03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸ੍ਰੀ ਪ੍ਰਾਚੀਨ ਪੰਚ ਮੁਖੀ ਸ਼ਿਵ ਮੰਦਿਰ ਕਚਹਿਰੀ ਚੌਕ ’ਚ ਕਰਵਾਈ ਮਾਤਾ ਦੀ ਚੌਂਕੀ

ਕਪੂਰਥਲਾ, 2 ਨਵੰਬਰ (ਵਿ. ਪ੍ਰ.)

Ad Position 21
No active advertisement
ਅਜੀਤ ਡੈਸਕ 03-11-2026
ਕਪੂਰਥਲਾ, 2 ਨਵੰਬਰ (ਵਿ.ਪ੍ਰ.)-ਸ੍ਰੀ ਪ੍ਰਾਚੀਨ ਪੰਚ ਮੁਖੀ ਸ਼ਿਵ ਮੰਦਿਰ ਕਚਿਹਰੀ ਚੌਂਕ ਕਪੂਰਥਲਾ ਵਿਚ ਮਾਤਾ ਦੀ ਚੌਂਕੀ ਬਹੁਤ ਹੀ ਸ਼ਰਧਾ ਨਾਲ ਕਰਵਾਈ ਗਈ। ਜਿਸ ’ਚ ਸ਼ਹਿਰ ਦੀਆਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਮੰਦਿਰ ਵਿਚ ਨਤਮਸਤਕ ਹੋ ਕੇ ਆਸ਼ੀਰਵਾਦ ਲਿਆ। ਚੌਂਕੀ ਦੌਰਾਨ ਉੱਘੇ ਭਜਨ ਗਾਇਕ ਸੂਰੀ ਮਹਿਰਾ ਨੇ ਮਾਤਾ ਦੀ ਮਹਿਮਾ ਦਾ ਗੁਣਗਾਨ ਕੀਤਾ। ਚੌਂਕੀ ਮੌਕੇ ਕਪੂਰਥਲਾ ਹਲਕੇ ਦੀ ਕਾਂਗਰਸ ਦੀ ਸਾਬਕਾ ਵਿਧਾਇਕਾ ਰਾਜਬੰਸ ਕੌਰ ਰਾਣਾ, ਆਪ ਦੇ ਹਲਕਾ ਇੰਚਾਰਜ ਦਵਿੰਦਰਪਾਲ ਸਿੰਘ ਹੰਸਪਾਲ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ, ਕੌਂਸਲਰ ਜੋਤੀ ਧੀਰ ਤੇ ਹੋਰ ਸ਼ਖ਼ਸੀਅਤਾਂ ਨੂੰ ਪ੍ਰਬੰਧਕ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੰਦਿਰ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਕੁਲਦੀਪ ਜੋਸ਼ੀ, ਸਕੱਤਰ ਅਸ਼ੋਕ ਪੁਰੀ, ਨਰੇਸ਼ ਕੁਮਾਰ ਸੂਜੋਕਾਲੀਆ, ਯੋਗੇਸ਼ ਤਲਵਾਡ਼, ਚੰਦਨ ਮਹਿਤਾ, ਐਡਵੋਕੇਟ ਪਵਨ ਕਾਲੀਆ, ਰਮਨ ਪੁਰੀ, ਨਗਰ ਕੌਂਸਲਰ ਮੋਨਿਕਾ ਗੋਇਲ, ਕਾਂਤਾ ਮੋਦਗਿਲ, ਨਿਸ਼ਾਂਤ ਅਹੂਜਾ, ਮਧੂ ਸ਼ਰਮਾ, ਪੰਡਿਤ ਸੁਨੀਲ ਸ਼ਰਮਾ, ਪੰਡਿਤ ਮੁੰਨਾ, ਰੇਖਾ ਕੌਡ਼ਾ ਤੋਂ ਇਲਾਵਾ ਹੋਰ ਕਈ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਪੱਧਰੀ ਸ਼ਹੀਦੀ ਸਮਾਗਮ 20, 21 ਨੂੰ ਸਮਾਗਮ ਨੂੰ ਸਫ਼ਲ ਬਣਾਉਣ ਲਈ ਤਿਆਰੀਆਂ ਜ਼ੋਰਾਂ ’ਤੇ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਵਿਖੇ ਮਨਾਇਆ ‘ਪੰਜਾਬੀ ਮਾਂ-ਬੋਲੀ ਦਿਵਸ’
Ad Position 24