30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਪਰਾਲੀ ਸਾਡ਼ਨ ਤੋਂ ਰੋਕਣ ਲਈ ਐਸ.ਡੀ.ਐਮ. ਭੁਲੱਥ ਵਲੋਂ ਨੰਬਰਦਾਰਾਂ ਤੇ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ

ਭੁਲੱਥ, 29 ਅਕਤੂਬਰ (ਮਨਜੀਤ ਸਿੰਘ ਰਤਨ)-ਝੋਨੇ ਦੀ ਪਰਾਲੀ ਨੂੰ ਸਾਡ਼ਨ ਤੋਂ ਰੋਕਣ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਦੇ ਮਕਸਦ ਨਾਲ ਐਸ. ਡੀ.

Ad Position 21
No active advertisement
ਅਜੀਤ ਡੈਸਕ 30-10-2026
ਭੁਲੱਥ, 29 ਅਕਤੂਬਰ (ਮਨਜੀਤ ਸਿੰਘ ਰਤਨ)-ਝੋਨੇ ਦੀ ਪਰਾਲੀ ਨੂੰ ਸਾਡ਼ਨ ਤੋਂ ਰੋਕਣ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਦੇ ਮਕਸਦ ਨਾਲ ਐਸ.ਡੀ.ਐਮ. ਭੁਲੱਥ ਰੁਪਿੰਦਰ ਪਾਲ ਸਿੰਘ ਵਲੋਂ ਹਲਕੇ ਦੇ ਨੰਬਰਦਾਰਾਂ, ਚੌਕੀਦਾਰਾਂ ਅਤੇ ਵੱਖ-ਵੱਖ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਹਲਕੇ ਦੇ ਨੰਬਰਦਾਰਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਐਸਡੀਐਮ ਭੁਲੱਥ ਨੇ ਨੰਬਰਦਾਰਾਂ ਨੂੰ ਹਦਾਇਤ ਕੀਤੀ ਕਿ ਉਹ ਆਪੋ-ਆਪਣੇ ਪਿੰਡਾਂ ਵਿੱਚ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾਡ਼ਨ ਸਬੰਧੀ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਨੰਬਰਦਾਰ ਪਿੰਡਾਂ ਵਿੱਚ ਲੋਕਾਂ ਨਾਲ ਸਿੱਧਾ ਸੰਪਰਕ ਰੱਖਦੇ ਹਨ, ਇਸ ਲਈ ਉਹ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਣਕਾਰੀ ਦੇਣ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪ੍ਰੇਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ। ਐਸ.ਡੀ.ਐਮ. ਨੇ ਸਪਸ਼ਟ ਕੀਤਾ ਕਿ ਪਰਾਲੀ ਸਾਡ਼ਨ ਸਬੰਧੀ ਨਿਰਧਾਰਿਤ ਹਦਾਇਤਾਂ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਡੀ.ਐਸ.ਪੀ. ਭੁਲੱਥ ਸੁਖਪਾਲ ਸਿੰਘ ਰੰਧਾਵਾ, ਸੀਡੀਪੀਓ ਬਲਵਿੰਦਰਜੀਤ ਸਿੰਘ ਤੋਂ ਇਲਾਵਾ ਨੰਬਰਦਾਰ ਸੁਖਜਿੰਦਰ ਸਿੰਘ ਮੁਲਤਾਨੀ, ਸੁਖਜਿੰਦਰ ਸਿੰਘ ਘੋਤਡ਼ਾ, ਬਲਰਾਮ ਸਿੰਘ ਮਾਨ ਨਡਾਲਾ, ਨੰਬਰਦਾਰ ਗੁਰਵਿੰਦਰ ਸਿੰਘ ਸੋਹੀ, ਜਸਪਾਲ ਸਿੰਘ ਘੁੰਮਣ, ਦਲਜਿੰਦਰ ਸਿੰਘ, ਸੁਖਜਿੰਦਰ ਸਿੰਘ ਧਾਲੀਵਾਲ ਭਗਵਾਨ ਪੁਰ ਅਤੇ ਹੋਰ ਨੰਬਰਦਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲ ਅਕੈਡਮੀ ਇੰਟਰਨੈਸ਼ਨਲ ਦੇ 8 ਬੱਚਿਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ ਅਗਲੀ ਖ਼ਬਰ ਘਰ ’ਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਤੇ ਧਮਕੀਆਂ ਦੇਣ ਸੰਬੰਧੀ ਅੱਧੀ ਦਰਜਨ ਖ਼ਿਲਾਫ਼ ਕੇਸ ਦਰਜ
Ad Position 24