ਸਪੈਸ਼ਲ ਕਾਡਰ ਅਧਿਆਪਕ ਫ਼ਰੰਟ ਵਲੋਂ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿਖੇ ਰੋਸ ਰੈਲੀ 1 ਨੂੰ
ਕਪੂਰਥਲਾ, 29 ਅਕਤੂਬਰ (ਅਮਰਜੀਤ ਸਿੰਘ ਸਡਾਨਾ)-ਸਪੈਸ਼ਲ ਕਾਡਰ ਅਧਿਆਪਕ ਫ਼ਰੰਟ ਵਲੋਂ ਪੇ ਸਕੇਲ ਦੀ ਮੰਗ ਨੂੰ ਲਾਗੂ ਕਰਵਾਉਣ ਲਈ 1 ਨਵੰਬਰ ਨੂੰ ਸੂਬਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ। ਫ਼ਰੰਟ ਦੇ ਸੂਬਾਈ ਆਗੂ ਦਵਿੰਦਰ ਸਿੰਘ ਸੰਧੂ ਤੇ ਮਨਪ੍ਰੀਤ ਸਿੰਘ ਮੋਗਾ ਤੋਂ ਇਲਾਵਾ ਗੁਰਲਾਲ ਸਿੰਘ, ਅਨੁਭਵ ਗੁਪਤਾ ਤੇ ਵੀਰਪਾਲ ਸਦਾਨਾ ਨੇ ਸਰਕਾਰ ’ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਟਾਲ ਮਟੋਲ ਵਾਲੀ ਨੀਤੀ ਅਪਣਾ ਰਹੀ ਹੈ।
ਫ਼
ਫ਼ਰੰਟ ਆਗੂਆਂ ਦੀਆਂ ਤਸਵੀਰਾਂ।
30-10-2026
ਕਪੂਰਥਲਾ, 29 ਅਕਤੂਬਰ (ਅਮਰਜੀਤ ਸਿੰਘ ਸਡਾਨਾ)-ਸਪੈਸ਼ਲ ਕਾਡਰ ਅਧਿਆਪਕ ਫ਼ਰੰਟ ਵਲੋਂ ਪੇ ਸਕੇਲ ਦੀ ਮੰਗ ਨੂੰ ਲਾਗੂ ਕਰਵਾਉਣ ਲਈ 1 ਨਵੰਬਰ ਨੂੰ ਸੂਬਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ। ਫ਼ਰੰਟ ਦੇ ਸੂਬਾਈ ਆਗੂ ਦਵਿੰਦਰ ਸਿੰਘ ਸੰਧੂ ਤੇ ਮਨਪ੍ਰੀਤ ਸਿੰਘ ਮੋਗਾ ਤੋਂ ਇਲਾਵਾ ਗੁਰਲਾਲ ਸਿੰਘ, ਅਨੁਭਵ ਗੁਪਤਾ ਤੇ ਵੀਰਪਾਲ ਸਦਾਨਾ ਨੇ ਸਰਕਾਰ ’ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਟਾਲ ਮਟੋਲ ਵਾਲੀ ਨੀਤੀ ਅਪਣਾ ਰਹੀ ਹੈ। ਉਨ੍ਹਾਂ ਦੱਸਿਆ ਕਿ 1 ਨਵੰਬਰ ਨੂੰ ਉਨ੍ਹਾਂ ਦੇ ਫ਼ਰੰਟ ਵਲੋਂ ਸਿੱਖਿਆ ਮੰਤਰੀ ਦੇ ਹਲਕੇ ਗੰਭੀਰਪੁਰ ਵਿਖੇ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਸਰਕਾਰ ਨੇ ਉਨ੍ਹਾਂ ਨਾਲ ਮੀਟਿੰਗਾਂ ਕੀਤੀਆਂ, ਪਰ ਉਨ੍ਹਾਂ ਦੀਆਂ ਮੰਗਾਂ ਕੋਈ ਹੱਲ ਨਹੀਂ ਕੀਤਾ ਗਿਆ ਤੇ ਸਿਰਫ਼ ਲਾਅਰੇ ਹੀ ਲਗਾਏ ਜਾ ਰਹੇ ਹਨ। ਫ਼ਰੰਟ ਦੇ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀ ਤਨਖ਼ਾਹ ਸਕੇਲ ਸਬੰਧੀ ਮੰਗ ਪ੍ਰਵਾਨ ਨਾ ਕੀਤੀ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।