02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਐਕਟਿਵਾ ਸਵਾਰ ਲਡ਼ਕਾ ਜ਼ਖਮੀ

ਕਪੂਰਥਲਾ, 2 ਨਵੰਬਰ (ਅਮਨਜੋਤ ਸਿੰਘ ਵਾਲੀਆ)-ਸ਼ੇਖੂਪੁਰ ਵਿਖੇ ਐਕਟਿਵਾ ਸਵਾਰ ਇਕ 11 ਸਾਲਾਂ ਲਡ਼ਕੇ ਨੂੰ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਜਿਸਨੂੰ ਪਰਿਵਾਰਕ ਮੈਂਬਰਾਂ ਵਲੋਂ ਸਿਵਲ ਹਸਪਤਾਲ ਕਪੂਰਥਲਾ ਦਾਖ਼ਲ ਕਰਵਾਇਆ ਗਿਆ।

Ad Position 21
No active advertisement
ਸਡ਼ਕ ਹਾਦਸੇ ਵਿਚ ਜ਼ਖਮੀ ਲਡ਼ਕਾ ਸਿਵਲ ਹਸਪਤਾਲ ਵਿਚ ਜੇਰੇ ਇਲਾਜ। ਤਸਵੀਰ: ਤਿਲਕਰਾਜ 03-11-2026
ਕਪੂਰਥਲਾ, 2 ਨਵੰਬਰ (ਅਮਨਜੋਤ ਸਿੰਘ ਵਾਲੀਆ)-ਸ਼ੇਖੂਪੁਰ ਵਿਖੇ ਐਕਟਿਵਾ ਸਵਾਰ ਇਕ 11 ਸਾਲਾਂ ਲਡ਼ਕੇ ਨੂੰ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਜਿਸਨੂੰ ਪਰਿਵਾਰਕ ਮੈਂਬਰਾਂ ਵਲੋਂ ਸਿਵਲ ਹਸਪਤਾਲ ਕਪੂਰਥਲਾ ਦਾਖ਼ਲ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਊਟੀ ਡਾ. ਸਾਹਿਲ ਗਰਗ ਨੇ ਦੱਸਿਆ ਕਿ ਐਮਰਜੈਂਸੀ ਵਾਰਡ ’ਚ ਪਰਿਵਾਰਕ ਮੈਂਬਰਾਂ ਵਲੋਂ ਸਡ਼ਕ ਹਾਦਸੇ ’ਚ ਜ਼ਖਮੀ ਲਡ਼ਕੇ ਸੁਖਪ੍ਰੀਤ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਸ਼ੇਖੂਪੁਰ ਨੂੰ ਲਿਆਂਦਾ ਗਿਆ ਜਿਸਦੀ ਹਾਲਤ ਗੰਭੀਰ ਹੋਣ ਕਾਰਨ ਉਸਨੂੰ ਮੁੱਢਲੇ ਇਲਾਜ ਤੋਂ ਬਾਅਦ ਹਾਇਰ ਸੈਂਟਰ ਰੈਫ਼ਰ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਅਨੁਸਾਰ ਉਨ੍ਹਾਂ ਦਾ ਲਡ਼ਕਾ ਘਰੇਲੂ ਸਮਾਨ ਲੈਣ ਗਿਆ ਸੀ, ਇਸੇ ਦੌਰਾਨ ਕਿਸੇ ਅਣਪਛਾਤੇ ਵਾਹਨ ਨੇ ਉਸਦੀ ਐਕਟਿਵਾ ਨੂੰ ਟੱਕਰ ਮਾਰ ਦਿੱਤੀ ਤੇ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਜੈ ਮਾਂ ਜਗਦੰਬੇ ਕਲੱਬ ਵਲੋਂ ਪਿੰਡ ਨੰਗਲ ਵਿਖੇ ਮਾਂ ਭਗਵਤੀ ਦਾ ਜਾਗਰਣ ਕਰਵਾਇਆ ਅਗਲੀ ਖ਼ਬਰ ਮਾਡਰਨ ਜੇਲ੍ਹ ਦੇ ਹਵਾਲਾਤੀ ਪਾਸੋਂ ਮੋਬਾਈਲ ਫ਼ੋਨ ਬਰਾਮਦ
Ad Position 24