ਲਾਇਨਜ਼ ਕਲੱਬ ਬੇਗੋਵਾਲ ਸੇਵਾ ਦੀ ਮੀਟਿੰਗ
ਬੇਗੋਵਾਲ, 2 ਨਵੰਬਰ (ਸੁਖਜਿੰਦਰ ਸਿੰਘ)-ਸਮਾਜ ਸੇਵੀ ਸੰਸਥਾ ਲਾਇਨਜ਼ ਕਲੱਬ ਬੇਗੋਵਾਲ ਸੇਵਾ ਦੀ ਵਿਸ਼ੇਸ਼ ਮੀਟਿੰਗ ਕਲੱਬ ਦੇ ਪ੍ਰਧਾਨ ਦਰਸ਼ਨ ਸਿੰਘ ਮੁਲਤਾਨੀ ਦੀ ਅਗਵਾਈ ਹੇਠ ਹੋਈ। ਮੀਟਿੰਗ ’ਚ ਕਲੱਬ ਦੇ ਸਮੂਹ ਮੈਂਬਰਾਂ ਨੇ ਸ਼ਮੂਲੀਅਤ ਕੀਤੀ।
ਬੇਗੋਵਾਲ, 2 ਨਵੰਬਰ (ਸੁਖਜਿੰਦਰ ਸਿੰਘ)-ਸਮਾਜ ਸੇਵੀ ਸੰਸਥਾ ਲਾਇਨਜ਼ ਕਲੱਬ ਬੇਗੋਵਾਲ ਸੇਵਾ ਦੀ ਵਿਸ਼ੇਸ਼ ਮੀਟਿੰਗ ਕਲੱਬ ਦੇ ਪ੍ਰਧਾਨ ਦਰਸ਼ਨ ਸਿੰਘ ਮੁਲਤਾਨੀ ਦੀ ਅਗਵਾਈ ਹੇਠ ਹੋਈ। ਮੀਟਿੰਗ ’ਚ ਕਲੱਬ ਦੇ ਸਮੂਹ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਸਮਾਜ ਸੇਵਾ ਨਾਲ ਸਬੰਧਿਤ ਵੱਖ-ਵੱਖ ਕਾਰਜਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੈਂਬਰਾਂ ਨੇ ਸਮਾਜ ਦੀ ਭਲਾਈ ਲਈ ਕੀਤੇ ਜਾ ਰਹੇ ਸੇਵਾ ਕਾਰਜਾਂ ਨੂੰ ਹੋਰ ਉਤਸ਼ਾਹ ਨਾਲ ਅੱਗੇ ਵਧਾਉਣ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਸਮੂਹ ਮੈਂਬਰਾਂ ਨੇ ਸਮਾਜ ਸੇਵੀ ਕਾਰਜਾਂ ਨੂੰ ਨਿਰੰਤਰ ਜਾਰੀ ਰੱਖਣ ਤੇ ਲੋਕ ਭਲਾਈ ਦੇ ਕੰਮਾਂ ’ਚ ਵੱਧ-ਚਡ਼੍ਹ ਕੇ ਯੋਗਦਾਨ ਪਾਉਣ ਲਈ ਸਹਿਮਤੀ ਪ੍ਰਗਟਾਈ। ਇਸ ਸਮੇਂ ਕਲੱਬ ਦੇ ਮੈਂਬਰਾਂ ਨੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਲੋਡ਼ਵੰਦਾਂ ਦੀ ਸਹਾਇਤਾ ਕਰਨ ਤੇ ਸਮਾਜ ਸੇਵਾ ਦੇ ਉਦੇਸ਼ ਨੂੰ ਅੱਗੇ ਵਧਾਉਣ ਦਾ ਸੰਕਲਪ ਲਿਆ ਤੇ ਦੀਵਾਲੀ ਦੇ ਤਿਉਹਾਰ ਮੌਕੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਾਰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਤਾਂ ਜੋ ਪ੍ਰਦੂਸ਼ਣ ਨਾ ਵੱਧ ਸਕੇ ਤੇ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਅੱਗੇ ਆਉਣ ਲਈ ਕਿਹਾ। ਇਸ ਮੌਕੇ ਕਲੱਬ ਪ੍ਰਧਾਨ ਦਰਸ਼ਨ ਸਿੰਘ ਮੁਲਤਾਨੀ ਤੋਂ ਇਲਾਵਾ ਸੈਕਟਰੀ ਚੈਂਕੀ ਸਡਾਨਾ, ਪੀ.ਆਰ.ਓ. ਮਾਨ ਸਿੰਘ, ਸਿਮਰਜੀਤ ਸਿੰਘ, ਜਤਿੰਦਰ ਸਿੰਘ, ਲਖਵੀਰ ਸਿੰਘ, ਕੈਪਟਨ ਜੋਗਾ ਸਿੰਘ ਆਦਿ ਹਾਜ਼ਰ ਸਨ।