ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਅਹਿਮ ਮੀਟਿੰਗ
ਫਗਵਾਡ਼ਾ, 2 ਨਵੰਬਰ (ਹਰਜੋਤ ਸਿੰਘ ਚਾਨਾ)-4 ਨਵੰਬਰ ਨੂੰ ਸੰਗਰੂਰ ਵਿਖੇ ਕਾਂਗਰਸ ਪਾਰਟੀ ਵਲੋਂ ਕੀਤੀ ਜਾ ਰਹੀ ਵਿਸ਼ਾਲ ਇਨਸਾਫ਼ ਰੈਲੀ ਨੂੰ ਲੈ ਕੇ ਜ਼ਿਲ੍ਹਾ ਕਾਂਗਰਸ ਕਮੇਟੀ ਕਪੂਰਥਲਾ ਦੇ ਪ੍ਰਧਾਨ ਤੇ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਵਲੋਂ ਆਪਣੀ ਰਿਹਾਇਸ਼ ਵਿਖੇ ਕਾਂਗਰਸੀ ਸਾਥੀਆਂ ਤੇ ਪਾਰਟੀ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਰੈਲੀ ਦੀਆਂ ਤਿਆਰੀਆਂ, ਆਵਾਜਾਈ ਦੇ ਪ੍ਰਬੰਧਾਂ ਤੇ ਵੱਧ ਤੋਂ ਵੱਧ ਵਰਕਰਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਸ
ਸੰਗਰੂਰ ਇਨਸਾਫ਼ ਰੈਲੀ ’ਚ ਭਰਵੀਂ ਸ਼ਮੂਲੀਅਤ ਕਰਾਂਗੇ-ਧਾਲੀਵਾਲ
03-11-2026
ਫਗਵਾਡ਼ਾ, 2 ਨਵੰਬਰ (ਹਰਜੋਤ ਸਿੰਘ ਚਾਨਾ)-4 ਨਵੰਬਰ ਨੂੰ ਸੰਗਰੂਰ ਵਿਖੇ ਕਾਂਗਰਸ ਪਾਰਟੀ ਵਲੋਂ ਕੀਤੀ ਜਾ ਰਹੀ ਵਿਸ਼ਾਲ ਇਨਸਾਫ਼ ਰੈਲੀ ਨੂੰ ਲੈ ਕੇ ਜ਼ਿਲ੍ਹਾ ਕਾਂਗਰਸ ਕਮੇਟੀ ਕਪੂਰਥਲਾ ਦੇ ਪ੍ਰਧਾਨ ਤੇ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਵਲੋਂ ਆਪਣੀ ਰਿਹਾਇਸ਼ ਵਿਖੇ ਕਾਂਗਰਸੀ ਸਾਥੀਆਂ ਤੇ ਪਾਰਟੀ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਰੈਲੀ ਦੀਆਂ ਤਿਆਰੀਆਂ, ਆਵਾਜਾਈ ਦੇ ਪ੍ਰਬੰਧਾਂ ਤੇ ਵੱਧ ਤੋਂ ਵੱਧ ਵਰਕਰਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਧਾਲੀਵਾਲ ਨੇ ਕਿਹਾ ਕਿ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਇਨਸਾਫ਼ ਰੈਲੀ ’ਚ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ, ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਦੀ ਅਗਵਾਈ ਹੇਠ ਹਲਕਾ ਫਗਵਾਡ਼ਾ ਦੇ ਪੇਂਡੂ ਤੇ ਸ਼ਹਿਰੀ ਖੇਤਰ ਤੋਂ ਹਜ਼ਾਰਾਂ ਸਾਥੀਆਂ ਸਮੇਤ ਪਹੁੰਚ ਕੇ ਭਰਵੀਂ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਹਲਕੇ ਦੇ ਕਾਂਗਰਸੀ ਆਗੂਆਂ, ਅਹੁਦੇਦਾਰਾਂ ਤੇ ਵਰਕਰਾਂ ’ਚ ਇਸ ਰੈਲੀ ਨੂੰ ਲੈ ਕੇ ਭਾਰੀ ਉਤਸ਼ਾਹ ਹੈ। ਧਾਲੀਵਾਲ ਨੇ ਹਲਕਾ ਦਿਹਾਤੀ ਤੇ ਸ਼ਹਿਰੀ ਦੇ ਸਮੂਹ ਕਾਂਗਰਸੀ ਆਗੂਆਂ, ਅਹੁਦੇਦਾਰਾਂ, ਵਰਕਰਾਂ ਤੇ ਆਪਣੇ ਸਾਥੀਆਂ ਨੂੰ ਅਪੀਲ ਕੀਤੀ ਕਿ ਉਹ 4 ਨਵੰਬਰ ਸਥਾਨਕ ਕੇ.ਜੀ ਰਿਜ਼ੋਰਟ ਦੇ ਬਾਹਰ ਸਵੇਰੇ ਠੀਕ 7.00 ਵਜੇ ਪਹੁੰਚਣ ਤਾਂ ਜੋ ਵੱਧ ਤੋਂ ਵੱਧ ਗਿਣਤੀ ’ਚ ਸੰਗਰੂਰ ਪਹੁੰਚ ਕੇ ਇਨਸਾਫ਼ ਰੈਲੀ ਨੂੰ ਸਫਲ ਬਣਾਉਣ ਵਿਚ ਆਪਣਾ ਯੋਗਦਾਨ ਪਾਇਆ ਜਾ ਸਕੇ। ਇਸ ਮੌਕੇ ਬਲਾਕ ਕਾਂਗਰਸ ਕਮੇਟੀ ਸ਼ਹਿਰੀ ਪ੍ਰਧਾਨ ਨਰੇਸ਼ ਭਾਰਦਵਾਜ, ਦਿਹਾਤੀ ਪ੍ਰਧਾਨ ਮਨਿੰਦਰ ਸਿੰਘ ਵਿੱਕੀ ਵਾਲੀਆ, ਸੰਜੀਵ ਬੁੱਗਾ, ਗੁਰਜੀਤਪਾਲ ਵਾਲੀਆ, ਤਰਨਜੀਤ ਸਿੰਘ ਬੰਟੀ ਵਾਲੀਆ, ਕੌਂਸਲਰ ਵਿਕਰਮ ਸਿੰਘ, ਰਣਜੀਤ ਕੌਰ ਰਾਣੀ ਮਹਿਲਾ ਜ਼ਿਲ੍ਹਾ ਕਾਂਗਰਸ ਪ੍ਰਧਾਨ ਕਪੂਰਥਲਾ, ਸੋਹਣ ਸਿੰਘ ਪਰਮਾਰ, ਡਾ. ਰਮਨ, ਨਰਿੰਦਰਪਾਲ ਸਿੰਘ ਮਾਹੀ, ਜਤਿੰਦਰ ਵਰਮਾਨੀ, ਵਿਨੋਦ ਵਰਮਾਨੀ, ਮੁਕੇਸ਼ ਭਾਟੀਆ, ਅਸ਼ੋਕ ਮਨੀਲਾ, ਸੰਜੀਵ ਸ਼ਰਮਾ ਟੀਟੂ, ਮੁਨੀਸ਼ ਡੱਲਾ, ਸੂਬੇਦਾਰ ਜੀਤ ਦਾਸ, ਹਰਵਿੰਦਰ ਸਿੰਘ, ਕਾਲੀ ਤੇ ਹੋਰ ਹਾਜ਼ਰ ਸਨ।