28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਬੋਪਾਰਾਏ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ (ਡੱਲੇਵਾਲ) ਦੀ ਇਕਾਈ ਦਾ ਗਠਨ

ਭੁਲੱਥ, 28 ਅਕਤੂਬਰ (ਮਨਜੀਤ ਸਿੰਘ ਰਤਨ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ (ਡੱਲੇਵਾਲ) ਦੇ ਸੂਬਾ ਪ੍ਰਧਾਨ ਬਾਪੂ ਜਗਜੀਤ ਸਿੰਘ ਡੱਲੇਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਿਸਾਨ ਜਥੇਬੰਦੀ ਨੂੰ ਪਿੰਡ ਪੱਧਰ ’ਤੇ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ਬੋਪਾਰਾਏ ਵਿਖੇ ਯੂਨੀਅਨ ਦੀ ਇਕਾਈ ਦਾ ਗਠਨ ਕੀਤਾ ਗਿਆ। ਇਸ ਮੌਕੇ ਜਥੇਬੰਦੀ ਦੇ ਆਗੂਆਂ ਅਤੇ ਕਿਸਾਨਾਂ ਦੀ ਮੌਜੂਦਗੀ ਵਿੱਚ ਨਵੀਂ ਇਕਾਈ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ।

Ad Position 21
No active advertisement
ਬੋਪਾਰਾਏ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਇਕਾਈ ਗਠਨ ਮੌਕੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਅਤੇ ਨਾਲ ਅਹੁਦੇਦਾਰ ਤੇ ਮੈਂਬਰ । ਤਸਵੀਰ : ਮਨਜੀਤ ਸਟੂਡੀਓ 29-10-2026
ਭੁਲੱਥ, 28 ਅਕਤੂਬਰ (ਮਨਜੀਤ ਸਿੰਘ ਰਤਨ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ (ਡੱਲੇਵਾਲ) ਦੇ ਸੂਬਾ ਪ੍ਰਧਾਨ ਬਾਪੂ ਜਗਜੀਤ ਸਿੰਘ ਡੱਲੇਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਿਸਾਨ ਜਥੇਬੰਦੀ ਨੂੰ ਪਿੰਡ ਪੱਧਰ ’ਤੇ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ਬੋਪਾਰਾਏ ਵਿਖੇ ਯੂਨੀਅਨ ਦੀ ਇਕਾਈ ਦਾ ਗਠਨ ਕੀਤਾ ਗਿਆ। ਇਸ ਮੌਕੇ ਜਥੇਬੰਦੀ ਦੇ ਆਗੂਆਂ ਅਤੇ ਕਿਸਾਨਾਂ ਦੀ ਮੌਜੂਦਗੀ ਵਿੱਚ ਨਵੀਂ ਇਕਾਈ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਇਸ ਦੌਰਾਨ ਸੁਖਵਿੰਦਰ ਸਿੰਘ ਬੁੱਟਰ ਨੂੰ ਇਕਾਈ ਦਾ ਪ੍ਰਧਾਨ ਅਤੇ ਪਰਮਜੀਤ ਸਿੰਘ ਟੋਨੀ ਨੂੰ ਕੈਸ਼ੀਅਰ ਨਿਯੁਕਤ ਕੀਤਾ ਗਿਆ ਜਦ ਕਿ ਅਜੀਤ ਸਿੰਘ, ਮਨਜੀਤ ਸਿੰਘ, ਬਲਵਿੰਦਰ ਸਿੰਘ, ਦਲਵੀਰ ਸਿੰਘ, ਸੁਖਵਿੰਦਰ ਸਿੰਘ ਮੈਂਬਰ ਨਿਯੁਕਤ ਕੀਤੇ ਗਏ। ਇਸ ਮੌਕੇ ਤੇ ਨਵ-ਨਿਯੁਕਤ ਅਹੁਦੇਦਾਰਾਂ ਨੇ ਜਥੇਬੰਦੀ ਦੇ ਆਗੂਆਂ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਤਨਦੇਹੀ, ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਜਥੇਬੰਦੀ ਦੀਆਂ ਨੀਤੀਆਂ ਅਤੇ ਸੰਘਰਸ਼ਾਂ ਨੂੰ ਪਿੰਡ ਪੱਧਰ ਤੱਕ ਪਹੁੰਚਾਇਆ ਜਾਵੇਗਾ ਅਤੇ ਵੱਧ ਤੋਂ ਵੱਧ ਕਿਸਾਨਾਂ ਨੂੰ ਜਥੇਬੰਦੀ ਨਾਲ ਜੋਡ਼ ਕੇ ਇਸ ਦਾ ਵਿਸਥਾਰ ਕੀਤਾ ਜਾਵੇਗਾ। ਉਨ੍ਹਾਂ ਕਿਸਾਨਾਂ ਦੇ ਹੱਕਾਂ ’ਤੇ ਹੋਣ ਵਾਲੇ ਕਿਸੇ ਵੀ ਹਮਲੇ ਦਾ ਡਟ ਕੇ ਮੁਕਾਬਲਾ ਕਰਨ ਦਾ ਵੀ ਭਰੋਸਾ ਦਿੱਤਾ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਕੁਲਵੰਤ ਸਿੰਘ ਸਾਬੀ, ਸੁਖਵਿੰਦਰ ਸਿੰਘ ਠੇਕੇਦਾਰ ਜ਼ਿਲ੍ਹਾ ਕੈਸ਼ੀਅਰ, ਮੁਖ਼ਤਿਆਰ ਸਿੰਘ ਸੋਨੀ ਸੀਨੀਅਰ ਮੀਤ ਪ੍ਰਧਾਨ, ਗੁਰਸੇਵਕ ਸਿੰਘ ਮੀਤ ਪ੍ਰਧਾਨ, ਸਤਪਾਲ ਮੰਡ ਪੰਡੋਰੀ ਬਲਾਕ ਪ੍ਰਧਾਨ, ਸੰਦੀਪ ਸਿੰਘ ਲਾਡੀ ਪੰਡੋਰੀ ਇਕਾਈ ਪ੍ਰਧਾਨ, ਦਲਜੀਤ ਸਿੰਘ ਰਾਮਗਡ਼੍ਹ ਇਕਾਈ ਪ੍ਰਧਾਨ, ਜਸਵਿੰਦਰ ਸਿੰਘ ਸਰਕਲ ਪ੍ਰਧਾਨ ਰਾਮਗਡ਼੍ਹ, ਸੁਖਜਿੰਦਰ ਸਿੰਘ ਪੰਡੋਰੀ ਸੀਨੀਅਰ ਮੀਤ ਪ੍ਰਧਾਨ, ਕਰਨੈਲ ਸਿੰਘ ਸੋਨੀ ਪੰਡੋਰੀ, ਪਰਮਜੀਤ ਸਿੰਘ ਪੰਡੋਰੀ, ਸਰਬਜੀਤ ਸਿੰਘ, ਬਲਦੇਵ ਸਿੰਘ, ਸੁਖਵਿੰਦਰ ਸਿੰਘ ਸਮੇਤ ਹੋਰ ਕਿਸਾਨ ਆਗੂ ਅਤੇ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਮਾਨਸਾ ਵਿਖੇ ਪੁਲਿਸ ਬੁਰਛਾਗਰਦੀ ਦੀ ਜ਼ੋਰਦਾਰ ਨਿਖੇਧੀ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
Ad Position 24