28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਪੇਂਡੂ ਮਜ਼ਦੂਰ ਯੂਨੀਅਨ ਵਲੋਂ ਮਾਨਸਾ ਵਿਖੇ ਪੁਲਿਸ ਬੁਰਛਾਗਰਦੀ ਦੀ ਜ਼ੋਰਦਾਰ ਨਿਖੇਧੀ

ਭੁਲੱਥ, 28 ਅਕਤੂਬਰ (ਮੇਹਰ ਚੰਦ ਸਿੱਧੂ)-ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਨੇ ਮਾਨਸਾ ਵਿਖੇ ਪੁਲਿਸ ਵਲੋਂ ਚਿੱਟੇ ਨਾਲ ਮਰੇ ਭੰਮੇ ਕਲਾਂ ਦੇ ਨੌਜਵਾਨ ਦੀ ਮ੍ਰਿਤਕ ਦੇਹ ਜ਼ਬਰੀ ਖੋਹਣ, ਪਰਮਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਸ਼ਾਂਤਮਈ ਮੋਰਚੇ ਦੀ ਅਗਵਾਈ ਕਰ ਰਹੀ ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਅਰਵਿੰਦਰ ਕੌਰ ਅਤੇ ਹੋਰਨਾਂ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰਨ ਅਤੇ ਲੋਕਾਂ ਉੱਤੇ ਅੰਨ੍ਹੀ ਬੁਰਛਾਗਰਦੀ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਦੀ ਕਰਦਿਆਂ ਇਸਨੂੰ ਤਾਨਾਸ਼ਾਹੀ ਕਰਾਰ ਦਿੱਤਾ ਹੈ। ਪੇਂਡੂ ਮਜ਼ਦੂਰ ਯੂਨੀਅਨ ਯੂਥ ਵਿੰਗ ਦੇ ਸੂਬਾ ਆਗੂ ਗੁਰਪ੍ਰੀਤ ਸਿੰਘ ਚੀਦਾ ਨੇ ਸ਼ਾਂਤਮਈ ਪ੍ਰਦਰਸ਼ਨ ਨੂੰ ਦਬਾਉਣ ਅਤੇ ਭਡ਼ਕਾਉਣ ਲਈ ਕੀਤੀਆਂ ਜਾ ਰਹੀਆਂ ਇਨ੍ਹਾਂ ਤਾਨਾਸ਼ਾਹੀ ਕਾਰਵਾਈਆਂ ’ਤੇ ਝਾਡ਼ੂ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਪੰਜਾਬ ਨੂੰ ਪੁਲਿਸ ਰਾਜ ਬਣਾ ਕੇ ਲੋਕਾਂ ’ਤੇ ਕੀਤਾ ਜਾ ਰਿਹਾ ਤਸ਼ੱਦਦ ਪੰਜਾਬ ਦੇ ਮਾਹੌਲ ਨੂੰ ਖ਼ਰਾਬ ਕਰਨ ਦੀ ਸਾਜ਼ਿਸ਼ ਹੈ।

Ad Position 21
No active advertisement
ਅਜੀਤ ਡੈਸਕ 29-10-2026
ਭੁਲੱਥ, 28 ਅਕਤੂਬਰ (ਮੇਹਰ ਚੰਦ ਸਿੱਧੂ)-ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਨੇ ਮਾਨਸਾ ਵਿਖੇ ਪੁਲਿਸ ਵਲੋਂ ਚਿੱਟੇ ਨਾਲ ਮਰੇ ਭੰਮੇ ਕਲਾਂ ਦੇ ਨੌਜਵਾਨ ਦੀ ਮ੍ਰਿਤਕ ਦੇਹ ਜ਼ਬਰੀ ਖੋਹਣ, ਪਰਮਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਸ਼ਾਂਤਮਈ ਮੋਰਚੇ ਦੀ ਅਗਵਾਈ ਕਰ ਰਹੀ ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਅਰਵਿੰਦਰ ਕੌਰ ਅਤੇ ਹੋਰਨਾਂ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰਨ ਅਤੇ ਲੋਕਾਂ ਉੱਤੇ ਅੰਨ੍ਹੀ ਬੁਰਛਾਗਰਦੀ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਦੀ ਕਰਦਿਆਂ ਇਸਨੂੰ ਤਾਨਾਸ਼ਾਹੀ ਕਰਾਰ ਦਿੱਤਾ ਹੈ। ਪੇਂਡੂ ਮਜ਼ਦੂਰ ਯੂਨੀਅਨ ਯੂਥ ਵਿੰਗ ਦੇ ਸੂਬਾ ਆਗੂ ਗੁਰਪ੍ਰੀਤ ਸਿੰਘ ਚੀਦਾ ਨੇ ਸ਼ਾਂਤਮਈ ਪ੍ਰਦਰਸ਼ਨ ਨੂੰ ਦਬਾਉਣ ਅਤੇ ਭਡ਼ਕਾਉਣ ਲਈ ਕੀਤੀਆਂ ਜਾ ਰਹੀਆਂ ਇਨ੍ਹਾਂ ਤਾਨਾਸ਼ਾਹੀ ਕਾਰਵਾਈਆਂ ’ਤੇ ਝਾਡ਼ੂ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਪੰਜਾਬ ਨੂੰ ਪੁਲਿਸ ਰਾਜ ਬਣਾ ਕੇ ਲੋਕਾਂ ’ਤੇ ਕੀਤਾ ਜਾ ਰਿਹਾ ਤਸ਼ੱਦਦ ਪੰਜਾਬ ਦੇ ਮਾਹੌਲ ਨੂੰ ਖ਼ਰਾਬ ਕਰਨ ਦੀ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਆਗੂਆਂ ਤੇ ਲੋਕਾਂ ਨੂੰ ਤੁਰੰਤ ਰਿਹਾਅ ਕਰਨ, ਕਬਜ਼ੇ ’ਚ ਲਈ ਲਾਸ਼ ਪਰਿਵਾਰ ਹਵਾਲੇ ਕਰਨ ਅਤੇ ਨਸ਼ਿਆਂ ਦੇ ਖ਼ਾਤਮੇ ਤੇ ਨਸ਼ਾ ਸਮਗਲਰ, ਪੁਲਿਸ ਅਤੇ ਸਿਆਸਤਦਾਨਾਂ ਦੇ ਗੱਠਜੋਡ਼ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਵਿਜੀਲੈਂਸ ਜਾਗਰੂਕਤਾ ਹਫ਼ਤੇ ਦੌਰਾਨ ਆਰ.ਸੀ.ਐਫ. ’ਚ ਕਰਵਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਜੀ.ਐਮ. ਅਜੈ ਨੰਦਨ ਨੇ ਅਧਿ... ਅਗਲੀ ਖ਼ਬਰ ਬੋਪਾਰਾਏ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ (ਡੱਲੇਵਾਲ) ਦੀ ਇਕਾਈ ਦਾ ਗਠਨ
Ad Position 24