01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਭਗਵੰਤ ਮਾਨ ਸਰਕਾਰ ਦੇ ਤਾਬੂਤ ਦਾ ਆਖ਼ਰੀ ਕਿੱਲ ਬਣੇਗੀ ਰਾਹੁਲ ਗਾਂਧੀ ਦੀ ਸੰਗਰੂਰ ਰੈਲੀ : ਧਾਲੀਵਾਲ

ਫਗਵਾਡ਼ਾ, 31 ਅਕਤੂਬਰ (ਹਰਜੋਤ ਸਿੰਘ ਚਾਨਾ)- ਕਾਂਗਰਸ ਆਗੂ ਰਾਹੁਲ ਗਾਂਧੀ ਦੀ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਜਾ ਰਹੀ ਰੈਲੀ ਨੂੰ ਸਫ਼ਲ ਬਣਾਉਣ ਲਈ ਅੱਜ ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੇ ਗ੍ਰਹਿ ਵਿਖੇ ਆਦਮਪੁਰ ਦੇ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਜ਼ਿਲ੍ਹੇ ਦੇ ਕਾਂਗਰਸੀ ਆਗੂਆਂ, ਅਹੁਦੇਦਾਰਾਂ ਤੇ ਵਰਕਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸੰਗਰੂਰ ਰੈਲੀ ’ਚ ਵੱਧ ਤੋਂ ਵੱਧ ਗਿਣਤੀ ’ਚ ਵਰਕਰਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 01-11-2026
ਫਗਵਾਡ਼ਾ, 31 ਅਕਤੂਬਰ (ਹਰਜੋਤ ਸਿੰਘ ਚਾਨਾ)- ਕਾਂਗਰਸ ਆਗੂ ਰਾਹੁਲ ਗਾਂਧੀ ਦੀ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਜਾ ਰਹੀ ਰੈਲੀ ਨੂੰ ਸਫ਼ਲ ਬਣਾਉਣ ਲਈ ਅੱਜ ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੇ ਗ੍ਰਹਿ ਵਿਖੇ ਆਦਮਪੁਰ ਦੇ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਜ਼ਿਲ੍ਹੇ ਦੇ ਕਾਂਗਰਸੀ ਆਗੂਆਂ, ਅਹੁਦੇਦਾਰਾਂ ਤੇ ਵਰਕਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸੰਗਰੂਰ ਰੈਲੀ ’ਚ ਵੱਧ ਤੋਂ ਵੱਧ ਗਿਣਤੀ ’ਚ ਵਰਕਰਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਕੋਟਲੀ ਨੇ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਰਾਹੁਲ ਗਾਂਧੀ ਦੀ ਰੈਲੀ ’ਚ ਵੱਡੀ ਗਿਣਤੀ ’ਚ ਪਹੁੰਚਣ। ਉਨ੍ਹਾਂ ਕਿਹਾ ਕਿ ਪੰਜਾਬ ਦੇ ਰਾਜਨੀਤਕ ਭਵਿੱਖ ਤੇ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਲੋਕਾਂ ਦੀ ਆਵਾਜ਼ ਬੁਲੰਦ ਕਰਨ ਲਈ ਇਹ ਰੈਲੀ ਅਹਿਮ ਸਾਬਤ ਹੋਵੇਗੀ। ਉਨ੍ਹਾਂ ਕਪੂਰਥਲਾ ਜ਼ਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕਿਆਂ ਫਗਵਾਡ਼ਾ, ਭੁਲੱਥ, ਸੁਲਤਾਨਪੁਰ ਲੋਧੀ ਅਤੇ ਕਪੂਰਥਲਾ ਤੋਂ ਵੱਧ ਤੋਂ ਵੱਧ ਵਰਕਰਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦਾ ਸੱਦਾ ਦਿੱਤਾ। ਮੀਟਿੰਗ ਉਪਰੰਤ ਵਿਧਾਇਕ ਧਾਲੀਵਾਲ ਨੇ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਕਪੂਰਥਲਾ ਦੇ ਚਾਰੇ ਵਿਧਾਨ ਸਭਾ ਹਲਕਿਆਂ ਤੋਂ ਵੱਡੀ ਗਿਣਤੀ ’ਚ ਕਾਂਗਰਸੀ ਵਰਕਰ ਸੰਗਰੂਰ ਰੈਲੀ ’ਚ ਸ਼ਾਮਿਲ ਹੋਣਗੇ। ਉਨ੍ਹਾਂ ਕਿਹਾ ਕਿ ਪਾਰਟੀ ਸੰਗਠਨ ਪੂਰੀ ਇੱਕਜੱੁਟਤਾ ਨਾਲ ਰੈਲੀ ਦੀਆਂ ਤਿਆਰੀਆਂ ’ਚ ਜੁਟਿਆ ਹੋਇਆ ਹੈ ਤੇ ਵਰਕਰਾਂ ਦੀ ਸ਼ਮੂਲੀਅਤ ਵਿਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਧਾਲੀਵਾਲ ਨੇ ਆਪ ਦੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਜਦੋਂ ਪੰਜਾਬ ਵਿਚ ਇਸ ਸਰਕਾਰ ਦਾ ਗਠਨ ਹੋਇਆ ਸੀ ਤਾਂ ਇਸ ਦੇ 92 ਵਿਧਾਇਕਾਂ ਨੂੰ ’92 ਨਗੀਨੇ’ ਦੱਸਿਆ ਗਿਆ ਸੀ। ਇਸ ਮੌਕੇ ਬਲਾਕ ਕਾਂਗਰਸ ਫਗਵਾਡ਼ਾ ਸ਼ਹਿਰੀ ਦੇ ਪ੍ਰਧਾਨ ਨਰੇਸ਼ ਭਾਰਦਵਾਜ, ਦਿਹਾਤੀ ਬਲਾਕ ਪ੍ਰਧਾਨ ਅਮਰਿੰਦਰਪਾਲ ਵਾਲੀਆ, ਮਨਿੰਦਰ ਸਿੰਘ ਮੰਨਾ, ਸਟੀਫਨ ਕਾਲਾ, ਲਖਵਿੰਦਰ ਸਿੰਘ ਹਮੀਰਾ, ਰਣਜੀਤ ਕੌਰ ਰਾਣੀ, ਅਗਮ ਪਰਾਸ਼ਰ, ਉੱਜਵਲ ਪ੍ਰਭਾਕਰ, ਗੁਰਜੀਤ ਪਾਲ ਵਾਲੀਆ, ਮੁਨੀਸ਼ ਭਾਰਦਵਾਜ, ਕੌਂਸਲਰ ਸੰਜੀਵ ਗੁੱਗਾ, ਡਾ. ਦਰਸ਼ਨ ਕਟਾਰੀਆ, ਗੁਰਦਿਆਲ ਸਿੰਘ ਭੁੱਲਾਰਾਈ, ਅਵਤਾਰ ਸਿੰਘ ਪੰਡਵਾ, ਨਰੇਸ਼ ਗੰਗਡ਼, ਪਵਨ ਕੁਮਾਰ, ਕੌਂਸਲਰ ਸੌਰਵ ਜੋਸ਼ੀ, ਸੋਹਣ ਸਿੰਘ ਪਰਮਾਰ, ਡਾ. ਰਮਨ ਸ਼ਰਮਾ, ਸਾਹਿਲ ਵੋਹਰਾ, ਲੱਕੀ ਰਾਣੀਪੁਰ, ਪਵਨ ਭੁੱਲਾਰਾਈ ਸਮੇਤ ਹੋਰ ਕਾਂਗਰਸੀ ਵਰਕਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਕੁਲਵਿੰਦਰ ਸਿੰਘ ਸਰਬਸੰਮਤੀ ਨਾਲ ਬਣੇ ਸਹਿਕਾਰੀ ਸਭਾ ਸੱਧੂਵਾਲ ਦੇ ਪ੍ਰਧਾਨ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਸੰਗੋਜਲਾ ਦੀ ਆਧੁਨਿਕ ਮੈਥ ਅਤੇ ਸਾਇੰਸ ਲੈਬ ਦਾ ਉਦਘਾਟਨ ਚੰਗੀਆਂ ਸੰਸਥਾਵਾਂ ਸਮਾਜ ਸੇਵਾ ਨੂੰ ਸਮਰਪਿਤ-...
Ad Position 24