ਮਾਡਰਨ ਜੇਲ੍ਹ ਦੇ ਹਵਾਲਾਤੀ ਪਾਸੋਂ ਮੋਬਾਈਲ ਫ਼ੋਨ ਬਰਾਮਦ
ਕਪੂਰਥਲਾ, 2 ਨਵੰਬਰ (ਸਡਾਨਾ)-ਮਾਡਰਨ ਜੇਲ੍ਹ ਦੇ ਹਵਾਲਾਤੀ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਕੇਸ ਦਰਜ ਕੀਤਾ ਹੈ। ਆਪਣੀ ਸ਼ਿਕਾਇਤ ’ਚ ਸਹਾਇਕ ਸੁਪਰਡੈਂਟ ਜੋਗਿੰਦਰਪਾਲ ਸਿੰਘ ਨੇ ਦੱਸਿਆ ਕਿ ਜੇਲ੍ਹ ਅੰਦਰ ਜਾਂਚ ਦੌਰਾਨ ਹਵਾਲਾਤੀ ਕਰਨ ਵਾਸੀ ਨਕੋਦਰ ਪਾਸੋਂ 1 ਮੋਬਾਈਲ ਫ਼ੋਨ, ਇਕ ਚਾਰਜਿੰਗ ਅਡੌਪਟਰ ਤੇ ਇਕ ਡਾਟਾ ਕੇਬਲ ਬਰਾਮਦ ਹੋਈ।
ਅਜੀਤ ਡੈਸਕ
03-11-2026