03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਜ਼ਿਲ੍ਹੇ ਦੀਆਂ ਮੁੱਖ ਮੰਡੀਆਂ ’ਚ ਝੋਨੇ ਬੰਦ ਕੀਤੀ ਗਈ ਖ਼ਰੀਦ ਮੁਡ਼ ਚਾਲੂ ਕੀਤੀ ਜਾਵੇ-ਕਿਸਾਨ ਆਗੂ

ਕਪੂਰਥਲਾ, 2 ਨਵੰਬਰ (ਅਮਰਜੀਤ ਕੋਮਲ)-ਪੰਜਾਬ ਸਰਕਾਰ ਵਲੋਂ ਜ਼ਿਲ੍ਹੇ ਦੀਆਂ ਮੁੱਖ ਮੰਡੀਆਂ ’ਚੋਂ ਝੋਨੇ ਦੀ ਖ਼ਰੀਦ ਬੰਦ ਕੀਤੇ ਜਾਣ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਿਤ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਨੂੰ ਮੰਗ ਪੱਤਰ ਦੇ ਮੰਗ ਕੀਤੀ ਕਿ ਜਿਹਡ਼ੀਆਂ ਮੰਡੀਆਂ ’ਚ ਅਜੇ ਵੀ ਝੋਨੇ ਦੀ ਆਮਦ ਹੋ ਰਹੀ ਹੈ ਉਨ੍ਹਾਂ ਮੰਡੀਆਂ ਵਿਚ ਤੁਰੰਤ ਖ਼ਰੀਦ ਸ਼ੁਰੂ ਕੀਤੀ ਜਾਵੇ ਤਾਂ ਜੋ ਕਿਸਾਨ ਆਪਣਾ ਝੋਨਾ ਵੇਚ ਸਕਣ। ਮੰਗ ਪੱਤਰ ਦੇਣ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਕਨਵੀਨਰ ਐਡਵੋਕੇਟ ਰਜਿੰਦਰ ਸਿੰਘ ਰਾਣਾ, ਕਿਸਾਨ ਆਗੂ ਰਸ਼ਪਾਲ ਸਿੰਘ, ਬਲਵਿੰਦਰ ਸਿੰਘ ਬਾਜਵਾ, ਬਲਵਿੰਦਰ ਸਿੰਘ ਭੁੱਲਰ, ਤਰਸੇਮ ਸਿੰਘ ਬੰਨੇਮਲ, ਧਰਮਿੰਦਰ ਸਿੰਘ, ਸੁੱਚਾ ਸਿੰਘ, ਕੁਲਵਿੰਦਰ ਸਿੰਘ ਭੰਡਾਲ, ਚੰਦ ਮੋਮੀ, ਲੁਭਾਇਆ ਸਿੰਘ ਕਾਲਾ ਸੰਘਿਆਂ, ਸੀਤਲ ਸਿੰਘ ਤੇ ਕੇਵਲ ਸਿੰਘ ਪੱਡਾ ਨੇ ਡਿਪਟੀ ਕਮਿਸ਼ਨਰ ਤੋਂ ਮੰਗ ਕੀਤੀ ਕਿ ਵੱਧ ਨਮੀ ਦੇ ਨਾਂਅ ’ਤੇ ਕਿਸਾਨਾਂ ਵਲੋਂ ਘੱਟ ਰੇਟ ’ਤੇ ਖ਼ਰੀਦੇ ਗਏ ਝੋਨੇ ਦੀ ਵੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਤੇ ਜਿਹਡ਼ੀਆਂ ਮੰਡੀਆਂ ’ਚ ਕਿਸਾਨਾਂ ਕੋਲੋਂ ਸਰਕਾਰ ਵਲੋਂ ਐਲਾਨੇ ਗਏ ਘੱਟੋ ਘੱਟ ਸਮਰਥਨ ਮੁੱਲ ਤੋਂ ਘੱਟ ਮੁੱਲ ’ਤੇ ਝੋਨਾ ਖ਼ਰੀਦਿਆ ਗਿਆ ਹੈ, ਉਨ੍ਹਾਂ ਕਿਸਾਨਾਂ ਨੂੰ 300 ਰੁਪਏ ਪ੍ਰਤੀ ਕੁਇੰਟਲ ਬੋਨਸ ਦਿੱਤਾ ਜਾਵੇ।

Ad Position 21
No active advertisement
ਅਜੀਤ ਡੈਸਕ 03-11-2026
ਕਪੂਰਥਲਾ, 2 ਨਵੰਬਰ (ਅਮਰਜੀਤ ਕੋਮਲ)-ਪੰਜਾਬ ਸਰਕਾਰ ਵਲੋਂ ਜ਼ਿਲ੍ਹੇ ਦੀਆਂ ਮੁੱਖ ਮੰਡੀਆਂ ’ਚੋਂ ਝੋਨੇ ਦੀ ਖ਼ਰੀਦ ਬੰਦ ਕੀਤੇ ਜਾਣ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਿਤ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਨੂੰ ਮੰਗ ਪੱਤਰ ਦੇ ਮੰਗ ਕੀਤੀ ਕਿ ਜਿਹਡ਼ੀਆਂ ਮੰਡੀਆਂ ’ਚ ਅਜੇ ਵੀ ਝੋਨੇ ਦੀ ਆਮਦ ਹੋ ਰਹੀ ਹੈ ਉਨ੍ਹਾਂ ਮੰਡੀਆਂ ਵਿਚ ਤੁਰੰਤ ਖ਼ਰੀਦ ਸ਼ੁਰੂ ਕੀਤੀ ਜਾਵੇ ਤਾਂ ਜੋ ਕਿਸਾਨ ਆਪਣਾ ਝੋਨਾ ਵੇਚ ਸਕਣ। ਮੰਗ ਪੱਤਰ ਦੇਣ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਕਨਵੀਨਰ ਐਡਵੋਕੇਟ ਰਜਿੰਦਰ ਸਿੰਘ ਰਾਣਾ, ਕਿਸਾਨ ਆਗੂ ਰਸ਼ਪਾਲ ਸਿੰਘ, ਬਲਵਿੰਦਰ ਸਿੰਘ ਬਾਜਵਾ, ਬਲਵਿੰਦਰ ਸਿੰਘ ਭੁੱਲਰ, ਤਰਸੇਮ ਸਿੰਘ ਬੰਨੇਮਲ, ਧਰਮਿੰਦਰ ਸਿੰਘ, ਸੁੱਚਾ ਸਿੰਘ, ਕੁਲਵਿੰਦਰ ਸਿੰਘ ਭੰਡਾਲ, ਚੰਦ ਮੋਮੀ, ਲੁਭਾਇਆ ਸਿੰਘ ਕਾਲਾ ਸੰਘਿਆਂ, ਸੀਤਲ ਸਿੰਘ ਤੇ ਕੇਵਲ ਸਿੰਘ ਪੱਡਾ ਨੇ ਡਿਪਟੀ ਕਮਿਸ਼ਨਰ ਤੋਂ ਮੰਗ ਕੀਤੀ ਕਿ ਵੱਧ ਨਮੀ ਦੇ ਨਾਂਅ ’ਤੇ ਕਿਸਾਨਾਂ ਵਲੋਂ ਘੱਟ ਰੇਟ ’ਤੇ ਖ਼ਰੀਦੇ ਗਏ ਝੋਨੇ ਦੀ ਵੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਤੇ ਜਿਹਡ਼ੀਆਂ ਮੰਡੀਆਂ ’ਚ ਕਿਸਾਨਾਂ ਕੋਲੋਂ ਸਰਕਾਰ ਵਲੋਂ ਐਲਾਨੇ ਗਏ ਘੱਟੋ ਘੱਟ ਸਮਰਥਨ ਮੁੱਲ ਤੋਂ ਘੱਟ ਮੁੱਲ ’ਤੇ ਝੋਨਾ ਖ਼ਰੀਦਿਆ ਗਿਆ ਹੈ, ਉਨ੍ਹਾਂ ਕਿਸਾਨਾਂ ਨੂੰ 300 ਰੁਪਏ ਪ੍ਰਤੀ ਕੁਇੰਟਲ ਬੋਨਸ ਦਿੱਤਾ ਜਾਵੇ। ਕਿਸਾਨ ਆਗੂਆਂ ਨੇ ਪਰਾਲੀ ਸਾਡ਼ਣ ਦੇ ਮਾਮਲੇ ਵਿਚ ਕਿਸਾਨਾਂ ’ਤੇ ਪ੍ਰਸ਼ਾਸਨ ਵਲੋਂ ਦਰਜ ਕੀਤੇ ਜਾ ਰਹੇ ਕੇਸਾਂ ਦਾ ਮਾਮਲਾ ਵੀ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਤੇ ਮੰਗ ਕੀਤੀ ਕਿ ਕਿਸਾਨਾਂ ’ਤੇ ਕੇਸ ਦਰਜ ਕਰਨੇ ਬੰਦ ਕੀਤੇ ਜਾਣ ਤੇ ਜਿਹਡ਼ੇ ਕਿਸਾਨਾਂ ’ਤੇ ਕੇਸ ਦਰਜ ਕੀਤਾ ਗਿਆ ਹੈ, ਉਸਨੂੰ ਤੁਰੰਤ ਰੱਦ ਕੀਤਾ ਜਾਵੇ। ਕਿਸਾਨ ਆਗੂਆਂ ਨੇ ਕਿਹਾ ਕਿ ਗਊਸ਼ਾਲਾ ਦੇ ਗੋਹੇ ਕਾਰਨ ਅਕਸਰ ਇਸ ਖੇਤਰ ਦਾ ਸੀਵਰੇਜ ਬੰਦ ਰਹਿੰਦਾ ਹੈ ਜਿਸ ਕਾਰਨ ਸ਼ਹਿਰ ਵਾਸੀਆਂ ਨੂੰ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ ਤੇ ਯੋਗ ਕਾਰਵਾਈ ਦਾ ਭਰੋਸਾ ਦਿਵਾਇਆ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਕੀਰਤਨ ਸਮਾਗਮ 13 ਨੂੰ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸੰਬੰਧੀ ਪ੍ਰਬੰਧਕਾਂ ਨੇ ਕੀਤੀ ਧਾਰਮਿਕ ਜਥੇਬੰਦੀਆਂ ਨਾਲ ਮੀਟਿ...
Ad Position 24