01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਨਗਰ ਨਿਗਮ ਕੂਡ਼ੇ ਦੀ ਸਮੱਸਿਆ ਦੇ ਸਥਾਈ ਹੱਲ ਲਈ ਟੀਮ ਗਠਿਤ ਕਰ ਕੇ 10 ਦਿਨਾਂ ਦੇ ਅੰਦਰ ਆਪਣੀ ਰਿਪੋਰਟ ਪੇਸ਼ ਕਰੇ-ਜਤਿੰਦਰ ਸਿੰਘ ਸ਼ੈਟੀ

ਕਪੂਰਥਲਾ, 31 ਅਕਤੂਬਰ (ਅਮਰਜੀਤ ਕੋਮਲ)-ਨਗਰ ਨਿਗਮ ਕਪੂਰਥਲਾ ਸ਼ਹਿਰ ਵਿਚ ਕੂਡ਼ਾ ਪ੍ਰਬੰਧਨ ਦੀ ਸਮੱਸਿਆ ਦੇ ਸਥਾਈ ਹੱਲ ਲਈ ਸੀਨੀਅਰ ਅਧਿਕਾਰੀਆਂ ਦੀ ਅਗਵਾਈ ਵਿਚ ਇਕ ਟੀਮ ਗਠਿਤ ਕਰਕੇ ਕੂਡ਼ੇ ਵਾਲੀ ਥਾਂ ਦੀ ਸ਼ਨਾਖ਼ਤ ਕਰਕੇ 10 ਦਿਨਾਂ ਦੇ ਅੰਦਰ ਆਪਣੀ ਰਿਪੋਰਟ ਪੇਸ਼ ਕਰੇ। ਇਹ ਗੱਲ ਜਤਿੰਦਰ ਸਿੰਘ ਸ਼ੈਟੀ ਮੈਂਬਰ ਪੰਜਾਬ ਰਾਜ ਅਤੇ ਚੰਡੀਗਡ਼੍ਹ ਮਨੁੱਖੀ ਅਧਿਕਾਰ ਕਮਿਸ਼ਨ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਤੇ ਹੋਰ ਅਧਿਕਾਰੀਆਂ ਦੀ ਮੌਜੂਦਗੀ ਵਿਚ ਹੋਈ ਮੀਟਿੰਗ ਦੌਰਾਨ ਜਨਤਕ ਸੁਣਵਾਈ ਮੌਕੇ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਗੰਭੀਰ ਨੋਟਿਸ ਲੈਣ ਤੋਂ ਬਾਅਦ ਕਹੀ।

Ad Position 21
No active advertisement
ਅਜੀਤ ਡੈਸਕ 01-11-2026

ਕਪੂਰਥਲਾ, 31 ਅਕਤੂਬਰ (ਅਮਰਜੀਤ ਕੋਮਲ)-ਨਗਰ ਨਿਗਮ ਕਪੂਰਥਲਾ ਸ਼ਹਿਰ ਵਿਚ ਕੂਡ਼ਾ ਪ੍ਰਬੰਧਨ ਦੀ ਸਮੱਸਿਆ ਦੇ ਸਥਾਈ ਹੱਲ ਲਈ ਸੀਨੀਅਰ ਅਧਿਕਾਰੀਆਂ ਦੀ ਅਗਵਾਈ ਵਿਚ ਇਕ ਟੀਮ ਗਠਿਤ ਕਰਕੇ ਕੂਡ਼ੇ ਵਾਲੀ ਥਾਂ ਦੀ ਸ਼ਨਾਖ਼ਤ ਕਰਕੇ 10 ਦਿਨਾਂ ਦੇ ਅੰਦਰ ਆਪਣੀ ਰਿਪੋਰਟ ਪੇਸ਼ ਕਰੇ। ਇਹ ਗੱਲ ਜਤਿੰਦਰ ਸਿੰਘ ਸ਼ੈਟੀ ਮੈਂਬਰ ਪੰਜਾਬ ਰਾਜ ਅਤੇ ਚੰਡੀਗਡ਼੍ਹ ਮਨੁੱਖੀ ਅਧਿਕਾਰ ਕਮਿਸ਼ਨ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਤੇ ਹੋਰ ਅਧਿਕਾਰੀਆਂ ਦੀ ਮੌਜੂਦਗੀ ਵਿਚ ਹੋਈ ਮੀਟਿੰਗ ਦੌਰਾਨ ਜਨਤਕ ਸੁਣਵਾਈ ਮੌਕੇ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਗੰਭੀਰ ਨੋਟਿਸ ਲੈਣ ਤੋਂ ਬਾਅਦ ਕਹੀ। ਉਨ੍ਹਾਂ ਕਿਹਾ ਕਿ ਉਹ ਇਹ ਮਾਮਲਾ ਪੰਜਾਬ ਦੇ ਮੁੱਖ ਸਕੱਤਰ ਕੋਲ ਵੀ ਉਠਾਉਣਗੇ ਤਾਂ ਜੋ ਵਿਰਾਸਤੀ ਸ਼ਹਿਰ ਕਪੂਰਥਲਾ ਨੂੰ ਕੂਡ਼ਾ ਮੁਕਤ ਬਣਾਇਆ ਜਾ ਸਕੇ। ਕਮਿਸ਼ਨ ਦੇ ਮੈਂਬਰ ਨੇ ਕੂਡ਼ਾ ਸਾਡ਼ਣ ਵਾਲਿਆਂ ਨੂੰ ਚਿਤਾਵਨੀ ਦਿੱਤੀ ਕਿ ਉਹ ਕੂਡ਼ਾ ਸਾਡ਼ਣ ਤੋਂ ਗੁਰੇਜ਼ ਕਰਨ ਅਜਿਹਾ ਨਾ ਕੀਤੇ ਜਾਣ ’ਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਕਮਿਸ਼ਨ ਦੇ ਮੈਂਬਰ ਨੇ ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ ਨੂੰ ਹਦਾਇਤ ਕੀਤੀ ਕਿ ਕੋਈ ਵੀ ਹਸਪਤਾਲ ਇਲਾਜ ਦੇ ਖ਼ਰਚੇ ਦੀ ਅਦਾਇਗੀ ਨਾ ਹੋਣ ਕਾਰ ਮ੍ਰਿਤਕ ਵਿਅਕਤੀ ਦੇ ਪਰਿਵਾਰ ਨੂੰ ਸੌਂਪਣ ਤੋਂ ਇਨਕਾਰ ਨਾ ਕਰੇ ਤੇ ਇਸ ਸਬੰਧੀ ਜਨਤਕ ਜਾਗਰੂਕਤਾ ਪੈਦਾ ਕਰਨ ਲਈ ਸੱਤ ਦਿਨਾਂ ਅੰਦਰ ਹਰ ਹਸਪਤਾਲ ਵਿਚ ਪ੍ਰਮੁੱਖ ਥਾਵਾਂ ’ਤੇ ਵੱਡੇ ਫਲੈਕਸ ਬੋਰਡ ਤੇ ਪੋਸਟਰ ਲਗਵਾਏ ਜਾਣ। ਉਨ੍ਹਾਂ ਸਿਵਲ ਸਰਜਨ ਨੂੰ ਜ਼ਰੂਰੀ ਦਵਾਈਆਂ ਦੀ ਉਪਲਬਧਤਾ, ਲੋਡ਼ੀਂਦੇ ਮੈਡੀਕਲ ਤੇ ਪੈਰਾ ਮੈਡੀਕਲ ਸਟਾਫ਼, ਡਾਇਲੈਸਿਸ ਸਹੂਲਤਾਂ, ਐਂਬੂਲੈਂਸਾਂ, ਬਲੱਡ ਬੈਂਕ ਤੇ ਮੁਰਦਾ ਘਰ ਸੇਵਾਵਾਂ ਯਕੀਨੀ ਬਣਾਉਣ ਲਈ ਕਿਹਾ। ਕਮਿਸ਼ਨ ਦੇ ਮੈਂਬਰ ਨੇ ਸਿਵਲ ਸਰਜਨ ਨੂੰ ਕਿਹਾ ਕਿ ਮਰੀਜ਼ਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਐਮਰਜੈਂਸੀ ਵਾਰਡਾਂ ਤੇ ਪਖਾਨਿਆਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਵਿਦੇਸ਼ ਭੇਜਣ ਦੇ ਨਾਂਅ ’ਤੇ ਲੋਕਾਂ ਨਾਲ ਧੋਖਾਧਡ਼ੀ ਕਰਨ ਵਾਲੇ ਗੈਰ ਜ਼ਿੰਮੇਵਾਰ ਟਰੈਵਲ ਏਜੰਟਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ’ਤੇ ਸਖ਼ਤ ਨਜ਼ਰ ਰੱਖਣ ਤੇ ਸ਼ਿਕਾਇਤਾਂ ’ਤੇ ਤੁਰੰਤ ਕਾਰਵਾਈ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਉਹ ਧੋਖਾਧਡ਼ੀ ਵਾਲੀ ਇਮੀਗ੍ਰੇਸ਼ਨ ਤੇ ਵਿਦੇਸ਼ਾਂ ਵਿਚ ਰੋਜ਼ਗਾਰ ਦੀ ਪੇਸ਼ਕਸ਼ ਦਾ ਸ਼ਿਕਾਰ ਹੋਣ ਤੋਂ ਬਚ ਸਕਣ। ਇਸ ਮੌਕੇ ਕਮਿਸ਼ਨ ਦੇ ਮੈਂਬਰ ਨੇ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਤੇ ਸਬੰਧਿਤ ਅਧਿਕਾਰੀਆਂ ਨੂੰ ਸ਼ਿਕਾਇਤਾਂ ਦਾ ਨਿਪਟਾਰਾ ਇਕ ਹਫ਼ਤੇ ਦੇ ਅੰਦਰ ਅੰਦਰ ਕਰਨ ਦੀ ਸਖ਼ਤ ਹਦਾਇਤ ਕੀਤੀ। ਇਸਤੋਂ ਪਹਿਲਾਂ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਕਮਿਸ਼ਨ ਦੇ ਮੈਂਬਰ ਜਤਿੰਦਰ ਸਿੰਘ ਸ਼ੈਟੀ ਦਾ ਸਵਾਗਤ ਕੀਤਾ ਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਮੀਟਿੰਗ ਦੌਰਾਨ ਜਾਰੀ ਕੀਤੀਆਂ ਗਈਆਂ ਹਦਾਇਤਾਂ ਨੂੰ ਪੂਰੀ ਤਨਦੇਹੀ ਦੇ ਸਮਰਪਣ ਦੀ ਭਾਵਨਾ ਨਾਲ ਲਾਗੂ ਕੀਤਾ ਜਾਵੇਗਾ। ਜਤਿੰਦਰ ਸਿੰਘ ਸ਼ੈਟੀ ਨੇ ਜਨਤਕ ਸ਼ਿਕਾਇਤਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅਮਲੀ ਰੂਪ ਦੇਣ ਲਈ ਡਿਪਟੀ ਕਮਿਸ਼ਨਰ ਕਪੂਰਥਲਾ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਆਪ ਦੇ ਹਲਕਾ ਇੰਚਾਰਜ ਦਵਿੰਦਰਪਾਲ ਸਿੰਘ ਹੰਸਪਾਲ, ਨਗਰ ਨਿਗਮ ਦੀ ਕਮਿਸ਼ਨਰ ਅਨੂਪਮ ਕਲੇਰ, ਏ.ਡੀ.ਸੀ. ਸ਼ਿਖਾ ਭਗਤ, ਐਸ.ਪੀ. ਹੈੱਡ ਕੁਆਰਟਰ ਡਾ. ਮੁਕੇਸ਼ ਕੁਮਾਰ, ਕਮਿਸ਼ਨ ਵਲੋਂ ਬੀ.ਐਸ. ਬੇਦੀ ਤੇ ਵੱਖ-ਵੱਖ ਵਿਭਾਗਾਂ ਦੇ ਮੁਖੀ ਤੇ ਕੋਰ ਗਰੁੱਪਾਂ ਦੇ ਮੈਂਬਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਚੱਕ ਗੁਰੂ ਫੁੱਟਬਾਲ ਟੂਰਨਾਮੈਂਟ ਦੇ ਤੀਸਰੇ ਦਿਨ ਹੋਏ ਰੌਚਕ ਮੁਕਾਬਲੇ ਅਗਲੀ ਖ਼ਬਰ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਰਕਾਰ ਨੇ 60 ਦਿਨਾਂ ਦੀ ਇਕ ਵਿਸ਼ੇਸ਼ ਕਾਰਜ ਯੋਜਨਾ ਬਣਾਈ-ਅਕਾਸ਼ ਬਾਂਸਲ, ਗੌਰਵ ਤੂਰਾ
Ad Position 24