ਢਿਲਵਾਂ ਦਾ ਸਾਲਾਨਾ ਕਬੱਡੀ ਕੱਪ 14 ਅਤੇ 15 ਨਵੰਬਰ ਨੂੰ
ਢਿਲਵਾਂ, 30 ਅਕਤੂਬਰ (ਗੋਬਿੰਦ ਸੁਖੀਜਾ)-ਸੰਤ ਬਾਬਾ ਪ੍ਰਤਾਪ ਸਿੰਘ ਸਪੋਰਟਸ ਕਲੱਬ ਢਿਲਵਾਂ ਦੀ ਸਾਲਾਨਾ ਕਬੱਡੀ ਕੱਪ ਕਰਵਾਉਣ ਸਬੰਧੀ ਇੱਕ ਜ਼ਰੂਰੀ ਮੀਟਿੰਗ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਦਿਲਬਾਗ ਸਿੰਘ ਯੂ.
ਢਿਲਵਾਂ, 30 ਅਕਤੂਬਰ (ਗੋਬਿੰਦ ਸੁਖੀਜਾ)-ਸੰਤ ਬਾਬਾ ਪ੍ਰਤਾਪ ਸਿੰਘ ਸਪੋਰਟਸ ਕਲੱਬ ਢਿਲਵਾਂ ਦੀ ਸਾਲਾਨਾ ਕਬੱਡੀ ਕੱਪ ਕਰਵਾਉਣ ਸਬੰਧੀ ਇੱਕ ਜ਼ਰੂਰੀ ਮੀਟਿੰਗ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਦਿਲਬਾਗ ਸਿੰਘ ਯੂ.ਕੇ., ਮਨਰਾਜ ਸਿੰਘ ਸਾਬਕਾ ਕੌਂਸਲਰ ਢਿਲਵਾਂ, ਖ਼ਜ਼ਾਨਚੀ ਬਲਦੇਵ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਕਲੱਬ ਵੱਲੋਂ ਸਮੂਹ ਨਗਰ ਨਿਵਾਸੀਆਂ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ 26ਵਾਂ ਸਾਲਾਨਾ ਕਬੱਡੀ ਕੱਪ ਸੰਤ ਬਾਬਾ ਪ੍ਰਤਾਪ ਸਿੰਘ ਦੀ ਯਾਦ ਵਿਚ 14 ਤੇ 15 ਨਵੰਬਰ ਨੂੰ ਬਡ਼ੀ ਸ਼ਾਨੋ ਸ਼ੌਕਤ ਨਾਲ ਸਟੇਡੀਅਮ ਵਿਚ ਕਰਵਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਇਸ ਕਬੱਡੀ ਕੱਪ ਵਿਚ 70 ਕਿੱਲੋ 55 ਕਿੱਲੋ ਅਤੇ ਓਪਨ ਪਿੰਡ ਪੱਧਰ ਦੇ ਮੈਚ ਕਰਵਾਏ ਜਾਣਗੇ। ਇਸ ਮੌਕੇ ਬਲਜਿੰਦਰ ਸਿੰਘ ਮੰਗਾ, ਹਰਨੇਕ ਸਿੰਘ ਚੱਕੀ ਵਾਲੇ, ਰਘਬੀਰ ਸਿੰਘ, ਜਸਵਿੰਦਰ ਸਿੰਘ ਬਿੱਟੂ, ਤਰਲੋਚਨ ਸਿੰਘ ਅੰਤਰ ਰਾਸ਼ਟਰੀ ਕਬੱਡੀ ਕੋਚ, ਸੁਖਬੀਰ ਸਿੰਘ ਸੁੱਖਾ, ਨਿਰਵੈਰ ਸਿੰਘ, ਹਰਜੀਤ ਸਿੰਘ, ਨੰਬਰਦਾਰ ਹਰਪ੍ਰੀਤ ਸਿੰਘ, ਹਰਜਿੰਦਰ ਸਿੰਘ ਅਤੇ ਇਲਾਕਾ ਨਿਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ।