30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਪੰਜਾਬ ’ਚੋਂ ਗੈਂਗਸਟਰਵਾਦ ਜਡ਼੍ਹੋਂ ਖ਼ਤਮ ਕੀਤਾ ਜਾਵੇ: ਭਿੰਡਰ

ਡਡਵਿੰਡੀ, 29 ਅਕਤੂਬਰ (ਦਿਲਬਾਗ ਸਿੰਘ ਝੰਡ)-ਪੰਜਾਬ ਅੰਦਰ ਗੈਂਗਸਟਰਵਾਦ ਦੀ ਵਧ ਰਹੀ ਸਮੱਸਿਆ ’ਤੇ ਚਿੰਤਾ ਪ੍ਰਗਟ ਕਰਦਿਆਂ ਉੱਘੇ ਸਮਾਜ ਸੇਵਕ ਅਤੇ ਯੂਥ ਆਗੂ ਅਮਨਦੀਪ ਸਿੰਘ ਭਿੰਡਰ ਮੋਠਾਂਵਾਲ ਨੇ ਕਿਹਾ ਕਿ ਸੂਬੇ ਵਿਚੋਂ ਗੈਂਗਸਟਰਵਾਦ ਨੂੰ ਜਡ਼੍ਹੋਂ ਖ਼ਤਮ ਕਰਨ ਲਈ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਸੁਹਿਰਦਤਾ ਨਾਲ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਗੈਂਗਸਟਰਵਾਦ ਕਾਰਨ ਸੂਬੇ ਦੇ ਲੋਕਾਂ ਵਿੱਚ ਡਰ ਅਤੇ ਅਸੁਰੱਖਿਆ ਦੀ ਭਾਵਨਾ ਪੈਦਾ ਹੋ ਰਹੀ ਹੈ, ਜਿਸ ਨੂੰ ਦੂਰ ਕਰਨਾ ਸਮੇਂ ਦੀ ਮੁੱਖ ਲੋਡ਼ ਹੈ।

Ad Position 21
No active advertisement
ਅਮਨਦੀਪ ਸਿੰਘ ਭਿੰਡਰ 30-10-2026
ਡਡਵਿੰਡੀ, 29 ਅਕਤੂਬਰ (ਦਿਲਬਾਗ ਸਿੰਘ ਝੰਡ)-ਪੰਜਾਬ ਅੰਦਰ ਗੈਂਗਸਟਰਵਾਦ ਦੀ ਵਧ ਰਹੀ ਸਮੱਸਿਆ ’ਤੇ ਚਿੰਤਾ ਪ੍ਰਗਟ ਕਰਦਿਆਂ ਉੱਘੇ ਸਮਾਜ ਸੇਵਕ ਅਤੇ ਯੂਥ ਆਗੂ ਅਮਨਦੀਪ ਸਿੰਘ ਭਿੰਡਰ ਮੋਠਾਂਵਾਲ ਨੇ ਕਿਹਾ ਕਿ ਸੂਬੇ ਵਿਚੋਂ ਗੈਂਗਸਟਰਵਾਦ ਨੂੰ ਜਡ਼੍ਹੋਂ ਖ਼ਤਮ ਕਰਨ ਲਈ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਸੁਹਿਰਦਤਾ ਨਾਲ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਗੈਂਗਸਟਰਵਾਦ ਕਾਰਨ ਸੂਬੇ ਦੇ ਲੋਕਾਂ ਵਿੱਚ ਡਰ ਅਤੇ ਅਸੁਰੱਖਿਆ ਦੀ ਭਾਵਨਾ ਪੈਦਾ ਹੋ ਰਹੀ ਹੈ, ਜਿਸ ਨੂੰ ਦੂਰ ਕਰਨਾ ਸਮੇਂ ਦੀ ਮੁੱਖ ਲੋਡ਼ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਲੋਕਾਂ ਦਾ ਸੁਰੱਖਿਅਤ ਮਾਹੌਲ ਵਿੱਚ ਰਹਿਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿਚੋਂ ਗੈਂਗਸਟਰਵਾਦ ਦੇ ਖ਼ਾਤਮੇ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਉਣ ਲਈ ਸਾਰੀਆਂ ਸਬੰਧਿਤ ਧਿਰਾਂ ਨੂੰ ਆਪਣੀ ਜ਼ਿੰਮੇਵਾਰੀ ਗੰਭੀਰਤਾ ਨਾਲ ਨਿਭਾਉਣੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਮਾਨਸਾ ਮੋਰਚੇ ’ਚ ਪੁਲਿਸ ਨੇ ਕੀਤਾ ਗੁੰਡਾਗਰਦੀ ਦਾ ਨੰਗਾ ਨਾਚ-ਅਮਰੀਕ ਸਿੰਘ ਬੋਪਾਰਾਏ ਅਗਲੀ ਖ਼ਬਰ ਸਪੈਸ਼ਲ ਕਾਡਰ ਅਧਿਆਪਕ ਫ਼ਰੰਟ ਵਲੋਂ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿਖੇ ਰੋਸ ਰੈਲੀ 1 ਨੂੰ
Ad Position 24