ਕਾਂਗਰਸ ਆਗੂ ਨਿਰਾਸ਼ਾ ’ਚ ਹੋਣ ਕਾਰਨ ਬੇਬੁਨਿਆਦ ਬਿਆਨਬਾਜ਼ੀ ਕਰ ਰਹੇ ਹਨ-ਰਣਜੀਤ ਸਿੰਘ ਖੋਜੇਵਾਲ
ਕਪੂਰਥਲਾ, 28 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਕਪੂਰਥਲਾ ਹਲਕੇ ਦੇ ਭਾਜਪਾ ਨਾਲ ਸਬੰਧਿਤ ਪ੍ਰਮੁੱਖ ਆਗੂਆਂ ਤੇ ਵਰਕਰਾਂ ਦੀ ਇਕ ਮੀਟਿੰਗ ਬੀਤੇ ਦਿਨ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਦੇ ਗ੍ਰਹਿ ਪਿੰਡ ਖੋਜੇਵਾਲ ਵਿਚ ਹੋਈ। ਜਿਸ ਵਿਚ ਆਲ ਇੰਡੀਆ ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖਡ਼ਗੇ ਵਲੋਂ ਪ੍ਰਧਾਨ ਮੰਤਰੀ ਦੇ ਸਵਰਗਵਾਸੀ ਪਿਤਾ ਸਬੰਧੀ ਕੀਤੀ ਟਿੱਪਣੀ ਦੀ ਸਖ਼ਤ ਨਿੰਦਾ ਕੀਤੀ ਗਈ।
ਕਪੂਰਥਲਾ, 28 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਕਪੂਰਥਲਾ ਹਲਕੇ ਦੇ ਭਾਜਪਾ ਨਾਲ ਸਬੰਧਿਤ ਪ੍ਰਮੁੱਖ ਆਗੂਆਂ ਤੇ ਵਰਕਰਾਂ ਦੀ ਇਕ ਮੀਟਿੰਗ ਬੀਤੇ ਦਿਨ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਦੇ ਗ੍ਰਹਿ ਪਿੰਡ ਖੋਜੇਵਾਲ ਵਿਚ ਹੋਈ। ਜਿਸ ਵਿਚ ਆਲ ਇੰਡੀਆ ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖਡ਼ਗੇ ਵਲੋਂ ਪ੍ਰਧਾਨ ਮੰਤਰੀ ਦੇ ਸਵਰਗਵਾਸੀ ਪਿਤਾ ਸਬੰਧੀ ਕੀਤੀ ਟਿੱਪਣੀ ਦੀ ਸਖ਼ਤ ਨਿੰਦਾ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਕਾਂਗਰਸ ਆਗੂ ਦੇਸ਼ ਦੇ ਪ੍ਰਧਾਨ ਮੰਤਰੀ ਤੇ ਉਨ੍ਹਾਂ ਦੇ ਪਰਿਵਾਰ ਵਿਰੁੱਧ ਕਥਿਤ ਤੌਰ ’ਤੇ ਅਪਮਾਨਜਨਕ ਟਿੱਪਣੀਆਂ ਕਰਕੇ ਮਰਿਆਦਾ ਦੀਆਂ ਹੱਦਾਂ ਪਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਦਲੀਲਾਂ ਘੱਟ ਜਾਂਦੀਆਂ ਹਨ ਤਾਂ ਸਿਆਸੀ ਪਾਰਟੀਆਂ ਦੇ ਆਗੂਆਂ ਦਾ ਭਾਸ਼ਾ ’ਤੇ ਕੰਟਰੋਲ ਨਹੀਂ ਰਹਿੰਦਾ ਤੇ ਉਹ ਬਿਨ੍ਹਾਂ ਸੋਚੇ ਸਮਝੇ ਹੀ ਕੁੱਝ ਅਜਿਹੀਆਂ ਟਿੱਪਣੀਆਂ ਕਰ ਦਿੰਦੇ ਹਨ, ਜੋ ਬਾਅਦ ਵਿਚ ਕਈ ਮੁਸ਼ਕਲਾਂ ਖਡ਼੍ਹੀਆਂ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਆਗੂ ਨਿਰਾਸ਼ਾ ’ ਚ ਹੋਣ ਕਾਰਨ ਬੇਬੁਨਿਆਦ ਬਿਆਨਬਾਜ਼ੀ ਕਰ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਆਗੂਆਂ ਦੀ ਇਸ ਬਿਆਨਬਾਜ਼ੀ ਤੋਂ ਸੁਚੇਤ ਰਹਿਣ। ਉਨ੍ਹਾਂ ਕਾਂਗਰਸ ਦੇ ਪ੍ਰਧਾਨ ਨੂੰ ਕਿਹਾ ਕਿ ਉਹ ਨਰਿੰਦਰ ਮੋਦੀ ਦੇ ਪਿਤਾ ਵਿਰੁੱਧ ਕੀਤੀ ਗਈ ਟਿੱਪਣੀ ਲਈ ਦੇਸ਼ ਦੇ ਲੋਕਾਂ ਕੋਲੋਂ ਮੁਆਫ਼ੀ ਮੰਗਣ। ਮੀਟਿੰਗ ਵਿਚ ਸਾਬਕਾ ਜ਼ਿਲ੍ਹਾ ਪ੍ਰਧਾਨ ਰਜੇਸ਼ ਪਾਸੀ, ਸੀਨੀਅਰ ਆਗੂ ਕਪੂਰ ਚੰਦ ਥਾਪਰ, ਸਰਕਲ ਦੋਨਾ ਦੇ ਪ੍ਰਧਾਨ ਸਰਬਜੀਤ ਸਿੰਘ ਦਿਉਲ, ਸਾਬਕਾ ਮੰਡਲ ਪ੍ਰਧਾਨ ਲੱਕੀ ਸਰਪੰਚ, ਸਾਬਕਾ ਪ੍ਰਧਾਨ ਬਲਵੰਤ ਸਿੰਘ ਬੂਟਾਂ, ਸਾਬਕਾ ਮੰਡਲ ਪ੍ਰਧਾਨ ਕਮਲ ਪ੍ਰਭਾਕਰ, ਦਵਿੰਦਰ ਧੀਰ, ਸਾਬਕਾ ਕੌਂਸਲਰ ਪਵਨ ਧੀਰ, ਕੁਸਮ ਪਸਰੀਚਾ, ਰਣਜੀਤ ਸਿੰਘ, ਨਰੇਸ਼ ਮਹਾਜਨ, ਅਮਰਨਾਥ, ਮਧੂ ਸੂਦ, ਸੁਨੀਲ ਸ਼ਰਮਾ, ਸੁਨੀਲ ਅਰੋਡ਼ਾ, ਸੋਨੂੰ ਔਜਲਾ, ਇੰਦਰਜੀਤ ਸ਼ਰਮਾ ਸ਼ੇਖੂਪੁਰ, ਜਸਵਿੰਦਰ ਸਿੰਘ, ਰਾਜ ਕੁਮਾਰ, ਸੁਰਜੀਤ ਸਿੰਘ, ਸਰਵਣ ਸਿੰਘ ਖ਼ਾਲਸਾ, ਸੁਭਾਸ਼ ਚੰਦਰ ਸ਼ਰਮਾ, ਇੰਦਰਜੀਤ ਜੱਟਪੁਰਾ, ਸਰਬਜੀਤ ਖ਼ਾਲਸਾ ਆਦਿ ਆਗੂ ਹਾਜ਼ਰ ਸਨ।