02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਸਟੇਟ ਗੁਰਦੁਆਰਾ ਸਾਹਿਬ ਵਿਚ ਸ਼ਬਦ ਗੁਰੂ ਪ੍ਰਚਾਰ ਸਭਾ ਦੀ ਪ੍ਰੇਰਨਾ ਨਾਲ 410 ਪ੍ਰਾਣੀਆਂ ਨੇ ਸ੍ਰੀ ਸਹਿਜ ਪਾਠ ਕੀਤੇ ਆਰੰਭ ਭਾਈ ਪਰਵਿੰਦਰ ਸਿੰਘ ਸਾਰੰਗ ਦੇ ਜਥੇ ਨੇ ਸੰਗਤਾਂ ਨੂੰ ਰਸ-ਭਿੰਨੇ ਕੀਰਤਨ ਦੁਆਰਾ ਕੀਤਾ ਨਿਹਾਲ

ਕਪੂਰਥਲਾ, 1 ਨਵੰਬਰ (ਵਿ. ਪ੍ਰ.)

Ad Position 21
No active advertisement
— ਪਿਤਾ — ਬੰਟੀ ਯੂ.ਕੇ. — ਮਾਤਾ — ਨਵਪਦੀਪ ਕੌਰ ਯੂ.ਕੇ. — ਵਾਸੀ — ਸੁਲਤਾਨਪੁਰ ਲੋਧੀ ਜ਼ਿਲ੍ਹਾ ਕਪੂਰਥਲਾ। 02-11-2026
ਕਪੂਰਥਲਾ, 1 ਨਵੰਬਰ (ਵਿ.ਪ੍ਰ.)-ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਲਡ਼ੀ ਤਹਿਤ ਸ਼ਬਦ ਗੁਰੂ ਪ੍ਰਚਾਰ ਸਭਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਅੱਜ ਸਟੇਟ ਗੁਰਦੁਆਰਾ ਸਾਹਿਬ ਵਿਚ ਸ੍ਰੀ ਸਹਿਜ ਪਾਠਾਂ ਦੇ ਭੋਗ ਪਾਏ ਗਏ। ਸਮਾਗਮ ਦੀ ਆਰੰਭਤਾ ਮੌਕੇ ਭਾਈ ਪਲਵਿੰਦਰ ਸਿੰਘ ਸਾਰੰਗ ਹਜ਼ੂਰੀ ਰਾਗੀ ਸਟੇਟ ਗੁਰਦੁਆਰਾ ਸਾਹਿਬ ਨੇ ਰਸ-ਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਜਿਹਡ਼ੀਆਂ ਸੰਗਤਾਂ ਨੇ 6 ਮਹੀਨੇ ਪਹਿਲਾਂ ਸ੍ਰੀ ਸਹਿਜ ਪਾਠ ਆਰੰਭ ਕੀਤੇ ਸਨ, ਉਨ੍ਹਾਂ ਨੇ ਸ੍ਰੀ ਸਹਿਜ ਪਾਠਾਂ ਦੇ ਭੋਗ ਪਾਏ। ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸਤਨਾਮ ਸਿੰਘ ਨੇ ਸ੍ਰੀ ਸਹਿਜ ਪਾਠ ਆਰੰਭ ਕਰਨ ਸਬੰਧੀ ਅਰਦਾਸ ਕੀਤੀ ਤੇ ਕਥਾ ਵਿਚਾਰ ਦੁਆਰਾ ਸੰਗਤਾਂ ਨੂੰ ਸ੍ਰੀ ਗੁਰੂ ਰਾਮਦਾਸ ਵੱਲੋਂ ਦਰਸਾਏ ਗਏ ਮਾਰਗ ’ਤੇ ਚੱਲ ਕੇ ਆਪਣਾ ਜੀਵਨ ਸਫ਼ਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਬੋਲਦਿਆਂ ਸਭਾ ਦੇ ਪ੍ਰਧਾਨ ਚਰਨਜੀਤ ਸਿੰਘ ਵਾਲੀਆ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਪਵਿੱਤਰ ਬਾਣੀ ਮਨੁੱਖਤਾ ਲਈ ਕਲਿਆਣਕਾਰੀ ਹੈ, ਜੋ ਸਾਨੂੰ ਜੀਵਨ ਰੂਪੀ ਫ਼ਰਜ਼ਾਂ ਦੀ ਸਾਰਥਿਕਤਾ ਵੱਲ ਪ੍ਰੇਰਿਤ ਕਰਦੀ ਹੈ। ਸਭਾ ਦੇ ਜਨਰਲ ਸਕੱਤਰ ਸੁਖਵਿੰਦਰ ਮੋਹਨ ਸਿੰਘ ਭਾਟੀਆ ਨੇ ਦੱਸਿਆ ਕਿ ਜਿਨ੍ਹਾਂ ਸੰਗਤਾਂ ਨੇ ਸ੍ਰੀ ਸਹਿਜ ਪਾਠ ਆਰੰਭ ਕੀਤੇ ਹਨ, ਉਨ੍ਹਾਂ ਦੇ ਭੋਗ 18 ਅਪ੍ਰੈਲ 2027 ਨੂੰ ਸਟੇਟ ਗੁਰਦੁਆਰਾ ਸਾਹਿਬ ਵਿਚ ਪੈਣਗੇ। ਸਮਾਗਮ ਨੂੰ ਸੰਬੋਧਨ ਕਰਦਿਆਂ ਗੁਰਦੁਆਰਾ ਸਾਹਿਬ ਦੇ ਇੰਚਾਰਜ ਭਾਈ ਮੋਹਕਮ ਸਿੰਘ ਨੇ ਨੌਜਵਾਨਾਂ ਨੂੰ ਸਹਿਜ ਪਾਠ ਆਰੰਭ ਕਰਨ ਦੀ ਅਪੀਲ ਕੀਤੀ ਤੇ ਮੌਕੇ ’ਤੇ 410 ਪ੍ਰਾਣੀਆਂ ਨੇ ਸਹਿਜ ਪਾਠ ਆਰੰਭ ਕੀਤੇ। ਇਸ ਮੌਕੇ ਐਡਵੋਕੇਟ ਪਰਮਜੀਤ ਸਿੰਘ ਸ਼ੇਖੂਪੁਰ, ਭਾ ਈ ਦਿਲਬਾਗ ਸਿੰਘ, ਭਾਈ ਅਪਿੰਦਰ ਸਿੰਘ, ਸਰਬਜੀਤ ਸਿੰਘ, ਗੁਰਮੇਜ ਸਿੰਘ, ਭਾਈ ਰਸ਼ਪਾਲ ਸਿੰਘ ਸਿਟੀ ਕੇਬਲ ਵਾਲੇ, ਪਰਮਿੰਦਰ ਸਿੰਘ ਹੈਪੀ, ਜੋਗਿੰਦਰ ਸਿੰਘ, ਜਸਬੀਰ ਸਿੰਘ ਆਨੰਦ, ਹਰਵਿੰਦਰ ਸਿੰਘ, ਸੁਖਜੀਤ ਸਿੰਘ ਬਾਂਸਲ, ਭਾਈ ਜਸਵਿੰਦਰ ਸਿੰਘ, ਧੰਨਪ੍ਰੀਤ ਸਿੰਘ ਭਾਟੀਆ, ਗੁਰਚਰਨ ਸਿੰਘ, ਹਰਦਿਆਲ ਸਿੰਘ, ਭਾਈ ਹਰਜੀਤ ਸਿੰਘ ਭਾਟੀਆ, ਗ੍ਰੰਥੀ ਭਾਈ ਸ਼ੇਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਵਿਰਸਾ ਵਿਹਾਰ ਵਿਖੇ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਭਾਕਿਯੂ ਏਕਤਾ ਸਿੱਧੂਪੁਰ ਵਲੋਂ ਪਿੰਡ ਰਾਮਗਡ਼੍ਹ ਤੇ ਰਾਏਪੁਰ ਪੀਰ ਬਖ਼ਸ਼ ਵਾਲਾ ਵਿਖੇ ਇਕਾਈਆਂ ਦਾ ਗਠਨ
Ad Position 24