ਨਸ਼ੇ ਦਾ ਸੇਵਨ ਕਰਨ ਵਾਲੇ ਦੋ ਕਾਬੂ, ਇਲੈਕਟ੍ਰੋਨਿਕ ਸਿਗਰਟਾਂ ਸਣੇ ਇੱਕ ਕਾਬੂ
ਫਗਵਾਡ਼ਾ, 28 ਅਕਤੂਬਰ (ਹਰਜੋਤ ਸਿੰਘ ਚਾਨਾ)- ਸਦਰ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ। ਥਾਣੇਦਾਰ ਸੁਨੀਲ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਕੇਸ ਦਰਜ ਕੀਤਾ ਹੈ।
ਫਗਵਾਡ਼ਾ, 28 ਅਕਤੂਬਰ (ਹਰਜੋਤ ਸਿੰਘ ਚਾਨਾ)- ਸਦਰ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ। ਥਾਣੇਦਾਰ ਸੁਨੀਲ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਕੇਸ ਦਰਜ ਕੀਤਾ ਹੈ। ਕਾਬੂ ਕੀਤੇ ਵਿਅਕਤੀ ਦੀ ਪਛਾਣ ਰਾਮ ਦਾਮ ਪੁੱਤਰ ਮਹਿੰਗਾ ਰਾਮ ਵਾਸੀ ਪਿੰਡ ਖਲਵਾਡ਼ਾ ਕਾਲੋਨੀ ਤੇ ਯਸ਼ਪਾਲ ਪੁੱਤਰ ਪਰਮਜੀਤ ਵਾਸੀ ਪਿੰਡ ਖਲਵਾਡ਼ਾ ਕਾਲੋਨੀ ਵਜੋਂ ਹੋਈ ਹੈ। ਇਸੇ ਤਰ੍ਹਾਂ ਸਿਟੀ ਪੁਲਿਸ ਨੇ ਇਲੈਕਟ੍ਰੋਨਿਕ ਸਿਗਰਟਾਂ ਵੇਚਣ ਵਾਲੇ ਇੱਕ ਵਿਅਕਤੀ ਨੂੰ ਕਾਬੂ ਕਰਕੇ 5 ਸਿਗਰਟਾਂ ਬਰਾਮਦ ਕਰਕੇ ਕੇਸ ਦਰਜ ਕੀਤਾ ਹੈ। ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਜੋ ਸਿਗਰਟਾਂ ਵੇਚਣ ਦਾ ਧੰਦਾ ਕਰਦਾ ਹੈ ਜਿਸ ’ਤੇ ਕਾਰਵਾਈ ਕਰਦਿਆਂ ਪੁਲਿਸ ਨੇ ਕਰਨਦੀਪ ਵਰਮਾ ਪੁੱਤਰ ਸੁਰਿੰਦਰ ਕੁਮਾਰ ਵਾਸੀ ਖਲਵਾਡ਼ਾ ਗੇਟ ਨੂੰ ਕਾਬੂ ਕਰਕੇ ਸਿਗਰਟਾਂ ਬਰਾਮਦ ਕੀਤੀਆਂ ਹਨ।