ਜ਼ਿਲ੍ਹਾ ਪੱਧਰੀ ਨੁੱਕਡ਼ ਨਾਟਕ ਦੇ ਮੁਕਾਬਲੇ ਵਿਚ ਗੁਰੂ ਅਮਰਦਾਸ ਪਬਲਿਕ ਸਕੂਲ ਦੀ ਟੀਮ ਪਹਿਲੇ ਸਥਾਨ ’ਤੇ ਰਹੀ
ਕਪੂਰਥਲਾ, 31 ਅਕਤੂਬਰ (ਵਿ. ਪ੍ਰ.)
ਕਪੂਰਥਲਾ, 31 ਅਕਤੂਬਰ (ਵਿ.ਪ੍ਰ.)-ਸਹੋਦਿਆ ਸਕੂਲ ਕੰਪਲੈਕਸ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਨੁੱਕਡ਼ ਨਾਟਕ ਦੇ ਮੁਕਾਬਲੇ ਵਿਚ ਗੁਰੂ ਅਮਰਦਾਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਆਪਣੀ ਕਲਾ ਦਾ ਜੌਹਰ ਦਿਖਾਉਂਦਿਆਂ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ। ਇੱਥੇ ਵਰਨਣਯੋਗ ਹੈ ਕਿ ਇਸ ਮੁਕਾਬਲੇ ਵਿਚ ਸਹੋਦਿਆ ਕੰਪਲੈਕਸ ਨਾਲ ਸਬੰਧਿਤ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਭਾਗ ਲਿਆ ਸੀ। ਸਕੂਲ ਦੇ ਡਾਇਰੈਕਟਰ ਡਾ. ਜਤਿੰਦਰਪਾਲ ਰੰਧਾਵਾ ਤੇ ਸਕੂ ਲ ਦੀ ਪ੍ਰਿੰਸੀਪਲ ਸਾਕਸ਼ੀ ਚੋਪਡ਼ਾ ਨੇ ਜ਼ਿਲ੍ਹਾ ਪੱਧਰੀ ਨੁੱਕਡ਼ ਨਾਟਕ ਵਿਚ ਪਹਿਲਾ ਸਥਾਨ ਹਾਸਲ ਕਰਨ ਵਾਲੀ ਟੀਮ ਤੇ ਹਿੰਦੀ ਵਿਭਾਗ ਦੀ ਮੁਖੀ ਇੰਦਰਦੀਪ ਕੌਰ ਨੂੰ ਮੁਬਾਰਕਬਾਦ ਦਿੱਤੀ ਜਿਨ੍ਹਾਂ ਦੀ ਯੋਗ ਅਗਵਾਈ ਸਦਕਾ ਸਕੂਲ ਦੇ ਵਿਦਿਆਰਥੀ ਇਸ ਮੁਕਾਬਲੇ ਵਿਚ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਨ ਵਿਚ ਸਫ਼ਲ ਰਹੇ।