ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਕੀਰਤਨ ਸਮਾਗਮ 13 ਨੂੰ
ਨਡਾਲਾ, 2 ਨਵੰਬਰ (ਰਘਬਿੰਦਰ ਸਿੰਘ)-ਸ੍ਰੀਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਗੁਰੂ ਨਾਨਕ ਮਿਸ਼ਨ ਸੇਵਕ ਸਭਾ ਨਡਾਲਾ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 13 ਨਵੰਬਰ ਨੂੰ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਮਹਾਨ ਕੀਰਤਨ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਸਭਾ ਦੇ ਆਗੂਆਂ ਨੇ ਦੱਸਿਆ ਕਿ ਸਮਾਗਮ ਵਾਲੇ ਦਿਨ ਸਵੇਰੇ 11 ਵਜੇ ਅੰਮ੍ਰਿਤ ਸੰਚਾਰ ਹੋਵੇਗਾ।
ਨਡਾਲਾ, 2 ਨਵੰਬਰ (ਰਘਬਿੰਦਰ ਸਿੰਘ)-ਸ੍ਰੀਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਗੁਰੂ ਨਾਨਕ ਮਿਸ਼ਨ ਸੇਵਕ ਸਭਾ ਨਡਾਲਾ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 13 ਨਵੰਬਰ ਨੂੰ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਮਹਾਨ ਕੀਰਤਨ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਸਭਾ ਦੇ ਆਗੂਆਂ ਨੇ ਦੱਸਿਆ ਕਿ ਸਮਾਗਮ ਵਾਲੇ ਦਿਨ ਸਵੇਰੇ 11 ਵਜੇ ਅੰਮ੍ਰਿਤ ਸੰਚਾਰ ਹੋਵੇਗਾ। ਉਪਰੰਤ ਰਾਤ ਨੂੰ ਹੋਣ ਵਾਲੇ ਮਹਾਨ ਕੀਰਤਨ ਸਮਾਗਮ ਦੌਰਾਨ ਭਾਈ ਗੁਰਦੀਪ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ, ਮਨਬੀਰ ਸਿੰਘ ਬੀ.ਏ. ਪਹੂਵਿੰਡ ਵਾਲੇ, ਭਾਈ ਬਲਵਿੰਦਰ ਸਿੰਘ ਰੰਗੀਲਾ ਚੰਡੀਗਡ਼੍ਹ ਵਾਲੇ ਅਤੇ ਬਾਬਾ ਬੰਤਾ ਸਿੰਘ ਕਥਾ ਵਾਚਕ ਮੁੰਡਾ ਪਿੰਡ ਵਾਲੇ ਗੁਰਬਾਣੀ ਕੀਰਤਨ ਅਤੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।ਉਨ੍ਹਾਂ ਦੱਸਿਆ ਕਿ ਇਸ ਮੌਕੇ ਇਤਿਹਾਸਕ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਸਮਾਗਮ ’ਚ ਸੰਤ ਬਾਬਾ ਸੇਵਾ ਸਿੰਘ ਜੀ ਖਡੂਰ ਸਾਹਿਬ ਵਾਲੇ ਕਾਰ ਸੇਵਾ ਵਾਲੇ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰਨਗੇ।