31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਸਿਹਤ ਵਿਭਾਗ ਨੇ ਮਠਿਆਈਆਂ ਦੀਆਂ ਦੁਕਾਨਾਂ ’ਤੇ ਕੀਤੀ ਚੈਕਿੰਗ, ਸੈਂਪਲ ਭਰੇ ਦੀਵਾਲੀ ਨੇੜੇ ਆਉਂਦਿਆਂ ਹੀ ਵਿਭਾਗ ਨੂੰ ਯਾਦ ਆਉਂਦੀ ਹੈ ਲੋਕਾਂ ਦੀ ਸਿਹਤ: ਸ਼ਹਿਰ ਵਾਸੀ

ਫਗਵਾੜਾ, 30 ਅਕਤੂਬਰ (ਹਰਜੋਤ ਸਿੰਘ ਚਾਨਾ)-ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਸ਼ਾਮ ਸਹਾਇਕ ਫੂਡ ਕਮਿਸ਼ਨਰ ਹਰਜੋਤ ਪਾਲ ਸਿੰਘ ਦੀ ਅਗਵਾਈ ਹੇਠ ਸ਼ਹਿਰ ਦੀਆਂ ਵੱਖ-ਵੱਖ ਪ੍ਰਮੁੱਖ ਮਠਿਆਈਆਂ ਦੀਆਂ ਦੁਕਾਨਾਂ ’ਤੇ ਚੈਕਿੰਗ ਕੀਤੀ ਗਈ। ਇਸ ਦੌਰਾਨ ਦੁਕਾਨਾਂ ’ਤੇ ਵਿਕ ਰਹੀਆਂ ਮਠਿਆਈਆਂ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤਾਂ ਦੇ ਸੈਂਪਲ ਲਏ ਗਏ ਅਤੇ ਮਠਿਆਈਆਂ ਤਿਆਰ ਕਰਨ ਵਾਲੀਆਂ ਵਰਕਸ਼ਾਪਾਂ ਦੀ ਵੀ ਜਾਂਚ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 31-10-2026
ਫਗਵਾੜਾ, 30 ਅਕਤੂਬਰ (ਹਰਜੋਤ ਸਿੰਘ ਚਾਨਾ)-ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਸ਼ਾਮ ਸਹਾਇਕ ਫੂਡ ਕਮਿਸ਼ਨਰ ਹਰਜੋਤ ਪਾਲ ਸਿੰਘ ਦੀ ਅਗਵਾਈ ਹੇਠ ਸ਼ਹਿਰ ਦੀਆਂ ਵੱਖ-ਵੱਖ ਪ੍ਰਮੁੱਖ ਮਠਿਆਈਆਂ ਦੀਆਂ ਦੁਕਾਨਾਂ ’ਤੇ ਚੈਕਿੰਗ ਕੀਤੀ ਗਈ। ਇਸ ਦੌਰਾਨ ਦੁਕਾਨਾਂ ’ਤੇ ਵਿਕ ਰਹੀਆਂ ਮਠਿਆਈਆਂ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤਾਂ ਦੇ ਸੈਂਪਲ ਲਏ ਗਏ ਅਤੇ ਮਠਿਆਈਆਂ ਤਿਆਰ ਕਰਨ ਵਾਲੀਆਂ ਵਰਕਸ਼ਾਪਾਂ ਦੀ ਵੀ ਜਾਂਚ ਕੀਤੀ ਗਈ। ਵਿਭਾਗੀ ਅਧਿਕਾਰੀਆਂ ਨੇ ਦੱਸਿਆ ਕਿ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਇਹ ਮੁਹਿੰਮ ਚਲਾਈ ਜਾ ਰਹੀ ਹੈ, ਤਾਂ ਜੋ ਤਿਉਹਾਰਾਂ ਦੇ ਸੀਜ਼ਨ ਦੌਰਾਨ ਘਟੀਆ ਗੁਣਵੱਤਾ ਵਾਲੀਆਂ ਅਤੇ ਮਿਲਾਵਟੀ ਖਾਣ-ਪੀਣ ਦੀਆਂ ਵਸਤਾਂ ਦੀ ਵਿਕਰੀ ’ਤੇ ਰੋਕ ਲਗਾਈ ਜਾ ਸਕੇ। ਉੱਧਰ, ਸ਼ਹਿਰ ਦੇ ਲੋਕਾਂ ਨੇ ਵਿਭਾਗ ਦੀ ਇਸ ਕਾਰਵਾਈ ’ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਫੂਡ ਸੇਫਟੀ ਵਿਭਾਗ ਨੂੰ ਲੋਕਾਂ ਦੀ ਸਿਹਤ ਦੀ ਚਿੰਤਾ ਸਿਰਫ਼ ਦੀਵਾਲੀ ਅਤੇ ਹੋਰ ਤਿਉਹਾਰਾਂ ਦੇ ਨੇੜੇ ਹੀ ਕਿਉਂ ਹੁੰਦੀ ਹੈ? ਉਨ੍ਹਾਂ ਕਿਹਾ ਕਿ ਸਾਲ ਦੇ ਬਾਕੀ ਦਿਨਾਂ ਦੌਰਾਨ ਵੀ ਬਾਜ਼ਾਰਾਂ ’ਚ ਖਾਣ-ਪੀਣ ਵਾਲੀਆਂ ਵਸਤਾਂ ਦੀ ਗੁਣਵੱਤਾ ਦੀ ਨਿਯਮਤ ਜਾਂਚ ਹੋਣੀ ਚਾਹੀਦੀ ਹੈ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਵਿਭਾਗ ਵਲੋਂ ਸਾਰਾ ਸਾਲ ਲਗਾਤਾਰ ਚੈਕਿੰਗ ਕੀਤੀ ਜਾਵੇ ਤਾਂ ਮਿਲਾਵਟਖੋਰਾਂ ਨੂੰ ਨੱਥ ਪਾਈ ਜਾ ਸਕਦੀ ਹੈ। ਸਿਰਫ਼ ਤਿਉਹਾਰਾਂ ਮੌਕੇ ਕੀਤੀ ਜਾਣ ਵਾਲੀ ਰਸਮੀ ਕਾਰਵਾਈ ਨਾਲ ਲੋਕਾਂ ਦੀ ਸਿਹਤ ਦੀ ਸੁਰੱਖਿਆ ਯਕੀਨੀ ਨਹੀਂ ਬਣਾਈ ਜਾ ਸਕਦੀ।
Ad Position 22
No active advertisement
ਪਿਛਲੀ ਖ਼ਬਰ ਅਗਨੀਵੀਰ ਤੇ ਪੈਰਾ ਮਿਲਟਰੀ ਫੋਰਸਿਜ਼ ਦੀ ਭਰਤੀ ਲਈ ਸੀ ਪਾਈਟ ਕੈਂਪ ’ਚ ਫਿਜ਼ੀਕਲ ਟ੍ਰੇਨਿੰਗ ਸ਼ੁਰੂ ਟ੍ਰੇਨਿੰਗ ਪ੍ਰਾਪਤ ਕਰਨ ਵ... ਅਗਲੀ ਖ਼ਬਰ ਸ੍ਰੀ ਮਹਾਂਵੀਰ ਜੈਨ ਸਕੂਲ ਵਿਖੇ ਪ੍ਰਦਰਸ਼ਨੀ ਲਗਾਈ
Ad Position 24