03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਮਨਰਾਜ ਸਿੰਘ ਦਿਓਲ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਕਪੂਰਥਲਾ ਦੇ ਸ਼ਹਿਰੀ ਪ੍ਰਧਾਨ ਬਣੇ

ਕਪੂਰਥਲਾ, 2 ਨਵੰਬਰ (ਵਿ. ਪ੍ਰ.)

Ad Position 21
No active advertisement
ਅਜੀਤ ਡੈਸਕ 03-11-2026
ਕਪੂਰਥਲਾ, 2 ਨਵੰਬਰ (ਵਿ.ਪ੍ਰ.)-ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਦੀ ਕਪੂਰਥਲਾ ਇਕਾਈ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਪ੍ਰੀਸ਼ਦ ਦੇ ਪੰਜਾਬ ਦੇ ਸੂਬਾਈ ਉਪ ਪ੍ਰਧਾਨ ਅੰਕਿਤ ਕੁੰਦਰਾ ਤੇ ਜਲੰਧਰ ਵਿਭਾਗ ਦੇ ਜਥੇਬੰਦਕ ਸਕੱਤਰ ਨਿਰਦੇਸ਼ ਖ਼ਜ਼ੂਰੀਆ ਨੇ ਮਨਰਾਜ ਸਿੰਘ ਦਿਓਲ ਨੂੰ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਦੀ ਕਪੂਰਥਲਾ ਸ਼ਹਿਰੀ ਦਾ ਪ੍ਰਧਾਨ, ਪ੍ਰਭਜੋਤ ਸਿੰਘ ਤੇ ਅਵਤਾਰ ਸਿੰਘ ਨੂੰ ਸ਼ਹਿਰੀ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸੇ ਤਰ੍ਹਾਂ ਮਨਕਰਨ ਸਿੰਘ, ਹਰਸ਼ੇਰ ਤੂਰ, ਤੇਜਵੀਰ ਸਿੰਘ, ਹਰਨੇਕ ਸਿੰਘ ਤੇ ਮਨਮੀਰ ਸਿੰਘ ਨੂੰ ਕਾਰਜਕਾਰੀ ਦਾ ਮੈਂਬਰ ਲਿਆ ਗਿਆ ਹੈ। ਇਸ ਮੌਕੇ ਪ੍ਰੀਸ਼ਦ ਦੇ ਨਵ-ਨਿਯੁਕਤ ਅਹੁਦੇਦਾਰਾਂ ਨੇ ਪ੍ਰੀਸ਼ਦ ਦੇ ਸੂਬਾਈ ਆਗੂਆਂ ਦਾ ਤਹਿਦਿਲੋਂ ਧੰਨਵਾਦ ਕੀਤਾ ਤੇ ਵਿਸ਼ਵਾਸ ਦਿਵਾਇਆ ਕਿ ਉਹ ਪ੍ਰੀਸ਼ਦ ਦੀ ਮਜ਼ਬੂਤੀ ਤੇ ਸਮਰਪਣ ਦੀ ਭਾਵਨਾ ਨਾਲ ਵਿਦਿਆਰਥੀਆਂ ਕੇ ਮਾਮਲਿਆਂ ਨੂੰ ਉਠਾਉਣਗੇ।
Ad Position 22
No active advertisement
ਪਿਛਲੀ ਖ਼ਬਰ ਬਲੱਡ ਬੈਂਕ ਗੁਰੂ ਹਰਿਗੋਬਿੰਦ ਨਗਰ ਵਿਖੇ ਲਗਾਇਆ ਦੰਦਾਂ ਦਾ ਮੁਫ਼ਤ ਕੈਂਪ ਅਗਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਕੀਰਤਨ ਸਮਾਗਮ 13 ਨੂੰ
Ad Position 24