04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸਮਾਰਟ ਸਿਟੀ ਸੁਲਤਾਨਪੁਰ ਲੋਧੀ ’ਚ 3.67 ਕਰੋਡ਼ ਦੀ ਲਾਗਤ ਨਾਲ ਬਣੇਗੀ ਅਤਿ ਆਧੁਨਿਕ ਲਾਇਬ੍ਰੇਰੀ-ਅਕਾਸ਼ ਬਾਂਸਲ

ਕਪੂਰਥਲਾ, 2 ਨਵੰਬਰ (ਅਮਰਜੀਤ ਕੋਮਲ)-ਨੌਜਵਾਨ ’ਚ ਪਡ਼੍ਹਣ ਦੀ ਰੁਚੀ ਤੇ ਉਨ੍ਹਾਂ ਦੇ ਗਿਆਨ ’ਚ ਵਾਧਾ ਕਰਨ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੇ ਫ਼ਲਸਫੇ ਦਾ ਪ੍ਰਚਾਰ ਕਰਨ ਲਈ ਸਮਾਰਟ ਸਿਟੀ ਸੁਲਤਾਨਪੁਰ ਲੋਧੀ ’ਚ 3. 67 ਕਰੋਡ਼ ਰੁਪਏ ਦੀ ਲਾਗਤ ਨਾਲ ਅਤਿ ਆਧੁਨਿਕ ਲਾਇਬ੍ਰੇਰੀ ਦੀ ਉਸਾਰੀ ਨੂੰ ਪ੍ਰਸ਼ਾਸ਼ਕੀ ਪ੍ਰਵਾਨਗੀ ਦੇ ਦਿੱਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 03-11-2026
ਕਪੂਰਥਲਾ, 2 ਨਵੰਬਰ (ਅਮਰਜੀਤ ਕੋਮਲ)-ਨੌਜਵਾਨ ’ਚ ਪਡ਼੍ਹਣ ਦੀ ਰੁਚੀ ਤੇ ਉਨ੍ਹਾਂ ਦੇ ਗਿਆਨ ’ਚ ਵਾਧਾ ਕਰਨ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੇ ਫ਼ਲਸਫੇ ਦਾ ਪ੍ਰਚਾਰ ਕਰਨ ਲਈ ਸਮਾਰਟ ਸਿਟੀ ਸੁਲਤਾਨਪੁਰ ਲੋਧੀ ’ਚ 3.67 ਕਰੋਡ਼ ਰੁਪਏ ਦੀ ਲਾਗਤ ਨਾਲ ਅਤਿ ਆਧੁਨਿਕ ਲਾਇਬ੍ਰੇਰੀ ਦੀ ਉਸਾਰੀ ਨੂੰ ਪ੍ਰਸ਼ਾਸ਼ਕੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਲਾਇਬ੍ਰੇਰੀ ਦੇ ਇਸ ਪ੍ਰੋਜੈਕਟ ਦਾ ਕੰਮ 6 ਮਹੀਨਿਆਂ ’ਚ ਮੁਕੰਮਲ ਕਰ ਲਿਆ ਜਾਵੇਗਾ। ਇਹ ਜਾਣਕਾਰੀ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਮ ਸੀ.ਈ.ਓ. ਸੁਲਤਾਨਪੁਰ ਲੋਧੀ ਸਮਾਰਟ ਸਿਟੀ ਨੇ ਸਮਾਰਟ ਸਿਟੀ ਦੇ ਕਾਰਜਕਾਰੀ ਕਮੇਟੀ ਦੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਪ੍ਰਸਤਾਵਿਤ ਲਾਇਬ੍ਰੇਰੀ ਨੂੰ ਸਿੱਖਿਆ, ਗਿਆਨ ਤੇ ਬੋਧਿਕ ਵਿਕਾਸ ਦੇ ਇਕ ਸਮਰਪਿਤ ਕੇਂਦਰ ਵਜੋਂ ਵਿਕਸਿਤ ਕਰਨ ਦੀ ਯੋਜਨਾ ਹੈ। ਇਸ ਲਾਇਬ੍ਰੇਰੀ ’ਚ ਵਿਦਿਆਰਥੀਆਂ ਨੂੰ ਪਡ਼੍ਹਾਈ, ਖੋਜ ਅਤੇ ਮੁਕਾਬਲਿਆਂ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਅਨੁਕੂਲ ਮਾਹੌਲ ਮੁਹੱਈਆ ਕਰਵਾਇਆ ਜਾਵੇਗਾ। ਅਕਾਸ਼ ਬਾਂਸਲ ਨੇ ਦੱਸਿਆ ਕਿ ਦੋ ਮੰਜ਼ਿਲਾਂ ਇਮਾਰਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲਡ਼ਕੇ) ਸੁਲਤਾਨਪੁਰ ਲੋਧੀ ਦੇ ਕੰਪਲੈਕਸ ਵਿਚ ਬਣਾਈ ਜਾਵੇਗੀ। ਇਸ ਪ੍ਰੋਜੈਕਟ ਦੇ ਆਰਕੀਟੈਕਚਰਲ ਨਕਸ਼ੇ ਪੰਜਾਬ ਦੇ ਆਰਕੀਟੈਕਚਰ ਵਿਭਾਗ ਦੇ ਸੀਨੀਅਰ ਆਰਕੀਟੈਕਚਰ ਵਲੋਂ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ. ਡੀ.), ਬਿਲਡਿੰਗ ਐਂਡ ਰੋਡ (ਬੀ.ਐਂਡ ਆਰ.) ਨਾਲ ਸਲਾਹ ਮਸ਼ਵਰਾ ਕਰਕੇ ਤਿਆਰ ਕੀਤੇ ਗਏ ਹਨ ਤਾਂ ਜੋ ਇਸ ਇਮਾਰਤ ਨੂੰ ਆਧੁਨਿਕ ਤੇ ਖ਼ੂਬਸੂਰਤ ਰੂਪ ਦਿੱਤਾ ਜਾ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਲਾਇਬ੍ਰੇਰੀ ਸੁਲਤਾਨਪੁਰ ਲੋਧੀ ਦੇ ਆਸ ਪਾਸ ਦੇ ਇਲਾਕਿਆਂ ਦੇ ਇਕ ਮਹੱਤਵਪੂਰਨ ਵਿੱਦਿਅਕ ਸਰੋਤ ਸਾਬਤ ਹੋਵੇਗੀ ਤੇ ਉਨ੍ਹਾਂ ਨੂੰ ਅਕਾਦਮਿਕ ਵਿਕਾਸ ਤੇ ਸਵੈ ਅਧਿਐਨ ਦੇ ਬਿਹਤਰ ਮੌਕੇ ਪ੍ਰਦਾਨ ਕਰੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਰਟ ਸਿਟੀ ਸੁਲਤਾਨਪੁਰ ਲੋਧੀ ’ਚ 2200 ਸਟਰੀਟ ਲਾਈਟਾਂ ਲਗਾਉਣ ਦੇ ਕੰਮ ਦੀ ਨਿਗਰਾਨੀ ਲਈ ਇਕ ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ ਗਿਆ ਹੈ, ਇਹ ਕਮੇਟੀ ਪ੍ਰੋਜੈਕਟ ਦੀ ਪ੍ਰਗਤੀ ’ਤੇ ਸਖ਼ਤ ਨਜ਼ਰ ਰੱਖੇਗੀ ਤੇ ਸਬੰਧਿਤ ਵਿਭਾਗਾਂ ’ਚ ਪ੍ਰਭਾਵਸ਼ਾਲੀ ਤਾਲਮੇਲ ਯਕੀਨੀ ਬਣਾਵੇਗੀ ਤਾਂ ਜੋ ਇਸ ਕਾਰਜ ਨੂੰ ਵੀ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸੰਬੰਧੀ ਪ੍ਰਬੰਧਕਾਂ ਨੇ ਕੀਤੀ ਧਾਰਮਿਕ ਜਥੇਬੰਦੀਆਂ ਨਾਲ ਮੀਟਿ... ਅਗਲੀ ਖ਼ਬਰ ਭੁਲੱਥ ਸ਼ਹਿਰ ’ਚ ਨਗਰ ਪੰਚਾਇਤ ਪਾਰਕ ਵਿਖੇ ਹੀ ਹੋਵੇਗੀ ਪਟਾਕਿਆਂ ਦੀ ਵਿੱਕਰੀ
Ad Position 24