03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਸੱਭਿਆਚਾਰਕ ਪ੍ਰੋਗਰਾਮ ਰਾਹੀਂ ਮਨਾਇਆ ਪੰਜਾਬ ਦਿਵਸ

ਸੁਲਤਾਨਪੁਰ ਲੋਧੀ, 2 ਨਵੰਬਰ (ਨਰੇਸ਼ ਹੈਪੀ)-ਗੁਰੂ ਨਾਨਕ ਖ਼ਾਲਸਾ ਕਾਲਜ, ਸੁਲਤਾਨਪੁਰ ਲੋਧੀ ਵਿਖੇ ਪੰਜਾਬੀ ਵਿਭਾਗ ਤੇ ਕਾਲਜ ਦੀ ਸੱਭਿਆਚਾਰਕ ਕਮੇਟੀ ਵਲੋਂ ਸਾਂਝੇ ਤੌਰ ’ਤੇ ਪੰਜਾਬ ਦਿਵਸ ਦੇ ਸਬੰਧ ਵਿਚ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਪੰਜਾਬ ਦੇ ਅਮੀਰ ਵਿਰਸੇ ਸਭਿਆਚਾਰ ਤੇ ਮਾਂ ਬੋਲੀ ਪੰਜਾਬੀ ਪ੍ਰਤੀ ਆਪਣੇ ਪਿਆਰ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ।

Ad Position 21
No active advertisement
ਅਜੀਤ ਡੈਸਕ 03-11-2026
ਸੁਲਤਾਨਪੁਰ ਲੋਧੀ, 2 ਨਵੰਬਰ (ਨਰੇਸ਼ ਹੈਪੀ)-ਗੁਰੂ ਨਾਨਕ ਖ਼ਾਲਸਾ ਕਾਲਜ, ਸੁਲਤਾਨਪੁਰ ਲੋਧੀ ਵਿਖੇ ਪੰਜਾਬੀ ਵਿਭਾਗ ਤੇ ਕਾਲਜ ਦੀ ਸੱਭਿਆਚਾਰਕ ਕਮੇਟੀ ਵਲੋਂ ਸਾਂਝੇ ਤੌਰ ’ਤੇ ਪੰਜਾਬ ਦਿਵਸ ਦੇ ਸਬੰਧ ਵਿਚ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਪੰਜਾਬ ਦੇ ਅਮੀਰ ਵਿਰਸੇ ਸਭਿਆਚਾਰ ਤੇ ਮਾਂ ਬੋਲੀ ਪੰਜਾਬੀ ਪ੍ਰਤੀ ਆਪਣੇ ਪਿਆਰ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੰਗੀਤ ਵਿਭਾਗ ਦੇ ਪ੍ਰੋ. ਅਰਸ਼ਪ੍ਰੀਤ ਕੌਰ ਨੇ ਪੰਜਾਬ ਦੇ ਪੁਨਰਗਠਨ ਵਿਸ਼ੇ ’ਤੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਪ੍ਰੋਗਰਾਮ ਦੌਰਾਨ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਪ੍ਰੋ.ਜਸਬੀਰ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਪੁਨਰਗਠਨ ਵਿਸ਼ੇ ’ਤੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ, ਪੰਜਾਬੀ ਭਾਸ਼ਾ ਸਮੁੱਚੇ ਪੰਜਾਬੀਆਂ ਦੀ ਸਾਂਝੀ ਏਕਤਾ ਤੇ ਪ੍ਰੇਮ ਦੀ ਪ੍ਰਤੀਕ ਹੈ। ਇਸ ਪ੍ਰੋਗਰਾਮ ਦੌਰਾਨ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਕਾਲਜ ਦੇ ਵਿਹਡ਼ੇ ਵਿਚ ਖ਼ੂਬਸੂਰਤ ਗਿੱਧੇ ਦੀ ਪੇਸ਼ਕਾਰੀ ਕੀਤੀ ਗਈ। ਵਿਦਿਆਰਥਣਾਂ ਦੀ ਪੇਸ਼ਕਾਰੀ ਨੇ ਸਮਾਗਮ ਨੂੰ ਹੋਰ ਵੀ ਦਿਲਚਸਪ ਤੇ ਯਾਦਗਾਰੀ ਬਣਾ ਦਿੱਤਾ। ਇਸ ਮੌਕੇ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਜ. ਸਵਰਨ ਸਿੰਘ ਕਾਲਜ ਦੇ ਡਾਇਰੈਕਟਰ ਇੰਜ. ਨਿਮਰਤਾ ਕੌਰ, ਇੰਜ. ਹਰਨਿਆਮਤ ਕੌਰ ਅਤੇ ਪ੍ਰਬੰਧਕ ਕਮੇਟੀ ਦੇ ਸਕੱਤਰ ਤੇ ਸ਼ੋ੍ਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਪੰਜਾਬ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ। ਪ੍ਰੋਗਰਾਮ ਦੌਰਾਨ ਮੰਚ ਦਾ ਸੰਚਾਲਨ ਪ੍ਰੋ.ਅਰਸ਼ਪ੍ਰੀਤ ਕੌਰ ਵਲੋਂ ਕੀਤਾ ਗਿਆ। ਇਸ ਮੌਕੇ ਕਾਲਜ ਦੇ ਪੰਜਾਬੀ ਤੇ ਆਰਟਸ ਵਿਭਾਗ ਦੇ ਮੁਖੀ ਪ੍ਰੋ.ਰਾਜਦੀਪ ਕੌਰ ਜੋਸਨ, ਕਾਮਰਸ ਵਿਭਾਗ ਦੇ ਮੁਖੀ ਡਾ.ਮਨੀ ਛਾਬਡ਼ਾ, ਪ੍ਰੋ. ਸਰਬਜੀਤ ਕੌਰ, ਪ੍ਰੋ.ਹਰਪ੍ਰੀਤ ਸਿੰਘ, ਪ੍ਰੋ. ਜਸਵੀਰ ਕੌਰ, ਪ੍ਰੋ.ਸ਼ਿਲਪਾ, ਪ੍ਰੋ.ਅਮਨਪ੍ਰੀਤ ਕੌਰ, ਮੈਡਮ ਰਾਜਕੁਮਾਰੀ, ਮੈਡਮ ਸ਼ਰਨਜੀਤ ਕੌਰ ਅਤੇ ਰਾਮਵੀਰ ਸਿੰਘ ਸ਼ਾਮਲ ਸਨ।
Ad Position 22
No active advertisement
ਪਿਛਲੀ ਖ਼ਬਰ ਮਾਡਰਨ ਜੇਲ੍ਹ ਦੇ ਹਵਾਲਾਤੀ ਪਾਸੋਂ ਮੋਬਾਈਲ ਫ਼ੋਨ ਬਰਾਮਦ ਅਗਲੀ ਖ਼ਬਰ ਜ਼ਿਲ੍ਹੇ ’ਚ ਕਿਸਾਨਾਂ ਨੂੰ ਹਾਡ਼੍ਹੀ ਰੁੱਤ ਦੌਰਾਨ ਕਣਕ ਦੀ ਬਿਜਾਈ ਲਈ ਸਬਸਿਡੀ ’ਤੇ ਸਰਟੀਫਾਈਡ ਬੀਜ ਦਿੱਤਾ ਜਾ ਰਿਹਾ-ਡਾ. ਜ...
Ad Position 24