤੀ, ਤਲਾਸ਼ੀ ਕਰਵਾਉਣ ਤੋਂ ਇਨਕਾਰੀ ਹੋਏ ਤੇ ਗਾਰਦ ਨੂੰ ਧਮਕੀਆਂ ਦਿੱਤੀਆਂ। ਜਿਸ ਤਹਿਤ ਉਕਤ ਤਿੰਨਾਂ ਹਵਾਲਾਤੀਆਂ ਵਿਰੁੱਧ ਥਾਣਾ ਕੋਤਵਾਲੀ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਏ.ਐਸ.ਆਈ. ਗੁਰਦੇਵ ਸਿੰਘ ਵਲੋਂ ਕੀਤੀ ਜਾ ਰਹੀ ਹੈ।­
Ad Position 22
No active advertisement
ਪਿਛਲੀ ਖ਼ਬਰ ਘਰ ’ਚੋਂ ਚੋਰੀ ਕਰਨ ਵਾਲਾ ਇੱਕ ਵਿਅਕਤੀ ਕਾਬੂ ਅਗਲੀ ਖ਼ਬਰ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਟੇਟ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਦਰਬਾਰ ਕਰਵਾਇਆ
Ad Position 24