30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਮਾਨਸਾ ਮੋਰਚੇ ’ਚ ਪੁਲਿਸ ਨੇ ਕੀਤਾ ਗੁੰਡਾਗਰਦੀ ਦਾ ਨੰਗਾ ਨਾਚ-ਅਮਰੀਕ ਸਿੰਘ ਬੋਪਾਰਾਏ

ਭੁਲੱਥ, 29 ਅਕਤੂਬਰ (ਮੇਹਰ ਚੰਦ ਸਿੱਧੂ)-ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟੇ ਦੇ ਕਾਤਲ ਨੂੰ ਸਖ਼ਤ ਸਜ਼ਾ ਦਿਵਾਉਣ ਸਬੰਧੀ ਤੇ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਸਬੰਧੀ ਲਗਾਏ ਗਏ ਮੋਰਚੇ ਦੌਰਾਨ ਅੰਦੋਲਨ ਕਰ ਰਹੇ ਮੋਰਚੇ ਤੇ ਬੈਠੇ ਲੋਕਾਂ ਨੂੰ ਤੇ ਮੋਰਚੇ ਵਿੱਚ ਸ਼ਾਮਿਲ ਹੋਣ ਜਾ ਰਹੇ ਪੰਜਾਬ ਦੇ ਵੱਖ-ਵੱਖ ਕੋਨਿਆਂ ਵਿਚੋਂ ਨੌਜਵਾਨਾਂ ਦੀ ਕੀਤੀ ਕੁੱਟਮਾਰ ਤੇ ਅੰਦੋਲਨ ਦੀ ਅਗਵਾਈ ਕਰ ਰਹੇ ਭਾਨਾ ਸਿੱਧੂ ਤੇ ਲੱਖਾ ਸਿਧਾਣਾ ਨੂੰ ਅੰਦੋਲਨ ਚੋਂ ਚੁੱਕ ਕੇ ਪੁਲਿਸ ਪ੍ਰਸ਼ਾਸਨ ਵੱਲੋਂ ਸਿੱਧ ਕਰ ਦਿੱਤਾ ਗਿਆ , ਕਿ ਪੰਜਾਬ ਅੰਦਰ ਗੁੰਡਾ ਰਾਜ ਦਾ ਨੰਗਾ ਨਾਚ ਹੋ ਰਿਹਾ। ਇਹ ਪ੍ਰਗਟਾਵਾ ਕਰਦਿਆਂ ਆਲ ਇੰਡੀਆ ਕਾਂਗਰਸ ਕਿਸਾਨ ਵਿੰਗ ਦੇ ਸੀਨੀਅਰ ਜਨਰਲ ਸਕੱਤਰ ਪੰਜਾਬ ਅਮਰੀਕ ਸਿੰਘ ਬੋਪਾਰਾਏ ਨੇ ਪੁਲਿਸ ਪ੍ਰਸ਼ਾਸਨ ਦੀ ਧੱਕੇਸ਼ਾਹੀ ਦੀ ਨਿਖੇਦੀ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਇਨਸਾਫ਼ ਮੰਗਣ ਵਾਲਿਆਂ ਤੇ ਜੁਰਮ ਦੇ ਖ਼ਿਲਾਫ਼, ਧੱਕੇਸ਼ਾਹੀਆਂ ਦੇ ਖ਼ਿਲਾਫ਼, ਨਸ਼ਿਆਂ ਦੇ ਵਿਕਰੇਤਾਵਾਂ ਖ਼ਿਲਾਫ਼ ਬੋਲਣ ਵਾਲਿਆਂ ਦੀ ਜ਼ੁਬਾਨ ਨੂੰ ਬੰਦ ਕਰਨ ਲਈ ਹਰੇਕ ਹੱਥ ਕੰਡਾ ਵਰਤਿਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 30-10-2026
