ਪਿੰਡ ਪੱਧਰ ਤੱਕ ਫੈਲ ਚੁੱਕੇ ਗੈਂਗਸਟਰਵਾਦ ਨੂੰ ਨੱਥ ਪਾਈ ਜਾਵੇ: ਚੀਮਾ ਆਸਟਰੀਆ
ਡਡਵਿੰਡੀ, 30 ਅਕਤੂਬਰ (ਦਿਲਬਾਗ ਸਿੰਘ ਝੰਡ)- ਸੀਨੀਅਰ ਆਗੂ ਅਤੇ ਪ੍ਰਵਾਸੀ ਭਾਰਤੀ ਭੁਪਿੰਦਰ ਸਿੰਘ ਚੀਮਾ ਅਸਟਰੀਆ ਨੇ ਕਿਹਾ ਹੈ ਕਿ ਪੰਜਾਬ ਵਿਚ ਪਿੰਡ ਪੱਧਰ ਤੱਕ ਫੈਲ ਚੁੱਕੇ ਗੈਂਗਸਟਰਵਾਦ ਨੂੰ ਨੱਥ ਪਾਉਣ ਲਈ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਗੈਂਗਸਟਰਵਾਦ ਅਤੇ ਫਿਰੌਤੀ ਦੀਆਂ ਘਟਨਾਵਾਂ ਵਿਚ ਲਗਾਤਾਰ ਹੋ ਰਹੇ ਵਾਧੇ ਕਾਰਨ ਆਮ ਲੋਕਾਂ ਵਿਚ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।
ਡਡਵਿੰਡੀ, 30 ਅਕਤੂਬਰ (ਦਿਲਬਾਗ ਸਿੰਘ ਝੰਡ)- ਸੀਨੀਅਰ ਆਗੂ ਅਤੇ ਪ੍ਰਵਾਸੀ ਭਾਰਤੀ ਭੁਪਿੰਦਰ ਸਿੰਘ ਚੀਮਾ ਅਸਟਰੀਆ ਨੇ ਕਿਹਾ ਹੈ ਕਿ ਪੰਜਾਬ ਵਿਚ ਪਿੰਡ ਪੱਧਰ ਤੱਕ ਫੈਲ ਚੁੱਕੇ ਗੈਂਗਸਟਰਵਾਦ ਨੂੰ ਨੱਥ ਪਾਉਣ ਲਈ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਗੈਂਗਸਟਰਵਾਦ ਅਤੇ ਫਿਰੌਤੀ ਦੀਆਂ ਘਟਨਾਵਾਂ ਵਿਚ ਲਗਾਤਾਰ ਹੋ ਰਹੇ ਵਾਧੇ ਕਾਰਨ ਆਮ ਲੋਕਾਂ ਵਿਚ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਇਹ ਸਮੱਸਿਆ ਹੁਣ ਸਿਰਫ਼ ਸ਼ਹਿਰਾਂ ਤੱਕ ਸੀਮਤ ਨਹੀਂ ਰਹੀ, ਸਗੋਂ ਪਿੰਡਾਂ ਵਿਚ ਰਹਿਣ ਵਾਲੇ ਆਮ ਲੋਕਾਂ ਲਈ ਵੀ ਚਿੰਤਾ ਦਾ ਵਿਸ਼ਾ ਬਣਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗੈਂਗਸਟਰਾਂ ਵੱਲੋਂ ਫਿਰੌਤੀ ਦੀਆਂ ਧਮਕੀਆਂ ਦੇਣ ਅਤੇ ਲੋਕਾਂ ਨੂੰ ਡਰਾ ਕੇ ਪੈਸੇ ਵਸੂਲਣ ਵਰਗੀਆਂ ਘਟਨਾਵਾਂ ਸਮਾਜਿਕ ਸ਼ਾਂਤੀ ਲਈ ਗੰਭੀਰ ਚੁਣੌਤੀ ਹਨ। ਅਜਿਹੀਆਂ ਘਟਨਾਵਾਂ ਕਾਰਨ ਕਾਰੋਬਾਰੀ ਵਰਗ, ਦੁਕਾਨਦਾਰਾਂ, ਕਿਸਾਨਾਂ ਅਤੇ ਹੋਰ ਆਮ ਨਾਗਰਿਕਾਂ ਵਿਚ ਅਸੁਰੱਖਿਆ ਦੀ ਭਾਵਨਾ ਪੈਦਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਦੇਣਾ ਪੁਲਿਸ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ, ਇਸ ਲਈ ਲੋਕਾਂ ਦੇ ਮਨਾਂ ਵਿਚੋਂ ਡਰ ਕੱਢਣ ਲਈ ਪ੍ਰਭਾਵਸ਼ਾਲੀ ਕਦਮ ਚੁੱਕਣੇ ਲਾਜ਼ਮੀ ਹਨ।