ਵਿਦਿਆਰਥੀ ਨਵੀਂ ਸੋਚ ਅਪਣਾਉਣ ਤੇ ਜੀਵਨ ਵਿਚ ਮਿਹਨਤ ਤੇ ਲਗਨ ਨਾਲ ਅੱਗੇ ਵਧਣ-ਗਨੀਵ ਕੌਰ ਮਜੀਠੀਆ
ਕਪੂਰਥਲਾ, 31 ਅਕਤੂਬਰ (ਅਮਰਜੀਤ ਕੋਮਲ)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ. ਸੀ.
ਕਪੂਰਥਲਾ, 31 ਅਕਤੂਬਰ (ਅਮਰਜੀਤ ਕੋਮਲ)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ.ਸੀ.ਐਫ. ਦਾ 21ਵਾਂ ਸਾਲਾਨਾ ਇਨਾਮ ਵੰਡ ਤੇ ਸਭਿਆਚਾਰਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਮਜੀਠਾ ਤੋਂ ਅਕਾਲੀ ਵਿਧਾਇਕਾ ਗਨੀਵ ਕੌਰ ਮਜੀਠੀਆ ਮੁੱਖ ਮਹਿਮਾਨ ਵਜੋਂ ਤੇ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਦੀ ਗਵਰਨਿੰਗ ਕੌਂਸਲ ਦੇ ਪ੍ਰਧਾਨ ਇੰਜ. ਸਵਰਨ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਗਮ ਦੇ ਆਰੰਭ ਵਿਚ ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਸਕੂਲ ਦੀ ਡਾਇਰੈਕਟਰ ਇੰਜ. ਹਰਨਿਆਮਤ ਕੌਰ, ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਤੇ ਸਟਾਫ਼ ਮੈਂਬਰਾਂ ਤੇ ਵਿਦਿਆਰਥੀਆਂ ਨੇ ਸਮਾਗਮ ਵਿਚ ਸ਼ਾਮਲ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ। ਗਨੀਵ ਕੌਰ ਮਜੀਠੀਆ ਨੇ ਸ਼ਮਾ ਰੋਸ਼ਨ ਕਰਕੇ ਸਮਾਗਮ ਦਾ ਰਸਮੀ ਆਗਾਜ਼ ਕੀਤਾ। ਬਾਅਦ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਨ ਕੀਤਾ। ਬਾਅਦ ਵਿਚ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਵਿਦਿਆਰਥੀਆਂ ਵਲੋਂ ‘ਬਿਊਡ ਦਾ ਐਲਗੋਰਿਦਮ’ ਥੀਮ ਰਾਹੀਂ ਤਕਨਾਲੋਜੀ ਤੋਂ ਅੱਗੇ ਵੱਧ ਕੇ ਮਨੁੱਖੀ ਸੋਚ, ਕਲਪਨਾ, ਨਵੀਨਤਾ ਤੇ ਰਚਨਾਤਮਿਕਤਾ ਦੀ ਮਹੱਤਤਾ ਨੂੰ ਦਰਸਾਇਆ ਗਿਆ। ਸਕੂਲ ਦੀ ਡਾਇਰੈਕਟਰ ਇੰਜ. ਹਰਨਿਆਮਤ ਕੌਰ ਨੇ ਸਕੂਲ ਦੀ ਸਾਲਾਨਾ ਰਿਪੋਰਟ ਪਡ਼੍ਹੀ, ਜਿਸ ਵਿਚ ਉਨ੍ਹਾਂ ਅਕਾਦਮਿਕ, ਖੇਡਾਂ, ਧਾਰਮਿਕ ਤੇ ਸਭਿਆਚਾਰਕ ਖੇਤਰ ਵਿਚ ਵਿਦਿਆਰਥੀਆਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ। ਗਨੀਵ ਕੌਰ ਮਜੀਠੀਆ, ਇੰਜ. ਸਵਰਨ ਸਿੰਘ ਤੇ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਸਕੂਲ ਦੀ 20ਵੀਂ ਵਰ੍ਹੇਗੰਢ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਵਲੋਂ ਪ੍ਰਕਾਸ਼ਿਤ ਸਕੂਲ ਦਾ ਮੈਗਜ਼ੀਨ ‘ਦਾ ਕੈਂਪਸ ਕ੍ਰੋਨਿਕਲਜ਼’ ਲੋਕ ਅਰਪਣ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਗਨੀਵ ਕੌਰ ਮਜੀਠੀਆ ਨੇ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਨੂੰ ਨਿਖਾਰਨ, ਨਵੀਂ ਸੋਚ ਅਪਣਾਉਣ ਤੇ ਜੀਵਨ ਵਿਚ ਮਿਹਨਤ ਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਖੇਡਾਂ ਤੇ ਹੋਰ ਖੇਤਰਾਂ ਵਿਚ ਮਾਣਮੱਤੀਆਂ ਦੀ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਬੀਬੀ ਗੁਰਪ੍ਰੀਤ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਵ: ਸਰਦਾਰ ਆਤਮਾ ਸਿੰਘ ਵਲੋਂ ਸਥਾਪਿਤ ਇਹ ਵਿੱਦਿਅਕ ਸੰਸਥਾ ਬੱਚਿਆਂ ਨੂੰ ਮਿਆਰੀ ਵਿੱਦਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਸਰਬਪੱਖੀ ਵਿਕਾਸ ਵਿਚ ਵੀ ਵਡਮੱੁਲਾ ਯੋਗਦਾਨ ਪਾ ਰਹੀ ਹੈ। ਉਨ੍ਹਾਂ ਸਮਾਗਮ ਵਿਚ ਸ਼ਾਮਿਲ ਹੋਈਆਂ ਸ਼ਖ਼ਸੀਅਤਾਂ, ਬੱਚਿਆਂ ਦੇ ਮਾਪਿਆਂ ਦਾ ਤਹਿਦਿਲੋਂ ਧੰਨਵਾਦ ਕੀਤਾ। ਇਸ ਮੌਕੇ ਗੁਰਦਿਆਲ ਸਿੰਘ, ਮੰਗਲ ਸਿੰਘ, ਦਿਆਲ ਸਿੰਘ, ਅਮਰਜੀਤ ਸਿੰਘ, ਪਰਮਿੰਦਰ ਸਿੰਘ ਖ਼ਾਲ ਸਾ, ਨੰਦ ਸਿੰਘ, ਹਰਜਿੰਦਰ ਸਿੰਘ ਲਾਡੀ, ਭਗਵੰਤ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਬੇਰ ਸਾਹਿਬ, ਮੀਤ ਮੈਨੇਜਰ ਚੈਂਚਲ ਸਿੰਘ, ਉਂਕਾਰ ਸਿੰਘ, ਜਸਵਿੰਦਰ ਸਿੰਘ, ਜਸਵੰਤ ਸਿੰਘ ਕੌਡ਼ਾ, ਗੁਰਬਖ਼ਸ਼ ਕੌਰ, ਬਲਬੀਰ ਕੌਰ, ਸੰਦੀਪ ਕੌਰ , ਪ੍ਰਿੰਸੀਪਲ ਮਧੂ ਵਾਲੀਆ, ਅਵਤਾਰ ਸਿੰਘ ਮੌਡ਼, ਨਿਰਮਲ ਸਿੰਘ, ਬਲਜੀਤ ਕੌਰ, ਨਿਧੀ ਸੰਗੋਤਰਾ ਪ੍ਰਿੰਸੀਪਲ ਨਨਕਾਣਾ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ, ਪ੍ਰਿੰਸੀਪਲ ਜਸਬੀਰ ਕੌਰ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ, ਕਾਲਜ ਤੇ ਸਕੂਲਾਂ ਦੇ ਸਟਾਫ਼ ਮੈਂਬਰ, ਵਿਦਿਆਰਥੀ ਤੇ ਬੱਚਿਆਂ ਦੇ ਮਾਪੇ ਵੱਡੀ ਗਿਣਤੀ ਵਿਚ ਹਾਜ਼ਰ ਸਨ।