ਸਕੇਪ ਸਾਹਿਤਕ ਵਲੋਂ ਕਰਵਾਏ ਸਮਾਗਮ ਮੌਕੇ ਨਾਮਵਰ ਕਵੀਆਂ ਤੇ ਸਾਹਿਤਕਾਰਾਂ ਨੇ ਆਪਣੀਆਂ ਰਚਨਾਵਾਂ ਨਾਲ ਬੰਨ੍ਹਿਆ ਰੰਗ
ਫਗਵਾਡ਼ਾ, 1 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਸਾਹਿਤਕ ਸੰਸਥਾ ਸਕੇਪ ਸਾਹਿਤਕ ਵੱਲੋਂ ਮਹੀਨਾਵਾਰ ਸਾਹਿਤਕ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਉੱਘੇ ਸ਼ਾਇਰ ਸੋਹਣ ਸਹਿਜਲ, ਪ੍ਰਸਿੱਧ ਲੇਖਕ ਡਾ.
ਫਗਵਾਡ਼ਾ, 1 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਸਾਹਿਤਕ ਸੰਸਥਾ ਸਕੇਪ ਸਾਹਿਤਕ ਵੱਲੋਂ ਮਹੀਨਾਵਾਰ ਸਾਹਿਤਕ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਉੱਘੇ ਸ਼ਾਇਰ ਸੋਹਣ ਸਹਿਜਲ, ਪ੍ਰਸਿੱਧ ਲੇਖਕ ਡਾ. ਐੱਸ. ਐੱਲ. ਵਿਰਦੀ ਅਤੇ ਸੰਸਥਾ ਦੇ ਪ੍ਰਧਾਨ ਪਰਵਿੰਦਰ ਜੀਤ ਸਿੰਘ ਨੇ ਕੀਤੀ। ਇਸ ਮੌਕੇ ਵੱਖ-ਵੱਖ ਇਲਾਕਿਆਂ ਤੋਂ ਪਹੁੰਚੇ ਕਵੀਆਂ ਅਤੇ ਸਾਹਿਤਕਾਰਾਂ ਨੇ ਆਪਣੀਆਂ ਰਚਨਾਵਾਂ ਪੇਸ਼ ਕਰਦਿਆਂ ਸਾਹਿਤਕ ਮਾਹੌਲ ਨੂੰ ਰੰਗੀਨ ਬਣਾਇਆ। ਸਮਾਗਮ ਵਿੱਚ ਜਸਵਿੰਦਰ ਕੌਰ ਫਗਵਾਡ਼ਾ, ਰਵਿੰਦਰ ਚੋਟ, ਰਵਿੰਦਰ ਸਿੰਘ ਰਾਏ, ਸਤੀਸ਼ ਸਿੰਘ ਨਿਮਾਣਾ, ਅਜੀਤ ਪਾਲ ਸਿੰਘ, ਮਿੱਤਰ ਮਨਜੀਤ, ਸੋਹਣ ਸਹਿਜਲ, ਉਰਮਲਜੀਤ ਸਿੰਘ, ਬਲਵੀਰ ਕੌਰ, ਸੋਹਣ ਸਿੰਘ ਭਿੰਡਰ, ਦਲਜੀਤ ਮਹਿਮੀ ਕਰਤਾਰਪੁਰ, ਲਸ਼ਕਰ ਸਿੰਘ, ਰਾਜ ਸੰਧੂ, ਹਰਜਿੰਦਰ ਸਿੰਘ ਨਿਆਣਾ, ਡਾ. ਐੱਸ. ਐੱਲ. ਵਿਰਦੀ, ਇੰਦਰਜੀਤ ਸਿੰਘ ਆਰਟਿਸਟ, ਸੁਬੇਗ ਸਿੰਘ ਹੰਜਰਾ ਅਤੇ ਡਾ. ਕੁਲਦੀਪ ਚੌਹਾਨ ਸਮੇਤ ਹੋਰ ਸਾਹਿਤਕਾਰਾਂ ਨੇ ਸ਼ਮੂਲੀਅਤ ਕੀਤੀ ਅਤੇ ਆਪਣੀਆਂ ਕਵਿਤਾਵਾਂ ਤੇ ਸਾਹਿਤਕ ਰਚਨਾਵਾਂ ਰਾਹੀਂ ਸਰੋਤਿਆਂ ਨਾਲ ਵਿਚਾਰ ਸਾਂਝੇ ਕੀਤੇ। ਇਸ ਮੌਕੇ ਡਾ. ਐੱਸ. ਐੱਲ. ਵਿਰਦੀ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਮੌਜੂਦਾ ਸਮਾਜਿਕ ਹਾਲਾਤ ਅਤੇ ਪੰਜਾਬ ਵਿੱਚ ਵਧ ਰਹੇ ਨਸ਼ਿਆਂ ਦੇ ਰੁਝਾਨ ਬਾਰੇ ਚਿੰਤਾ ਪ੍ਰਗਟ ਕਰਦਿਆਂ ਅਜਿਹੀਆਂ ਸਮੱਸਿਆਵਾਂ ਪ੍ਰਤੀ ਸਮਾਜ ਨੂੰ ਜਾਗਰੂਕ ਕਰਨ ਵਿੱਚ ਸਾਹਿਤ ਦੀ ਭੂਮਿਕਾ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਾਹਿਤਕਾਰ ਆਪਣੀਆਂ ਲਿਖਤਾਂ ਰਾਹੀਂ ਸਮਾਜ ਨੂੰ ਸਹੀ ਦਿਸ਼ਾ ਦੇਣ ਅਤੇ ਲੋਕਾਂ ਵਿੱਚ ਚੇਤਨਾ ਪੈਦਾ ਕਰਨ ਲਈ ਅਹਿਮ ਯੋਗਦਾਨ ਪਾ ਸਕਦੇ ਹਨ। ਸਮਾਗਮ ਦੌਰਾਨ ਮੰਚ ਸੰਚਾਲਨ ਦੀ ਭੂਮਿਕਾ ਹਰਜਿੰਦਰ ਸਿੰਘ ਨਿਆਣਾ ਨੇ ਬਾਖ਼ੂਬੀ ਨਿਭਾਈ। ਅੰਤ ਵਿੱਚ ਰਵਿੰਦਰ ਚੋਟ ਨੇ ਸਮਾਗਮ ਵਿੱਚ ਸ਼ਾਮਲ ਹੋਏ ਸਮੂਹ ਸਾਹਿਤਕਾਰਾਂ ਅਤੇ ਕਵੀਆਂ ਦਾ ਧੰਨਵਾਦ ਕੀਤਾ। ਸਮਾਗਮ ਨੇ ਸਾਹਿਤਕ ਸਾਂਝ ਨੂੰ ਮਜ਼ਬੂਤ ਕਰਨ ਅਤੇ ਸਮਾਜਿਕ ਸਰੋਕਾਰਾਂ ਪ੍ਰਤੀ ਚੇਤਨਾ ਪੈਦਾ ਕਰਨ ਦਾ ਸੁਨੇਹਾ ਦਿੱਤਾ।