03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਜਥੇ. ਫਲਵਿੰਦਰ ਸਿੰਘ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਕਪੂਰਥਲਾ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਖਲਵਾਡ਼ਾ, 2 ਨਵੰਬਰ (ਮਨਦੀਪ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਬਘਾਣਾ ਦੇ ਸਰਗਰਮ ਅਕਾਲੀ ਆਗੂ ਜਥੇਦਾਰ ਫਲਵਿੰਦਰ ਸਿੰਘ ਨੂੰ ਜ਼ਿਲ੍ਹਾ ਕਪੂਰਥਲਾ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਜਰਨੈਲ ਸਿੰਘ ਵਾਹਦ ਵਲੋਂ ਕੀਤੀ ਗਈ।

Ad Position 21
No active advertisement
ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਵਾਹਦ ਤੇ ਜਥੇਦਾਰ ਸਰੂਪ ਸਿੰਘ ਖਲਵਾਡ਼ਾ ਦੇ ਨਾਲ ਨਵ-ਨਿਯੁਕਤ ਸੀਨੀਅਰ ਜ਼ਿਲ੍ਹਾ ਮੀਤ ਪ੍ਰਧਾਨ ਜਥੇਦਾਰ ਫਲਵਿੰਦਰ ਸਿੰਘ ਬਘਾਣਾ। ਤਸਵੀਰ : ਮਨਦੀਪ ਸਿੰਘ ਸੰਧੂ 03-11-2026
ਖਲਵਾਡ਼ਾ, 2 ਨਵੰਬਰ (ਮਨਦੀਪ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਬਘਾਣਾ ਦੇ ਸਰਗਰਮ ਅਕਾਲੀ ਆਗੂ ਜਥੇਦਾਰ ਫਲਵਿੰਦਰ ਸਿੰਘ ਨੂੰ ਜ਼ਿਲ੍ਹਾ ਕਪੂਰਥਲਾ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਜਰਨੈਲ ਸਿੰਘ ਵਾਹਦ ਵਲੋਂ ਕੀਤੀ ਗਈ। ਆਪਣੀ ਨਿਯੁਕਤੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਜਥੇਦਾਰ ਫਲਵਿੰਦਰ ਸਿੰਘ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਸ. ਸੋਹਨ ਸਿੰਘ ਠੰਡਲ, ਸਾਬਕਾ ਕੈਬਨਿਟ ਮੰਤਰੀ ਦਲਜੀਤ ਸਿੰਘ ਚੀਮਾ ਅਤੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਵਾਹਦ ਸਮੇਤ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਤਹਿਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਸੌਂਪੀ ਗਈ ਇਸ ਨਵੀਂ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਨਿਯੁਕਤੀ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਐੱਸ.ਸੀ. ਵਿੰਗ ਦੇ ਜ਼ਿਲ੍ਹਾ ਕਪੂਰਥਲਾ ਪ੍ਰਧਾਨ ਜਥੇਦਾਰ ਸਰੂਪ ਸਿੰਘ ਖਲਵਾਡ਼ਾ ਨੇ ਕਿਹਾ ਕਿ ਜਥੇਦਾਰ ਫਲਵਿੰਦਰ ਸਿੰਘ ਪਾਰਟੀ ਦੇ ਸਮਰਪਿਤ ਤੇ ਟਕਸਾਲੀ ਆਗੂ ਹਨ। ਉਨ੍ਹਾਂ ਨੂੰ ਜ਼ਿਲ੍ਹਾ ਪੱਧਰ ’ਤੇ ਸੀਨੀਅਰ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪਿਆ ਜਾਣਾ ਪਾਰਟੀ ਲਈ ਮਹੱਤਵਪੂਰਨ ਹੈ। ਉਨ੍ਹਾਂ ਜਥੇ: ਫਲਵਿੰਦਰ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਆਪਣਾ ਯੋਗਦਾਨ ਪਾਉਣਗੇ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ’ਚ ਕਿਸਾਨਾਂ ਨੂੰ ਹਾਡ਼੍ਹੀ ਰੁੱਤ ਦੌਰਾਨ ਕਣਕ ਦੀ ਬਿਜਾਈ ਲਈ ਸਬਸਿਡੀ ’ਤੇ ਸਰਟੀਫਾਈਡ ਬੀਜ ਦਿੱਤਾ ਜਾ ਰਿਹਾ-ਡਾ. ਜ... ਅਗਲੀ ਖ਼ਬਰ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਅਰਬਨ ਅਸਟੇਟ ’ਚ ਕਰਵਾਈ ਧਾਰਮਿਕ ਪ੍ਰੀਖਿਆ ਵਿਦਿਆਰਥੀ ਆਪਣੇ ਗੌਰਵਮਈ ਸਿੱਖ ਇਤਿਹਾਸ ਤ...
Ad Position 24