03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਵਲੋਂ ਕੇ.ਸੀ.ਸੀ. ਨੀਤੀ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਡੀ.ਆਰ. ਦਫ਼ਤਰ ਮੂਹਰੇ ਧਰਨਾ

ਕਪੂਰਥਲਾ, 2 ਨਵੰਬਰ (ਅਮਰਜੀਤ ਕੋਮਲ)-ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ’ਤੇ ਮੋਰਚੇ ਨਾਲ ਸਬੰਧਿਤ ਵੱਖ-ਵੱਖ ਜਥੇਬੰਦੀਆਂ ਨੇ ਪੰਜਾਬ ਕਿਸਾਨ ਕਰੈਡਿਟ ਕਾਰਡ (ਕੇ. ਸੀ.

Ad Position 21
No active advertisement
ਅਜੀਤ ਡੈਸਕ 03-11-2026
ਕਪੂਰਥਲਾ, 2 ਨਵੰਬਰ (ਅਮਰਜੀਤ ਕੋਮਲ)-ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ’ਤੇ ਮੋਰਚੇ ਨਾਲ ਸਬੰਧਿਤ ਵੱਖ-ਵੱਖ ਜਥੇਬੰਦੀਆਂ ਨੇ ਪੰਜਾਬ ਕਿਸਾਨ ਕਰੈਡਿਟ ਕਾਰਡ (ਕੇ.ਸੀ.ਸੀ.) ਨੀਤੀ 2026 ਵਾਪਸ ਲੈਣ ਦੀ ਮੰਗ ਨੂੰ ਲੈ ਕੇ ਡਿਪਟੀ ਰਜਿਸਟਰਾਰ (ਡੀ.ਆਰ.) ਸਹਿਕਾਰੀ ਸਭਾਵਾਂ ਕਪੂਰਥਲਾ ਦੇ ਦਫ਼ਤਰ ਮੂਹਰੇ ਧਰਨਾ ਦਿੱਤਾ। ਰੋਹ ’ਚ ਆਏ ਕਿਸਾਨਾਂ ਨੇ ਪੰਜਾਬ ਸਰਕਾਰ ਤੇ ਸਹਿਕਾਰਤਾ ਵਿਭਾਗ ਵਿਰੁੱਧ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਮੋਰਚੇ ਦੇ ਜ਼ਿਲ੍ਹਾ ਕਨਵੀਨਰ ਐਡਵੋਕੇਟ ਰਜਿੰਦਰ ਸਿੰਘ ਰਾਣਾ, ਕਿਸਾਨ ਆਗੂ ਰਸ਼ਪਾਲ ਸਿੰਘ, ਬਲਵਿੰਦਰ ਸਿੰਘ ਭੁੱਲਰ, ਹਰਜਿੰਦਰ ਸਿੰਘ ਰਾਣਾ ਸੈਦੋਵਾਲ, ਤਰਸੇਮ ਸਿੰਘ ਬੰਨੇਮਲ, ਬਲਵਿੰਦਰ ਸਿੰਘ ਬਾਜਵਾ, ਧਰਮਿੰਦਰ ਸਿੰਘ, ਰਘਬੀਰ ਸਿੰਘ ਮਹਿਰਵਾਲਾ, ਦੀ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ, ਸਹਿਕਾਰੀ ਸਭਾਵਾਂ ਯੂਨੀਅਨ ਦੇ ਪ੍ਰਧਾਨ ਹਰਪ੍ਰੀਤ ਸਿੰਘ ਤੇ ਨਿਰਮਲਜੀਤ ਸਿੰਘ ਤਲਵੰਡੀ ਚੌਧਰੀਆਂ ਤੇ ਹੋਰ ਆਗੂਆਂ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਨਵੀਂ ਕੇ.ਸੀ.