01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

90 ਪਾਬੰਦੀਸ਼ੁਦਾ ਕੈਪਸੂਲ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ

ਕਪੂਰਥਲਾ, 31 ਅਕਤੂਬਰ (ਵਿ. ਪ੍ਰ.)

Ad Position 21
No active advertisement
ਅਜੀਤ ਡੈਸਕ 01-11-2026
ਕਪੂਰਥਲਾ, 31 ਅਕਤੂਬਰ (ਵਿ.ਪ੍ਰ.)-ਥਾਣਾ ਸਦਰ ਪੁਲਿਸ ਨੇ ਦੋ ਨੌਜਵਾਨਾਂ ਨੂੰ ਪਾਬੰਦੀਸ਼ੁਦ ਕੈਪਸੂਲ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਏ.ਐਸ.ਆਈ. ਸੰਦੀਪ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਵਡਾਲਾਂ ਕਲਾਂ ਪੁਲੀ ਕੋਲ ਮੌਜੂਦ ਸੀ ਤਾਂ ਦੋ ਨੌਜਵਾਨ ਆਉਂਦੇ ਦਿਖਾਈ ਦਿੱਤੇ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਪਿੱਛੇ ਨੂੰ ਮੁਡ਼ ਕੇ ਤੇਜ਼ ਕਦਮੀ ਤੁਰ ਪਏ ਤੇ ਆਪਣੇ ਹੱਥ ਵਿਚ ਫਡ਼ੇ ਲਿਫ਼ਾਫ਼ੇ ਵੀ ਹੇਠਾਂ ਸੁੱਟ ਦਿੱਤੇ। ਸ਼ੱਕ ਦੇ ਆਧਾਰ ’ਤੇ ਪੁਲਿਸ ਪਾਰਟੀ ਨੇ ਦੋਵਾਂ ਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਆਪਣੀ ਪਹਿਚਾਣ ਰੋਹਿਤ ਵਾਸੀ ਅਬਾਦਪੁਰਾ ਜ਼ਿਲ੍ਹਾ ਜਲੰਧਰ ਤੇ ਵਿਨੈ ਵਾਸੀ ਬਸਤੀ ਸ਼ੇਖ ਜਲੰਧਰ ਦੱਸੀ। ਦੋਵਾਂ ਵਲੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਾਂਚ ਕਰਨ ’ਤੇ ਉਸ ਵਿਚੋਂ ਕਥਿਤ ਤੌਰ ’ਤੇ 90 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਹੋਏ। ਥਾਣਾ ਸਦਰ ਵਿਚ ਪੁਲਿਸ ਵਲੋਂ ਦੋਹਾਂ ਕਥਿਤ ਦੋਸ਼ੀਆਂ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਜਾਂਚ ਏ.ਐਸ.ਆਈ. ਸੰਦੀਪ ਸਿੰਘ ਵਲੋਂ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਨੁੱਕਡ਼ ਨਾਟਕ ਦੇ ਮੁਕਾਬਲੇ ਵਿਚ ਗੁਰੂ ਅਮਰਦਾਸ ਪਬਲਿਕ ਸਕੂਲ ਦੀ ਟੀਮ ਪਹਿਲੇ ਸਥਾਨ ’ਤੇ ਰਹੀ ਅਗਲੀ ਖ਼ਬਰ ਜਲੰਧਰ ਇੰਟਰਪ੍ਰਾਈਜਜ਼ ਵਲੋਂ ਇਲੈੱਕਟ੍ਰਾਨਿਕ ਸਾਮਾਨ ’ਤੇ ਦੀਵਾਲੀ ਤੱਕ ਮਿਲੇਗੀ ਵਿਸ਼ੇਸ਼ ਛੋਟ-ਮਨਮੋਹਨ ਸਿੰਘ
Ad Position 24