02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਬਾਬਾ ਸ੍ਰੀ ਚੰਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ

ਕਪੂਰਥਲਾ, 1 ਨਵੰਬਰ (ਸਡਾਨਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਦੇ ਆਗਮਨ ਦਿਹਾਡ਼ੇ ਨੂੰ ਸਮਰਪਿਤ ਬਾਬਾ ਸ੍ਰੀ ਚੰਦ ਜੀ ਨਿਸ਼ਕਾਮ ਸੇਵਾ ਸੁਸਾਇਟੀ ਕਪੂਰਥਲਾ ਦੇ ਸਰਪ੍ਰਸਤ ਬਾਬਾ ਹਰਜੀਤ ਸਿੰਘ ਵੀਟ ਗਰਾਸ ਵਾਲਿਆਂ ਦੇ ਉਪਰਾਲੇ ਸਦਕਾ ਪ੍ਰਵਾਸੀ ਭਾਰਤੀ ਵੀਰਾਂ ਤੇ ਸੰਗਤਾਂ ਦੇ ਸਹਿਯੋਗ ਨਾਲ ਸਾਲਾਨਾ ਸਮਾਗਮ ਜੁਵਰਾਜ ਮੋਟਰ ਗੇਰਜ ਕਰਤਾਰਪੁਰ ਰੋਡ ਵਿਖੇ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਭਾਈ ਗੁਰਮੀਤ ਸਿੰਘ, ਭਾਈ ਕਰਮ ਸਿੰਘ ਨੂਰਪੁਰੀ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ।

Ad Position 21
No active advertisement
ਅਜੀਤ ਡੈਸਕ 02-11-2026
ਕਪੂਰਥਲਾ, 1 ਨਵੰਬਰ (ਸਡਾਨਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਦੇ ਆਗਮਨ ਦਿਹਾਡ਼ੇ ਨੂੰ ਸਮਰਪਿਤ ਬਾਬਾ ਸ੍ਰੀ ਚੰਦ ਜੀ ਨਿਸ਼ਕਾਮ ਸੇਵਾ ਸੁਸਾਇਟੀ ਕਪੂਰਥਲਾ ਦੇ ਸਰਪ੍ਰਸਤ ਬਾਬਾ ਹਰਜੀਤ ਸਿੰਘ ਵੀਟ ਗਰਾਸ ਵਾਲਿਆਂ ਦੇ ਉਪਰਾਲੇ ਸਦਕਾ ਪ੍ਰਵਾਸੀ ਭਾਰਤੀ ਵੀਰਾਂ ਤੇ ਸੰਗਤਾਂ ਦੇ ਸਹਿਯੋਗ ਨਾਲ ਸਾਲਾਨਾ ਸਮਾਗਮ ਜੁਵਰਾਜ ਮੋਟਰ ਗੇਰਜ ਕਰਤਾਰਪੁਰ ਰੋਡ ਵਿਖੇ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਭਾਈ ਗੁਰਮੀਤ ਸਿੰਘ, ਭਾਈ ਕਰਮ ਸਿੰਘ ਨੂਰਪੁਰੀ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਉਪਰੰਤ ਭਾਈ ਮਨਜੀਤ ਸਿੰਘ ਕਥਾ ਵਾਚਕ ਧਰਮ ਪ੍ਰਚਾਰ ਕਮੇਟੀ, ਭਾਈ ਬਲਵਿੰਦਰ ਸਿੰਘ ਛੰਨਾ ਤੇ ਭਾਈ ਸਤਨਾਮ ਸਿੰਘ ਅਕਾਲੀ ਨੇ ਸੰਗਤਾਂ ਨੂੰ ਕਥਾ ਵਿਚਾਰਾਂ ਰਾਹੀਂ ਗੁਰੂ ਚਰਨਾ ਨਾਲ ਜੋਡ਼ਿਆ ਜਦਕਿ ਭਾਈ ਪਾਲ ਸਿੰਘ ਤੇ ਭਾਈ ਜਸਵਿੰਦਰ ਸਿੰਘ ਖ਼ਾਲਸਾ ਦੇ ਢਾਡੀ ਜਥੇ ਨੇ ਸੰਗਤਾਂ ਨਾਲ ਗੁਰਇਤਿਹਾਸ ਦੀ ਵਾਰਾਂ ਰਾਹੀਂ ਸਾਂਝ ਪਾਈ। ਇਸ ਮੌਕੇ ਬਾਬਾ ਲੀਡਰ ਸਿੰਘ ਸੈਫਲਾਬਾਦ ਵਾਲੇ ਤੇ ਬਾਬਾ ਅਮਰੀਕ ਸਿੰਘ ਖੁਖਰੈਣ ਵਾਲਿਆਂ ਤੋਂ ਇਲਾਵਾ ਹੋਰ ਵੀ ਸੰਤਾਂ ਮਹਾਂਪੁਰਸ਼ਾਂ ਨੇ ਹਾਜ਼ਰੀ ਭਰੀ। ਪ੍ਰਬੰਧਕਾਂ ਵਲੋਂ ਰਾਗੀ ਜਥਿਆਂ ਤੇ ਸਹਿਯੋਗੀਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਜਗੀਰ ਸਿੰਘ ਪੱਤਡ਼, ਬਲਬੀਰ ਸਿੰਘ ਪੱਤਡ਼, ਬਲਰਾਜ ਸਿੰਘ, ਜੁਵਰਾਜ ਸਿੰਘ ਪੱਤਡ਼, ਲਾਡੀ ਪੱਤਡ਼, ਤਹਿਸੀਲਦਾਰ ਸਤਬੀਰ ਸਿੰਘ ਚੰਦੀ, ਸੁਖਜਿੰਦਰ ਸਿੰਘ ਬੱਬਰ, ਇੰਦਰਜੀਤ ਸਿੰਘ ਜੁਗਨੂੰ, ਸਤਨਾਮ ਸਿੰਘ, ਰਸ਼ਪਾਲ ਸਿੰਘ, ਸੁਖਵਿੰਦਰ ਮੋਹਨ ਸਿੰਘ ਭਾਟੀਆ, ਜਗਜੀਤ ਸਿੰਘ ਜੱਗਾ ਧਾਲੀਵਾਲ ਹਲਕਾ ਇੰਚਾਰਜ ਅਕਾਲੀ ਦਲ ਵਾਰਿਸ ਪੰਜਾਬ, ਲਖਬੀਰ ਸਿੰਘ ਸਾਹੀ, ਸੁਰਜੀਤ ਸਿੰਘ ਵਿੱਕੀ, ਸੁਰਿੰਦਰਪਾਲ ਸਿੰਘ, ਜੋਗਿੰਦਰ ਸਿੰਘ, ਰਣਜੀਤ ਸਿੰਘ, ਜਸਵਿੰਦਰ ਸਿੰਘ, ਮਨਜੀਤ ਸਿੰਘ, ਰਕੇਸ਼ ਕੁਮਾਰ, ਅਮਰੀਕ ਸਿੰਘ, ਗੁਰਦਿਆਲ ਸਿੰਘ, ਕਰਮਜੋਤ ਸਿੰਘ, ਹਰਜਿੰਦਰ ਸਿੰਘ, ਨਵਜੀਤ ਸਿੰਘ ਰਾਜੂ, ਰਜੇਸ਼ ਕੁਮਾਰ, ਕਿਸ਼ੋਰ ਰਾਜਪੂਤ, ਜਸਵਿੰਦਰ ਸਿੰਘ, ਬੀਬੀ ਰਣਜੀਤ ਕੌਰ, ਅਮਰੀਕ ਸਿੰਘ, ਪਰਮਜੀਤ ਸਿੰਘ, ਬਲਵੰਤ ਸਿੰਘ, ਕੁਲਵੰਤ ਸਿੰਘ, ਰਸ਼ਪਾਲ ਸਿੰਘ, ਜੋਧ ਸਿੰਘ, ਹਰਜਿੰਦਰ ਸਿੰਘ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਬਾਰੇ ਗੁਰਦੁਆਰਾ ਬੇਰ ਸਾਹਿਬ ਵਿਖੇ ਮੀਟਿੰਗ ਅੱਜ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਸ਼ੇਖੂਪੁਰ ਵਿਖੇ ਰਾਸ਼ਟਰੀ ਏਕਤਾ ਦਿਵਸ ਮਨਾਇਆ
Ad Position 24