01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਜਸਪ੍ਰੀਤ ਸਿੰਘ ਗੁਰਾਇਆ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਰਾਜੂ ਦਾ ਸਨਮਾਨ

ਨਡਾਲਾ, 1 ਨਵੰਬਰ (ਰਘਬਿੰਦਰ ਸਿੰਘ)-ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਯੂਥ ਵਿੰਗ ਜਸਪ੍ਰੀਤ ਸਿੰਘ ਗੁਰਾਇਆ ਨੇ ਅੱਜ ਜ਼ਿਲ੍ਹਾ ਕਪੂਰਥਲਾ ਦੇ ਨਵੇਂ ਨਿਯੁਕਤ ਪ੍ਰਧਾਨ ਦਲਜੀਤ ਸਿੰਘ ਰਾਜੂ ਦਾ ਸਿਰੋਪਾਓ ਦੇ ਕੇ ਸਨਮਾਨ ਤੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਜਸਪ੍ਰੀਤ ਸਿੰਘ ਗੁਰਾਇਆ ਨੇ ਦਲਜੀਤ ਸਿੰਘ ਰਾਜੂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੰਦਿਆਂ ਸ਼ੁੁੱਭਕਾਮਨਾਵਾਂ ਦਿੱਤੀਆਂ।

Ad Position 21
No active advertisement
ਅਜੀਤ ਡੈਸਕ 02-11-2026
ਨਡਾਲਾ, 1 ਨਵੰਬਰ (ਰਘਬਿੰਦਰ ਸਿੰਘ)-ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਯੂਥ ਵਿੰਗ ਜਸਪ੍ਰੀਤ ਸਿੰਘ ਗੁਰਾਇਆ ਨੇ ਅੱਜ ਜ਼ਿਲ੍ਹਾ ਕਪੂਰਥਲਾ ਦੇ ਨਵੇਂ ਨਿਯੁਕਤ ਪ੍ਰਧਾਨ ਦਲਜੀਤ ਸਿੰਘ ਰਾਜੂ ਦਾ ਸਿਰੋਪਾਓ ਦੇ ਕੇ ਸਨਮਾਨ ਤੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਜਸਪ੍ਰੀਤ ਸਿੰਘ ਗੁਰਾਇਆ ਨੇ ਦਲਜੀਤ ਸਿੰਘ ਰਾਜੂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੰਦਿਆਂ ਸ਼ੁੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਤੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਸਾਰੇ ਆਗੂਆਂ ਤੇ ਵਰਕਰਾਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਇਸ ਸਬੰਧੀ ਮੌਕੇ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਵੀ ਕੀਤਾ ਗਿਆ। ਇਸ ਮੌਕੇ ਜ਼ਿਲ੍ਹੇ ਦੇ ਸਾਬਕਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਰਬਜੀਤ ਸਿੰਘ ਲੁਬਾਣਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਤੋਂ ਇਲਾਵਾ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਦੀਪਕ ਕਪਤਾਨ, ਐਡਵੋਕੇਟ ਰਾਕੇਸ਼ ਕੁਮਾਰ, ਜੱਸ ਨਡਾਲਾ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਵੀ ਮੌਜੂਦ ਸਨ। ਅੰਤ ’ਚ ਜਸਪ੍ਰੀਤ ਸਿੰਘ ਗੁਰਾਇਆ ਨੇ ਨਵੇਂ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਰਾਜੂ ਨੂੰ ਦਿਲੋਂ ਵਧਾਈਆਂ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦਿਆਂ ਪਾਰਟੀ ਦੀ ਮਜ਼ਬੂਤੀ ਲਈ ਅਹਿਮ ਯੋਗਦਾਨ ਪਾਉਣਗੇ।
Ad Position 22
No active advertisement
ਪਿਛਲੀ ਖ਼ਬਰ ਵਿਅਕਤੀ ਦੀ ਕੁੱਟਮਾਰ ਕਰਨ ਸੰਬੰਧੀ 2 ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਰੀਜੈਂਸੀ ਟਾਊਨ ਤੋਂ ਲੋਹੇ ਦੀਆਂ ਪਲੇਟਾਂ ਚੋਰੀ
Ad Position 24