31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਨਡਾਲਾ ਵਿਖੇ ਸੰਗਤ ਦਰਸ਼ਨ

ਨਡਾਲਾ, 30 ਅਕਤੂਬਰ (ਰਘਬਿੰਦਰ ਸਿੰਘ)-ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਨਡਾਲਾ ਵਿਖੇ ਪੁੱਜੇ, ਜਿੱਥੇ ਉਨ੍ਹਾਂ ਨੇ ਵੱਖ-ਵੱਖ ਥਾਵਾਂ ’ਤੇ ਸੰਗਤ ਦਰਸ਼ਨ ਕੀਤੇ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਸਵੇਰ ਤੋਂ ਹੀ ਬਾਬਾ ਗੁਰਿੰਦਰ ਸਿੰਘ ਦੀ ਆਮਦ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੀਆਂ ਸਨ।

Ad Position 21
No active advertisement
ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਨਡਾਲਾ ਵਿਖੇ ਸੰਗਤ ਦਰਸ਼ਨ 31-10-2026
ਨਡਾਲਾ, 30 ਅਕਤੂਬਰ (ਰਘਬਿੰਦਰ ਸਿੰਘ)-ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਨਡਾਲਾ ਵਿਖੇ ਪੁੱਜੇ, ਜਿੱਥੇ ਉਨ੍ਹਾਂ ਨੇ ਵੱਖ-ਵੱਖ ਥਾਵਾਂ ’ਤੇ ਸੰਗਤ ਦਰਸ਼ਨ ਕੀਤੇ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਸਵੇਰ ਤੋਂ ਹੀ ਬਾਬਾ ਗੁਰਿੰਦਰ ਸਿੰਘ ਦੀ ਆਮਦ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੀਆਂ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਡੇਰਾ ਬਿਆਸ ਮੁਖੀ ਸਭ ਤੋਂ ਪਹਿਲਾਂ ਨਡਾਲਾ ਵਿਖੇ ਉੱਘੇ ਖੇਡ ਪ੍ਰਮੋਟਰ ਅਤੇ ਸਮਾਜ ਸੇਵੀ ਦਲਜੀਤ ਸਿੰਘ ਨਡਾਲਾ ਦੇ ਫਾਰਮ ਹਾਊਸ ਵਿਖੇ ਪੁੱਜੇ, ਜਿੱਥੇ ਉਨ੍ਹਾਂ ਨੇ ਮੌਜੂਦ ਸੰਗਤਾਂ ਨੂੰ ਦਰਸ਼ਨ ਦਿੱਤੇ। ਇਸ ਉਪਰੰਤ ਆਪ ਨਡਾਲਾ-ਢਿਲਵਾਂ ਰੋਡ ਸਥਿਤ ਰਾਧਾ ਸੁਆਮੀ ਸਤਿਸੰਗ ਘਰ ਵਿਖੇ ਪੁੱਜੇ, ਜਿੱਥੇ ਸਵੇਰ ਤੋਂ ਹੀ ਵੱਡੀ ਗਿਣਤੀ ਵਿਚ ਸੰਗਤਾਂ ਉਨ੍ਹਾਂ ਦੇ ਦਰਸ਼ਨਾਂ ਲਈ ਬੇਸਬਰੀ ਨਾਲ ਉਡੀਕ ਕਰ ਰਹੀਆਂ ਸਨ। ਆਪ ਨੇ ਇੱਥੇ ਵੀ ਸੰਗਤ ਦਰਸ਼ਨ ਕੀਤੇ। ਜ਼ਿਕਰਯੋਗ ਹੈ ਕਿ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਬੇਗੋਵਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੇ ਦਾਮਾਦ ਦੇ ਪਿਤਾ ਸਵਰਗੀ ਸੂਬੇਦਾਰ ਜਗਜੀਤ ਸਿੰਘ ਦੇ ਦਿਹਾਂਤ ਸਬੰਧੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਅਤੇ ਵਿੱਛਡ਼ੀ ਰੂਹ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਪੁੱਜੇ ਸਨ। ਇਸ ਮੌਕੇ ਦਲਜੀਤ ਸਿੰਘ ਨੇ ਨਡਾਲਾ, ਸੰਦੀਪ ਕੁਮਾਰ ਟੋਨੀ, ਹੈਪੀ ਜੁਲਕਾ, ਸੰਦੀਪ ਸੈਣੀ ਅਵਤਾਰ ਸਿੰਘ ਤਾਰੀ, ਪੁਸ਼ਕਰ ਭਾਟੀਆ ਭੁਲੱਥ, ਲਕਸ਼ ਚੌਧਰੀ ਭੁੱਲਥ, ਅਜੇ ਬਾਲੀ ਭੁੱਲਥ ਅਤੇ ਹੋਰ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ
Ad Position 22
No active advertisement
ਪਿਛਲੀ ਖ਼ਬਰ ਪਿੰਡ ਪੱਧਰ ਤੱਕ ਫੈਲ ਚੁੱਕੇ ਗੈਂਗਸਟਰਵਾਦ ਨੂੰ ਨੱਥ ਪਾਈ ਜਾਵੇ: ਚੀਮਾ ਆਸਟਰੀਆ ਅਗਲੀ ਖ਼ਬਰ ਨਸ਼ੇ ਦਾ ਸੇਵਨ ਕਰਦਾ ਨੌਜਵਾਨ ਕਾਬੂ
Ad Position 24