ਸੀ. ਦੀ ਨੀਤੀ ਸਹਿਕਾਰਤਾ ਦੇ ਮੂਲ ਭਾਵਨਾ ਦੇ ਖ਼ਿਲਾਫ਼ ਹੈ ਤੇ ਇਸ ਦੇ ਲਾਗੂ ਹੋਣ ਨਾਲ ਪਹਿਲਾਂ ਹੀ ਸੰਕਟ ’ਚੋਂ ਗੁਜ਼ਰ ਰਹੀ ਕਿਸਾਨੀ ਲਈ ਨਵੀਆਂ ਮੁਸ਼ਕਲਾਂ ਖਡ਼ੀਆਂ ਹੋਣਗੀਆਂ। ਇਸ ਲਈ ਇਸ ਲਈ ਕਿਸਾਨਾਂ ਤੇ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਦੀ ਇਸ ਹੱਕੀ ਮੰਗ ਨੂੰ ਪ੍ਰਵਾਨ ਕਰਦੇ ਹੋਏ ਇਸ ਨੀਤੀ ਨੂੰ ਬਿਨਾਂ ਦੇਰੀ ਵਾਪਸ ਲਿਆ ਜਾਵੇ। ਕਿਸਾਨ ਆਗੂਆਂ ਨੇ ਕਿਹਾ ਕਿ ਇਸ ਨੀਤੀ ਮੁਤਾਬਿਕ ਜੇ ਸਹਿਕਾਰੀ ਸਭਾ ਨਾਲ ਸਬੰਧਿਤ ਕਿਸਾਨ ਦਾ ਹੱਦ ਕਰਜ਼ਾ 2 ਲੱਖ ਰੁਪਏ ਤੋਂ ਵੱਧ ਹੋਵੇਗਾ ਤਾਂ ਉਸਨੂੰ ਆਪਣੀ ਜ਼ਮੀਨ ਬੈਂਕ ਕੋਲੋਂ ਗਹਿਣੇ ਰੱਖਣੀ ਪਵੇਗੀ। ਇਸੇ ਤਰ੍ਹਾਂ ਜੇ ਕਿਸਾਨ ਸਹਿਕਾਰੀ ਸਭਾ ਤੋਂ ਇਲਾਵਾ ਕਿਸੇ ਹੋਰ ਬੈਂਕ ਤੋਂ ਫ਼ਸਲੀ ਕਰਜ਼ਾ ਲੈਂਦਾ ਹੈ ਤਾਂ ਉਸ ਕਿਸਾਨ ਨੂੰ 4 ਪ੍ਰਤੀਸ਼ਤ ਵਿਆਹ ਦੀ ਥਾਂ 11 ਪ੍ਰਤੀਸ਼ਤ ਵਿਆਜ ਸਬੰਧਿਤ ਬੈਂਕ ਨੂੰ ਦੇਣਾ ਪਵੇਗਾ। ਧਰਨੇ ਤੋਂ ਬਾਅਦ ਕਿਸਾਨਾਂ ਨੇ ਸੰਯੁਕਤ ਕਿਸਾਨ ਮੋਰਚੇ ਵਲੋਂ ਪੰਜਾਬ ਦੇ ਮੁੱਖ ਮੰਤਰੀ ਤੇ ਸਹਿਕਾਰਤਾ ਮੰਤਰੀ ਦੇ ਨਾਂਅ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਡਾ. ਜਗਜੀਤ ਸਿੰਘ ਨੂੰ ਮੰਗ ਪੱਤਰ ਦਿੱਤਾ ਜਿਸ ਨਵੀਂ ਕੇ.ਸੀ.ਸੀ . ਨੀਤੀ ਨੂੰ ਵਾਪਸ ਲੈਣ ’ਤੇ ਜ਼ੋਰ ਦਿੱਤਾ ਗਿਆ। ਇਸ ਮੌਕੇ ਕਿਸਾਨ ਆਗੂ ਲੁਭਾਇਆ ਸਿੰਘ ਕਾਲਾ ਸੰਘਿਆਂ, ਕੁਲਵਿੰਦਰ ਸਿੰਘ ਭੰਡਾਲ, ਮਨਜਿੰਦਰ ਕਮਲ, ਚੰਨ ਮੋਮੀ, ਜਥੇਦਾਰ ਪਲਵਿੰਦਰ ਸਿੰਘ ਕਾਲਾ ਸੰਘਿਆਂ, ਹਰਬੰਸ ਸਿੰਘ, ਨਿਰਮਲ ਸਿੰਘ ਸ਼ੇਰਪੁਰ ਸੱਧਾ, ਅਮਰਜੀਤ ਸਿੰਘ ਜਵਾਲਾਪੁਰ, ਸੁਰਜੀਤ ਸਿੰਘ ਠੱਟਾ, ਮਹਿੰਗਾ ਸਿੰਘ , ਮਾਸਟਰ ਕੇਵਲ ਸਿੰਘ ਪੱਡਾ, ਸ਼ਮਸ਼ੇਰ ਸਿੰਘ ਰੱਤਡ਼ਾ, ਕਰਮਜੀਤ ਸਿੰਘ ਨੂਰਪੁਰ ਜੱਟਾਂ, ਤੇਜਵਿੰਦਰ ਸਿੰਘ ਬੂਲਪੁਰ, ਸ਼ੀਤਲ ਸਿੰਘ ਸੰਗੋਜਲਾ, ਤੀਰਥ ਸਿੰਘ ਮੰਡ ਸੰਗੋਜਲਾ, ਮਲਕੀਤ ਸਿੰਘ ਧਾਲੀਵਾਲ, ਨਿਰਮਲ ਸਿੰਘ ਬਾਜਾ, ਸਰਵਣ ਸਿੰਘ ਸੰਘਾ, ਬਖ਼ਸ਼ੀਸ਼ ਸਿੰਘ ਲੱਖਣ ਕਲਾਂ, ਅੰਮ੍ਰਿਤਪਾਲ ਸਿੰਘ ਸੁਰਖਪੁਰ, ਪ੍ਰਿੰਸ ਸਾਹਨੀ ਫਗਵਾਡ਼ਾ, ਗੁਰਕੰਵਲ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭੁਲੱਥ ਸ਼ਹਿਰ ’ਚ ਨਗਰ ਪੰਚਾਇਤ ਪਾਰਕ ਵਿਖੇ ਹੀ ਹੋਵੇਗੀ ਪਟਾਕਿਆਂ ਦੀ ਵਿੱਕਰੀ ਅਗਲੀ ਖ਼ਬਰ ਬਲਿੰਕਿਟ ਸਟੋਰ ਤੋਂ ਚੋਰੀ ਕਰਨ ਆਏ 2 ਨੌਜਵਾਨ ਕਾਬੂ
Ad Position 24