ਗੁਰਦੁਆਰਾ ਟਾਹਲੀ ਸਾਹਿਬ ਵਿਖੇ 26 ਨਵੰਬਰ ਨੂੰ ਹੋਵੇਗਾ ਵਿਸ਼ਾਲ ਗੁਰਮਤਿ ਸਮਾਗਮ : ਬਾਬਾ ਲੀਡਰ ਸਿੰਘ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ 15 ਨੂੰ
ਕਾਲਾ ਸੰਘਿਆਂ, 29 ਅਕਤੂਬਰ (ਬਲਜੀਤ ਸਿੰਘ ਸੰਘਾ)- ਛੇਵੇਂ ਪਾਤਸ਼ਾਹ ਸ੍ਰੀ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਹਾਸਲ ਗੁਰਦੁਆਰਾ ਟਾਹਲੀ ਸਾਹਿਬ ਬਲੇਰ ਖਾਨਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਅਤੇ ਸੱਚਖੰਡ ਵਾਸੀ ਸੰਤ ਬਾਬਾ ਦਇਆ ਸਿੰਘ ਹੋਰਾਂ ਦੀ ਯਾਦ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਮਿਤੀ 26 ਨਵੰਬਰ ਨੂੰ ਭਾਰੀ ਉਤਸ਼ਾਹ ਅਤੇ ਸ਼ਰਧਾ ਨਾਲ ਕਰਵਾਏ ਜਾਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਤ ਬਾਬਾ ਲੀਡਰ ਸਿੰਘ ਸੈਫਲਾਬਾਦ ਮੁੱਖ ਸੇਵਾਦਾਰ ਟਾਹਲੀ ਸਾਹਿਬ ਨੇ ਕਿਹਾ ਕਿ ਗੁਰਮਤਿ ਸਮਾਗਮਾਂ ਵਿੱਚ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ, ਕਥਾਵਾਚਕ ਹਾਜਰੀਆਂ ਭਰ ਕੇ ਸੰਗਤ ਨੂੰ ਗੁਰ ਇਤਿਹਾਸ ਅਤੇ ਗੁਰਬਾਣੀ ਗਾ ਕੇ ਨਿਹਾਲ ਕਰਨਗੇ।
ਕਾਲਾ ਸੰਘਿਆਂ, 29 ਅਕਤੂਬਰ (ਬਲਜੀਤ ਸਿੰਘ ਸੰਘਾ)- ਛੇਵੇਂ ਪਾਤਸ਼ਾਹ ਸ੍ਰੀ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਹਾਸਲ ਗੁਰਦੁਆਰਾ ਟਾਹਲੀ ਸਾਹਿਬ ਬਲੇਰ ਖਾਨਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਅਤੇ ਸੱਚਖੰਡ ਵਾਸੀ ਸੰਤ ਬਾਬਾ ਦਇਆ ਸਿੰਘ ਹੋਰਾਂ ਦੀ ਯਾਦ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਮਿਤੀ 26 ਨਵੰਬਰ ਨੂੰ ਭਾਰੀ ਉਤਸ਼ਾਹ ਅਤੇ ਸ਼ਰਧਾ ਨਾਲ ਕਰਵਾਏ ਜਾਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਤ ਬਾਬਾ ਲੀਡਰ ਸਿੰਘ ਸੈਫਲਾਬਾਦ ਮੁੱਖ ਸੇਵਾਦਾਰ ਟਾਹਲੀ ਸਾਹਿਬ ਨੇ ਕਿਹਾ ਕਿ ਗੁਰਮਤਿ ਸਮਾਗਮਾਂ ਵਿੱਚ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ, ਕਥਾਵਾਚਕ ਹਾਜਰੀਆਂ ਭਰ ਕੇ ਸੰਗਤ ਨੂੰ ਗੁਰ ਇਤਿਹਾਸ ਅਤੇ ਗੁਰਬਾਣੀ ਗਾ ਕੇ ਨਿਹਾਲ ਕਰਨਗੇ। ਬਾਬਾ ਲੀਡਰ ਸਿੰਘ ਹੋਰਾਂ ਨੇ ਦੱਸਿਆ ਕਿ 15 ਨਵੰਬਰ ਨੂੰ ਗੁਰਦੁਆਰਾ ਟਾਹਲੀ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ ਜੋ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪੁੱਜ ਕੇ ਸਮਾਪਤ ਹੋਵੇਗਾ। ਰਾਜ ਸਭਾ ਮੈਂਬਰ ਪਦਮ ਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਨਗਰ ਕੀਰਤਨ ਵਿੱਚ ਸ਼ਾਮਿਲ ਹੋਣ ਲਈ ਸਮੂਹ ਇਲਾਕਾ ਨਿਵਾਸੀ ਸੰਗਤ ਨੂੰ ਹਾਰਦਿਕ ਬੇਨਤੀ ਕੀਤੀ ਜਾਂਦੀ ਹੈ।