02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਬਾਰੇ ਗੁਰਦੁਆਰਾ ਬੇਰ ਸਾਹਿਬ ਵਿਖੇ ਮੀਟਿੰਗ ਅੱਜ

ਸੁਲਤਾਨਪੁਰ ਲੋਧੀ, 1 ਨਵੰਬਰ (ਨਰੇਸ਼ ਹੈਪੀ)- ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਣ ਲਈ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਤਿਆਰੀਆਂ ਜੰਗੀ ਪੱਧਰ ’ਤੇ ਸ਼ੁਰੂ ਹੋ ਗਈਆਂ ਹਨ। ਜਾਣਕਾਰੀ ਦਿੰਦਿਆਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਕਾਹਲਵਾਂ ਤੇ ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਸਮਾਗਮਾਂ ਦੀਆਂ ਤਿਆਰੀਆਂ ਤੇ ਪ੍ਰਬੰਧਾਂ ਸਬੰਧੀ ਇਲਾਕੇ ਦੀਆਂ ਸਮੂਹ ਧਾਰਮਿਕ ਜਥੇਬੰਦੀਆਂ, ਸਭਾ-ਸੁਸਾਇਟੀਆਂ ਤੇ ਸੰਗਤਾਂ ਦੀ ਪਹਿਲੀ ਅਹਿਮ ਮੀਟਿੰਗ 2 ਨਵੰਬਰ ਨੂੰ ਦੁਪਹਿਰ 3 ਵਜੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੀਟਿੰਗ ਹਾਲ ਵਿਖੇ ਰੱਖੀ ਗਈ ਹੈ।

Ad Position 21
No active advertisement
ਅਜੀਤ ਡੈਸਕ 02-11-2026
ਸੁਲਤਾਨਪੁਰ ਲੋਧੀ, 1 ਨਵੰਬਰ (ਨਰੇਸ਼ ਹੈਪੀ)- ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਣ ਲਈ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਤਿਆਰੀਆਂ ਜੰਗੀ ਪੱਧਰ ’ਤੇ ਸ਼ੁਰੂ ਹੋ ਗਈਆਂ ਹਨ। ਜਾਣਕਾਰੀ ਦਿੰਦਿਆਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਕਾਹਲਵਾਂ ਤੇ ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਸਮਾਗਮਾਂ ਦੀਆਂ ਤਿਆਰੀਆਂ ਤੇ ਪ੍ਰਬੰਧਾਂ ਸਬੰਧੀ ਇਲਾਕੇ ਦੀਆਂ ਸਮੂਹ ਧਾਰਮਿਕ ਜਥੇਬੰਦੀਆਂ, ਸਭਾ-ਸੁਸਾਇਟੀਆਂ ਤੇ ਸੰਗਤਾਂ ਦੀ ਪਹਿਲੀ ਅਹਿਮ ਮੀਟਿੰਗ 2 ਨਵੰਬਰ ਨੂੰ ਦੁਪਹਿਰ 3 ਵਜੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੀਟਿੰਗ ਹਾਲ ਵਿਖੇ ਰੱਖੀ ਗਈ ਹੈ।ਜਿਸ ’ਚ ਸ਼੍ਰੋਮਣੀ ਕਮੇਟੀ ਦੇ ਇਲਾਕੇ ਦੇ ਸਮੂਹ ਮੈਂਬਰ ਸਾਹਿਬਾਨ, ਸਮੂਹ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ, ਧਾਰਮਿਕ ਸ਼ਖ਼ਸੀਅਤਾਂ ਦੇ ਕੀਮਤੀ ਸੁਝਾਅ ਨੋਟ ਕੀਤੇ ਜਾਣਗੇ। ਉਨ੍ਹਾਂ ਸਮੂਹ ਧਾਰਮਿਕ ਸਭਾ ਸੁਸਾਇਟੀਆਂ ਅਤੇ ਹੋਰ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪ੍ਰਕਾਸ਼ ਪੁਰਬ ਨੂੰ ਸੁਚੱਜੇ ਢੰਗ ਨਾਲ ਮਨਾਉਣ ਲਈ ਆਪਣੇ ਕੀਮਤੀ ਸੁਝਾਅ ਪ੍ਰਬੰਧਕਾਂ ਨਾਲ ਸਾਂਝੇ ਕਰਨ, ਤਾਂ ਜੋ ਸਾਰੇ ਪ੍ਰਬੰਧ ਸਾਂਝੇ ਸਹਿਯੋਗ ਨਾਲ ਨੇਪਰੇ ਚਾਡ਼੍ਹੇ ਜਾ ਸਕਣ। ਇਸ ਮੌਕੇ ’ਤੇ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਦੇ ਐਡੀਸ਼ਨਲ ਮੈਨੇਜਰ ਗੁਰਪ੍ਰੀਤ ਸਿੰਘ, ਐਡੀਸ਼ਨਲ ਮੈਨੇਜਰ ਚੈਂਚਲ ਸਿੰਘ ਆਹਲੀ, ਐਡੀਸ਼ਨਲ ਹੈੱਡ ਗ੍ਰੰਥੀ ਗਿਆਨੀ ਹਰਜਿੰਦਰ ਸਿੰਘ ਚੰਡੀਗਡ਼੍ਹ ਵਾਲੇ, ਗਿਆਨੀ ਕ ਰਨਜੀਤ ਸਿੰਘ ਹਜ਼ੂਰੀ ਕਥਾ ਵਾਚਕ, ਜਸਵਿੰਦਰ ਸਿੰਘ ਰਿਕਾਰਡ ਕੀਪਰ, ਸੁਖਵਿੰਦਰ ਸਿੰਘ ਕੌਡ਼ਾ ਖ਼ਜ਼ਾਨਚੀ, ਪਵਨਦੀਪ ਸਿੰਘ ਸਹਾਇਕ ਖ਼ਜ਼ਾਨਚੀ, ਸੁਖਜਿੰਦਰ ਸਿੰਘ ਭਗਤਪੁਰ ਸਮੇਤ ਗੁਰਦੁਆਰਾ ਸਾਹਿਬ ਸਟਾਫ਼ ਵੀ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਅਜੀਤ, ਜਲੰਧਰ ਸਮੇਂ ਸਿਰ ਹਸਪਤਾਲ ਪਹੁੰਚਣ ਨਾਲ ਸਟ੍ਰੋਕ ਕਾਰਨ ਹੋਣ ਵਾਲੀ ਅਪੰਗਤਾ ਤੋਂ ਬਚਾਅ ਸੰਭਵ-ਡਾ. ਰਾਜੀਵ ਪਰਾਸ਼ਰ ਵ... ਅਗਲੀ ਖ਼ਬਰ ਬਾਬਾ ਸ੍ਰੀ ਚੰਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ
Ad Position 24