ਭੁਲੱਥ, 29 ਅਕਤੂਬਰ (ਮੇਹਰ ਚੰਦ ਸਿੱਧੂ)-ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟੇ ਦੇ ਕਾਤਲ ਨੂੰ ਸਖ਼ਤ ਸਜ਼ਾ ਦਿਵਾਉਣ ਸਬੰਧੀ ਤੇ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਸਬੰਧੀ ਲਗਾਏ ਗਏ ਮੋਰਚੇ ਦੌਰਾਨ ਅੰਦੋਲਨ ਕਰ ਰਹੇ ਮੋਰਚੇ ਤੇ ਬੈਠੇ ਲੋਕਾਂ ਨੂੰ ਤੇ ਮੋਰਚੇ ਵਿੱਚ ਸ਼ਾਮਿਲ ਹੋਣ ਜਾ ਰਹੇ ਪੰਜਾਬ ਦੇ ਵੱਖ-ਵੱਖ ਕੋਨਿਆਂ ਵਿਚੋਂ ਨੌਜਵਾਨਾਂ ਦੀ ਕੀਤੀ ਕੁੱਟਮਾਰ ਤੇ ਅੰਦੋਲਨ ਦੀ ਅਗਵਾਈ ਕਰ ਰਹੇ ਭਾਨਾ ਸਿੱਧੂ ਤੇ ਲੱਖਾ ਸਿਧਾਣਾ ਨੂੰ ਅੰਦੋਲਨ ਚੋਂ ਚੁੱਕ ਕੇ ਪੁਲਿਸ ਪ੍ਰਸ਼ਾਸਨ ਵੱਲੋਂ ਸਿੱਧ ਕਰ ਦਿੱਤਾ ਗਿਆ , ਕਿ ਪੰਜਾਬ ਅੰਦਰ ਗੁੰਡਾ ਰਾਜ ਦਾ ਨੰਗਾ ਨਾਚ ਹੋ ਰਿਹਾ। ਇਹ ਪ੍ਰਗਟਾਵਾ ਕਰਦਿਆਂ ਆਲ ਇੰਡੀਆ ਕਾਂਗਰਸ ਕਿਸਾਨ ਵਿੰਗ ਦੇ ਸੀਨੀਅਰ ਜਨਰਲ ਸਕੱਤਰ ਪੰਜਾਬ ਅਮਰੀਕ ਸਿੰਘ ਬੋਪਾਰਾਏ ਨੇ ਪੁਲਿਸ ਪ੍ਰਸ਼ਾਸਨ ਦੀ ਧੱਕੇਸ਼ਾਹੀ ਦੀ ਨਿਖੇਦੀ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਇਨਸਾਫ਼ ਮੰਗਣ ਵਾਲਿਆਂ ਤੇ ਜੁਰਮ ਦੇ ਖ਼ਿਲਾਫ਼, ਧੱਕੇਸ਼ਾਹੀਆਂ ਦੇ ਖ਼ਿਲਾਫ਼, ਨਸ਼ਿਆਂ ਦੇ ਵਿਕਰੇਤਾਵਾਂ ਖ਼ਿਲਾਫ਼ ਬੋਲਣ ਵਾਲਿਆਂ ਦੀ ਜ਼ੁਬਾਨ ਨੂੰ ਬੰਦ ਕਰਨ ਲਈ ਹਰੇਕ ਹੱਥ ਕੰਡਾ ਵਰਤਿਆ ਜਾ ਰਿਹਾ ਹੈ। ਸੂਬਾ ਪੰਜਾਬ ਅੰਦਰ ਪੰਜਾਬ ਦੇ ਮਾਹੌਲ ਨੂੰ ਖ਼ਰਾਬ ਕਰਨ ਲਈ ਬੁਰਛਾਗਰਦੀ ਸਾਫ਼ ਨਜ਼ਰ ਆ ਰਹੀ ਹੈ। ਬੋਪਾਰਾਏ ਨੇ ਲੋਕਾਂ ਨੂੰ ਅੰਦੋਲਨ ਦਾ ਸਾਥ ਦੇਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਯੁਵਰਾਜ ਭੁਪਿੰਦਰ ਸਿੰਘ ਦੇ ਪਿਤਾ ਦੀ ਮੌਤ ’ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ ਸੂਬੇਦਾਰ ਜਗਜੀਤ ਸਿੰਘ ਨਮਿਤ... ਅਗਲੀ ਖ਼ਬਰ ਪੰਜਾਬ ’ਚੋਂ ਗੈਂਗਸਟਰਵਾਦ ਜਡ਼੍ਹੋਂ ਖ਼ਤਮ ਕੀਤਾ ਜਾਵੇ: ਭਿੰਡਰ
Ad Position 24