02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਵਲੋਂ ਸਿਵਲ ਹਸਪਤਾਲ ਦੀਆਂ ਸਹੂਲਤਾਂ ਦੀ ਜਾਂਚ ਲਈ ਕੋਰ ਕਮੇਟੀ ਬਣਾਉਣ ਦੀ ਹਦਾਇਤ

ਫਗਵਾਡ਼ਾ, 1 ਨਵੰਬਰ (ਹਰਜੋਤ ਸਿੰਘ ਚਾਨਾ)- ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਜਤਿੰਦਰ ਸਿੰਘ ਸ਼ੈਟੀ ਨੇ ਫਗਵਾਡ਼ਾ ਸਿਵਲ ਹਸਪਤਾਲ ’ਚ ਸਿਹਤ ਸੇਵਾਵਾਂ ਤੇ ਬੁਨਿਆਦੀ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਸੀਨੀਅਰ ਅਧਿਕਾਰੀਆਂ ਦੀ ਕੋਰ ਕਮੇਟੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਮੇਟੀ ਨੂੰ ਹਸਪਤਾਲ ’ਚ ਸਟਾਫ਼ ਦੀ ਘਾਟ ਤੇ ਸਹੂਲਤਾਂ ’ਚ ਕਮੀਆਂ ਬਾਰੇ ਰਿਪੋਰਟ ਪੇਸ਼ ਕਰਨ ਲਈ ਕਿਹਾ।

Ad Position 21
No active advertisement
ਸਿਹਤ ਸੇਵਾਵਾਂ ਤੇ ਬੁਨਿਆਦੀ ਸਹੂਲਤਾਂ ਦਾ ਜਾਇਜ਼ਾ ਲੈਣ ਮੌਕੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਜਤਿੰਦਰ ਸਿੰਘ ਸ਼ੈਟੀ। (ਸੱਜੇ) ਡੀਐਸਪੀ ਪਲਵਿੰਦਰ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਮੈਂਬਰ ਜਤਿੰਦਰ ਸਿੰਘ ਸ਼ੈਟੀ। ਤਸਵੀਰਾਂ : ਚਾਨਾ 02-11-2026
ਫਗਵਾਡ਼ਾ, 1 ਨਵੰਬਰ (ਹਰਜੋਤ ਸਿੰਘ ਚਾਨਾ)- ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਜਤਿੰਦਰ ਸਿੰਘ ਸ਼ੈਟੀ ਨੇ ਫਗਵਾਡ਼ਾ ਸਿਵਲ ਹਸਪਤਾਲ ’ਚ ਸਿਹਤ ਸੇਵਾਵਾਂ ਤੇ ਬੁਨਿਆਦੀ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਸੀਨੀਅਰ ਅਧਿਕਾਰੀਆਂ ਦੀ ਕੋਰ ਕਮੇਟੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਮੇਟੀ ਨੂੰ ਹਸਪਤਾਲ ’ਚ ਸਟਾਫ਼ ਦੀ ਘਾਟ ਤੇ ਸਹੂਲਤਾਂ ’ਚ ਕਮੀਆਂ ਬਾਰੇ ਰਿਪੋਰਟ ਪੇਸ਼ ਕਰਨ ਲਈ ਕਿਹਾ। ਇਸ ਦੇ ਨਾਲ ਹੀ ਉਨ੍ਹਾਂ ਪੁਲੀਸ ਥਾਣਿਆਂ ਤੇ ਚੌਕੀਆਂ ’ਚ ਔਰਤਾਂ ਲਈ ਵੱਖਰੇ ਹਵਾਲਾਤ ਤੇ ਪਖਾਨਿਆਂ ਦਾ ਪ੍ਰਬੰਧ 15 ਦਿਨਾਂ ਦੇ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਫਗਵਾਡ਼ਾ ਦੇ ਦੌਰੇ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ, ਨਗਰ ਨਿਗਮ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਜਨਤਕ ਸੇਵਾਵਾਂ ਦੀ ਸਪੁਰਦਗੀ ’ਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਵੱਖ-ਵੱਖ ਵਿਭਾਗਾਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਪੁਲਿਸ ਵਿਭਾਗ ਨੂੰ ਹੁਕਮ ਦਿੰਦਿਆਂ ਕਿਹਾ ਕਿ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੁਲੀਸ ਥਾਣਿਆਂ ਤੇ ਚੌਕੀਆਂ ’ਚ ਔਰਤਾਂ ਲਈ ਵੱਖਰੇ ਹਵਾਲਾਤ ਤੇ ਪਖਾਨਿਆਂ ਦੀ ਵਿਵਸਥਾ ਹੋਣੀ ਚਾਹੀਦੀ ਹੈ। ਉਨ੍ਹਾਂ ਡੀਐੱਸਪੀ ਫਗਵਾਡ਼ਾ ਪਲਵਿੰਦਰ ਸਿੰਘ ਨੂੰ ਇਹ ਮਾਮਲਾ ਤੁਰੰਤ ਪੁਲਿਸ ਹੈੱਡਕੁਆਰਟਰ ਕੋਲ ਉਠਾਉਣ ਤੇ ਨਿਰਧਾਰਤ ਸਮੇਂ ਵਿਚ ਲੋਡ਼ੀਂਦੇ ਪ੍ਰਬੰਧ ਕਰਨ ਲਈ ਕਿਹਾ। ਇਸ ਤੋਂ ਇਲਾਵਾ ਪੁਲਿਸ ਥਾਣਿਆਂ ਤੇ ਟਰੈਫ਼ਿਕ ਵਿੰਗ ’ਚ ਮੁਲਾਜ਼ਮਾਂ ਦੀ ਘਾਟ ਸਬੰਧੀ ਵਿਸਤ੍ਰਿਤ ਰਿਪੋਰਟ ਵੀ ਮੰਗੀ ਗਈ, ਤਾਂ ਜੋ ਇਸ ਬਾਰੇ ਉੱਚ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਜਾ ਸਕੇ। ਇਸ ਮੌਕੇ ਲਗਾਏ ਗਏ ਖੁੱਲ੍ਹੇ ਸ਼ਿਕਾਇਤ ਨਿਵਾਰਨ ਕੈਂਪ ਦੌਰਾਨ ਉਨ੍ਹਾਂ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਲੋਕਾਂ ਦੀਆਂ ਸ਼ਿਕਾਇਤਾਂ ਖ਼ੁਦ ਸੁਣੀਆਂ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਇਨ੍ਹਾਂ ਦਾ ਨਿਪਟਾਰਾ ਇੱਕ ਹਫ਼ਤੇ ਦੇ ਅੰਦਰ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਰਕਾਰੀ ਸੇਵਾਵਾਂ ਹਾਸਲ ਕਰਨ ’ਚ ਬੇਲੋਡ਼ੀ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ ਤੇ ਸ਼ਿਕਾਇਤਾਂ ਦੇ ਹੱਲ ਵਿਚ ਦੇਰੀ ਤੋਂ ਗੁਰੇਜ਼ ਕੀਤਾ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਣਦੀਪ ਸਿੰਘ ਹੀਰ ਨੇ ਕਮਿਸ਼ਨ ਦੇ ਮੈਂਬਰ ਦਾ ਸਵਾਗਤ ਕੀਤਾ ਅਤੇ ਮੀਟਿੰਗ ਦੌਰਾਨ ਜਾਰੀ ਨਿਰਦੇਸ਼ਾਂ ਨੂੰ ਲਾਗੂ ਕਰਨ ਦਾ ਭਰੋਸਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਰੀਜੈਂਸੀ ਟਾਊਨ ਤੋਂ ਲੋਹੇ ਦੀਆਂ ਪਲੇਟਾਂ ਚੋਰੀ ਅਗਲੀ ਖ਼ਬਰ ਦਰਗਾਹ ਪੀਰ ਟਾਹਲੀ ਵਿਖੇ 690 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ, 52 ਮਰੀਜ਼ ਆਪਰੇਸ਼ਨ ਲਈ ਚੁਣੇ
Ad Position 24